ਉੱਤਰ ਪ੍ਰਦੇਸ਼ 'ਚ ਵਾਪਰਿਆ ਰੂਹ ਕੰਬਾਊ ਹਾਦਸਾ; ਟੱਕਰ ਮਗਰੋਂ ਕਾਰ ਤੇ ਆਟੋ ਰਿਕਸ਼ਾ ਦੇ ਉੱਡੇ ਪਰਖੱਚੇ, 5 ਦੀ ਮੌਤ

Tuesday, Mar 28, 2023 - 05:32 PM (IST)

ਉੱਤਰ ਪ੍ਰਦੇਸ਼ 'ਚ ਵਾਪਰਿਆ ਰੂਹ ਕੰਬਾਊ ਹਾਦਸਾ; ਟੱਕਰ ਮਗਰੋਂ ਕਾਰ ਤੇ ਆਟੋ ਰਿਕਸ਼ਾ ਦੇ ਉੱਡੇ ਪਰਖੱਚੇ, 5 ਦੀ ਮੌਤ

ਹਰਦੋਈ- ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਦੇਹਾਤ ਕੋਤਵਾਲੀ ਖੇਤਰ ਸਥਿਤ ਲਖਨਊ-ਹਰਦੋਈ ਮਾਰਗ 'ਤੇ ਮੰਗਲਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖ਼ਮੀ ਹੋ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਕਈ ਲਾਸ਼ਾਂ ਦੇ ਚਿੱਥੜੇ ਹੋ ਗਏ।

ਇਹ ਵੀ ਪੜ੍ਹੋ- ਰਾਹੁਲ ਨੇ ਬੰਗਲਾ ਖਾਲੀ ਕਰਨ ਨੂੰ ਲੈ ਕੇ ਮਿਲੇ ਨੋਟਿਸ ਦਾ ਦਿੱਤਾ ਜਵਾਬ, ਕਿਹਾ- ਆਪਣੇ ਅਧਿਕਾਰਾਂ ਤੋਂ ਵਾਕਿਫ਼ ਹਾਂ

ਪੁਲਸ ਸੂਤਰਾਂ ਨੇ ਦੱਸਿਆ ਕਿ ਦੇਹਾਤ ਕੋਤਵਾਲੀ ਖੇਤਰ ਦੇ ਨਵਾਂ ਪਿੰਡ ਕੋਲ ਲਖਨਊ-ਹਰਦੋਈ ਮਾਰਗ 'ਤੇ ਇਕ ਤੇਜ਼ ਰਫ਼ਤਾਰ ਆਟੋ ਰਿਕਸ਼ਾ ਅਤੇ ਸਾਹਮਣੇ ਤੋਂ  ਤੇਜ਼ ਰਫ਼ਤਾਰ ਨਾਲ ਆ ਰਹੀ ਇਕ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ ਦੋਹਾਂ ਵਾਹਨਾਂ ਦੇ ਪਰਖੱਚੇ ਉਡ ਗਏ। 

ਇਹ ਵੀ ਪੜ੍ਹੋ- ਪੰਜਾਬ 'ਚ 47 ਤੇ ਹਰਿਆਣਾ 'ਚ ਸਿਰਫ 29 ਫ਼ੀਸਦੀ ਸਕੂਲਾਂ 'ਚ ਇੰਟਰਨੈੱਟ, ਜਾਣੋ ਕਿਹੜਾ ਸੂਬਾ ਟਾਪ 'ਤੇ

ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੀ ਅਜੇ ਸ਼ਨਾਖ਼ਤ ਨਹੀਂ ਹੋ ਸਕੀ ਹੈ। ਟੱਕਰ ਇੰਨੀ ਭਿਆਨਕ ਸੀ ਕਿ ਕੁਝ ਲਾਸ਼ਾਂ ਦੇ ਚਿੱਥੜੇ ਕਈ ਮੀਟਰ ਦੂਰ ਜਾ ਕੇ ਡਿੱਗੇ। ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਹੈ। ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।


author

Tanu

Content Editor

Related News