ਧੀ ਦੀ ਮੌਤ ਤੋਂ ਭੜਕੇ ਪੇਕਿਆਂ ਵਾਲਿਆਂ ਨੇ ਫੂਕਿਆ ਸਹੁਰਾ ਘਰ, ਸੱਸ-ਸਹੁਰੇ ਦੀ ਮੌਤ

Tuesday, Mar 19, 2024 - 11:31 AM (IST)

ਧੀ ਦੀ ਮੌਤ ਤੋਂ ਭੜਕੇ ਪੇਕਿਆਂ ਵਾਲਿਆਂ ਨੇ ਫੂਕਿਆ ਸਹੁਰਾ ਘਰ, ਸੱਸ-ਸਹੁਰੇ ਦੀ ਮੌਤ

ਪ੍ਰਯਾਗਰਾਜ- ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਚ ਇਕ ਵਿਆਹੁਤਾ ਦੀ ਮੌਤ ਮਗਰੋਂ ਜੰਮ ਕੇ ਹੰਗਾਮਾ ਹੋਇਆ। ਵਿਆਹੁਤਾ ਦੀ ਸ਼ੱਕੀ ਹਲਾਤਾਂ ਵਿਚ ਲਾਸ਼ ਮਿਲਣ ਦੀ ਖ਼ਬਰ ਜਿਵੇਂ ਹੀ ਉਸ ਦੇ ਪਰਿਵਾਰ ਵਾਲਿਆਂ ਨੂੰ ਮਿਲੀ, ਉਨ੍ਹਾਂ ਨੇ ਸਹੁਰੇ ਪਹੁੰਚ ਕੇ ਹੰਗਾਮਾ ਸ਼ੁਰੂ ਕਰ ਦਿੱਤਾ। ਇੰਨਾ ਹੀ ਨਹੀਂ ਪੇਕੇ ਪਰਿਵਾਰ ਵਾਲਿਆਂ ਨੇ ਸਹੁਰੇ ਘਰ ਅੱਗ ਲਾ ਦਿੱਤੀ, ਜਿਸ ਕਾਰਨ ਉਸ ਦੇ ਸਹੁਰੇ ਅਤੇ ਸੱਸ ਦੀ ਝੁਲਸ ਕੇ ਮੌਤ ਹੋ ਗਈ।

ਇਹ ਵੀ ਪੜ੍ਹੋ- ਇਸ ਵਾਰ ਵੀ ਸਭ ਤੋਂ ਮਹਿੰਗੀਆਂ ਹੋਣਗੀਆਂ ਚੋਣਾਂ, ਜਾਣੋ ਹਰ ਵੋਟਰ 'ਤੇ ਕਿੰਨਾ ਹੋਵੇਗਾ ਖ਼ਰਚ

ਪੁਲਸ ਦੇ ਡਿਪਟੀ ਕਮਿਸ਼ਨਰ (ਸਿਟੀ) ਦੀਪਕ ਭੁਕਰ ਨੇ ਦੱਸਿਆ ਕਿ ਸੋਮਵਾਰ ਦੇਰ ਰਾਤ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਅੰਸ਼ਿਕਾ ਕੇਸਰਵਾਨੀ (27) ਨੇ ਮੁਥੀਗੰਜ ਥਾਣਾ ਖੇਤਰ ਵਿਚ ਆਪਣੇ ਸਹੁਰੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ ਅਤੇ ਉਸ ਦੇ ਪੇਕੇ ਅਤੇ ਸਹੁਰਾ ਪੱਖ ਮੌਕੇ 'ਤੇ ਮੌਜੂਦ ਸਨ। ਉਨ੍ਹਾਂ ਨੇ ਦੱਸਿਆ ਕਿ ਇਸ ਦੀ ਸੂਚਨਾ ਮਿਲਣ 'ਤੇ ਪੁਲਸ ਤੁਰੰਤ ਮੌਕੇ 'ਤੇ ਪਹੁੰਚ ਗਈ, ਜਿੱਥੇ ਦੋਵੇਂ ਧਿਰਾਂ ਆਪਸ 'ਚ ਲੜ ਰਹੀਆਂ ਸਨ। ਉਸ ਦੇ ਮਾਤਾ-ਪਿਤਾ ਦਾ ਦੋਸ਼ ਹੈ ਕਿ ਉਨ੍ਹਾਂ ਦੀ ਧੀਅੰਸ਼ਿਕਾ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਲਟਕਾਇਆ ਗਿਆ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਅਫੀਮ ਦੀ ਖੇਤੀ ਦਾ ਪਰਦਾਫਾਸ਼, ਪੁਲਸ ਨੇ ਛਾਪੇਮਾਰੀ ਕਰ ਫੜੇ ਹਜ਼ਾਰਾਂ ਬੂਟੇ (ਵੀਡੀਓ

ਇਸ ਦੌਰਾਨ ਪੇਕੇ ਪੱਖ ਦੇ ਲੋਕਾਂ ਨੇ ਸਹੁਰੇ ਘਰ ਨੂੰ ਅੱਗ ਲਗਾ ਦਿੱਤੀ। ਪੁਲਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ 5 ਲੋਕਾਂ ਨੂੰ ਘਰੋਂ ਬਾਹਰ ਕੱਢ ਲਿਆ ਗਿਆ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਕਾਮਿਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਭੁਕਰ ਨੇ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ ਤੋਂ ਬਾਅਦ ਜਦੋਂ ਰਾਤ 3 ਵਜੇ ਦੇ ਕਰੀਬ ਘਰ ਦੀ ਤਲਾਸ਼ੀ ਲਈ ਗਈ ਤਾਂ ਉਥੋਂ ਦੋ ਲਾਸ਼ਾਂ ਮਿਲੀਆਂ, ਜਿਨ੍ਹਾਂ 'ਚੋਂ ਇਕ ਲਾਸ਼ ਕੁੜੀ ਦੇ ਸਹੁਰੇ ਰਾਜਿੰਦਰ ਕੇਸਰਵਾਨੀ (65) ਦੀ ਅਤੇ ਦੂਜੀ ਲਾਸ਼ ਕੁੜੀ ਦੀ ਸੱਸ ਸ਼ੋਭਾ ਦੇਵੀ (62) ਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਐਸ.ਆਰ.ਐਨ ਹਸਪਤਾਲ ਲਿਆਂਦਾ ਗਿਆ ਹੈ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Tanu

Content Editor

Related News