ਕੋਰੋਨਾ : UP ਦੇ ਸਾਰੇ ਸਕੂਲ-ਕਾਲਜ 2 ਅਪ੍ਰੈਲ ਤਕ ਬੰਦ, ਪ੍ਰੀਖਿਆ ਮੁਲਤਵੀ

03/17/2020 6:26:14 PM

ਲਖਨਊ (ਭਾਸ਼ਾ)— ਕੋਰੋਨਾ ਵਾਇਰਸ ਦੇ ਵਧਦੇ ਇਨਫੈਕਸ਼ਨ ਨੂੰ ਦੇਖਦੇ ਹੋਏ ਹੁਣ ਉੱਤਰ ਪ੍ਰਦੇਸ਼ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਸਰਕਾਰ ਦੇ ਫੈਸਲੇ ਮੁਤਾਬਕ ਉੱਤਰ ਪ੍ਰਦੇਸ਼ ਦੇ ਸਾਰੇ ਸਕੂਲ ਅਤੇ ਕਾਲਜਾਂ ਨੂੰ 2 ਅਪ੍ਰੈਲ ਤਕ ਬੰਦ ਰਹਿਣਗੇ। ਪਹਿਲਾਂ ਸਰਕਾਰ ਨੇ ਸਾਰੇ ਸਕੂਲ-ਕਾਲਜਾਂ ਨੂੰ 22 ਮਾਰਚ ਤਕ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਸੀ। ਸਰਕਾਰ ਨੇ ਅਗਲੇ ਆਦੇਸ਼ ਤਕ ਸਾਰੀਆਂ ਪ੍ਰੀਖਿਆਵਾਂ ਨੂੰ ਵੀ ਮੁਲਤਵੀ ਕਰ ਦਿੱਤਾ ਹੈ। ਲੋਕ ਭਵਨ ’ਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਪ੍ਰਧਾਨਗੀ ਵਿਚ ਹੋਈ ਕੈਬਨਿਟ ਦੀ ਬੈਠਕ ’ਚ ਇਹ ਫੈਸਲਾ ਲਿਆ ਗਿਆ। ਸਰਕਾਰ ਦੇ ਬੁਲਾਰੇ ਸ਼੍ਰੀਕਾਂਤ ਸ਼ਰਮਾ ਨੇ ਦੱਸਿਆ ਕਿ ਸਰਕਾਰ ਜ਼ਿਲਾ ਅਧਿਕਾਰੀ ਦੇ ਜ਼ਰੀਏ ਪ੍ਰਦੇਸ਼ ਦੇ ਜ਼ਿਲਿਆਂ ਦੇ ਧਾਰਮਿਕ ਗੁਰੂਆਂ ਨੂੰ ਅਪੀਲ ਕਰੇਗੀ ਕਿ ਉਹ ਮੰਦਰ, ਮਸਜਿਦ, ਗੁਰਦੁਆਰਿਆਂ ਅਤੇ ਚਰਚ ’ਚ ਭੀੜ ਨੂੰ ਰੋਕੇ। ਇਸ ਦੇ ਨਾਲ ਹੀ ਪ੍ਰਦੇਸ਼ ’ਚ ਧਰਨਾ ਪ੍ਰਦਰਸ਼ਨ ’ਤੇ ਵੀ ਪੂਰਨ ਪਾਬੰਦੀ ਰਹੇਗੀ।

ਇੱਥੇ ਦੱਸ ਦੇਈਏ ਕਿ ਕੋਰੋਨਾ ਵਾਇਰਸ ਦਾ ਕਹਿਰ ਦੂਜੇ ਪੜਾਅ ’ਚ ਹੈ, ਸਰਕਾਰ ਦੀ ਕੋਸ਼ਿਸ਼ ਹੈ ਕਿ ਇਸ ਨੂੰ ਕਿਸੇ ਵੀ ਹਾਲਤ ’ਚ ਤੀਜੇ ਪੜਾਅ ਤਕ ਨਾ ਪਹੁੰਚਣ ਦਿੱਤਾ ਜਾਵੇ। ਬੁਲਾਰੇ ਨੇ ਦੱਸਿਆ ਕਿ ਕੋਰੋਨਾ ਵਾਇਰਸ ਨਾਲ ਪੀੜਤ ਸਾਰੇ ਲੋਕਾਂ ਦਾ ਮੁਫ਼ਤ ’ਚ ਇਲਾਜ ਹੋਵੇਗਾ। ਦੱਸ ਦੇਈਏ ਕਿ ਭਾਰਤ ’ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 131 ਤਕ ਪਹੁੰਚ ਗਈ ਹੈ। 3 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 13 ਮਰੀਜ਼ ਠੀਕ ਹੋ ਚੁੱਕੇ ਹਨ। ਦੁਨੀਆ ਭਰ ’ਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 7,175 ਤਕ ਪਹੁੰਚ ਗਈ ਹੈ ਅਤੇ 1 ਲੱਖ 83 ਹਜ਼ਾਰ ਲੋਕ ਵਾਇਰਸ ਦੀ ਲਪੇਟ ’ਚ ਹਨ। ਚੀਨ ਤੋਂ ਫੈਲਿਆ ਇਹ ਜਾਨਲੇਵਾ ਵਾਇਰਸ ਦੁਨੀਆ ਦੇ ਕਰੀਬ 160 ਦੇਸ਼ਾਂ ’ਚ ਆਪਣੇ ਪੈਰ ਪਸਾਰ ਚੁੱਕਾ ਹੈ। 
ਇਹ ਵੀ ਪੜ੍ਹੋ : ਕੋਰੋਨਾ ਵਾਇਰਸ : 'ਮਾਂ ਚਿੰਤਪੁਰਨੀ ਦਰਬਾਰ' ਅਗਲੇ ਹੁਕਮਾਂ ਤੱਕ ਬੰਦ, ਸ਼ਰਧਾਲੂ ਨਹੀਂ ਕਰ ਸਕਣਗੇ ਦਰਸ਼ਨ


Tanu

Content Editor

Related News