UP ਦੀ ਕੁੜੀ ਨਾਲ ਹਰਿਆਣਾ ''ਚ ਸਮੂਹਿਕ ਜਬਰ-ਜ਼ਿਨਾਹ, 8 ਘੰਟਿਆਂ ਦੇ ਅੰਦਰ 4 ਮੁਲਜ਼ਮ ਗ੍ਰਿਫ਼ਤਾਰ
Wednesday, Jan 14, 2026 - 02:52 PM (IST)
ਹਰਿਆਣਾ : ਹਰਿਆਣਾ ਦੇ ਝੱਜਰ ਜ਼ਿਲ੍ਹੇ ਵਿੱਚ ਇੱਕ ਬੇਹੱਦ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਉੱਤਰ ਪ੍ਰਦੇਸ਼ ਤੋਂ ਆਈ ਇੱਕ ਕੁੜੀ ਨਾਲ ਬੰਦ ਢਾਬੇ ਵਿੱਚ ਸਮੂਹਿਕ ਜਬਰ-ਜ਼ਨਾਹ ਕੀਤਾ ਗਿਆ। ਪੁਲਸ ਨੇ ਇਸ ਮਾਮਲੇ ਦੀ ਕਾਰਵਾਈ ਕਰਦੇ ਹੋਏ ਮਹਿਜ਼ 8 ਘੰਟਿਆਂ ਦੇ ਅੰਦਰ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇੱਕ ਮੁਲਜ਼ਮ ਅਜੇ ਵੀ ਫ਼ਰਾਰ ਦੱਸਿਆ ਜਾ ਰਿਹਾ ਹੈ। ਪੁਲਸ ਨੇ ਮੁਲਜ਼ਮ ਦੀ ਭਾਲ ਲਈ ਕਈ ਟੀਮਾਂ ਤਾਇਨਾਤ ਕੀਤੀਆਂ ਹਨ।
ਇਹ ਵੀ ਪੜ੍ਹੋ : ਪਿਆਕੜਾਂ ਨੂੰ ਵੱਡਾ ਝਟਕਾ! 3 ਦਿਨ ਮਹਾਰਾਸ਼ਟਰ ਦੇ ਇਨ੍ਹਾਂ ਸ਼ਹਿਰਾਂ 'ਚ ਨਹੀਂ ਮਿਲੇਗੀ ਸ਼ਰਾਬ
ਰਾਤ ਦੇ ਹਨੇਰੇ 'ਚ ਦਿੱਤਾ ਵਾਰਦਾਤ ਨੂੰ ਅੰਜਾਮ
ਇਸ ਮਾਮਲੇ ਦੇ ਸਬੰਧ ਵਿਚ ਝੱਜਰ ਦੀ ਪੁਲਸ ਕਮਿਸ਼ਨਰ (CP) ਡਾ. ਰਾਜਸ਼੍ਰੀ ਸਿੰਘ ਨੇ ਦੱਸਿਆ ਕਿ ਘਟਨਾ ਰਾਤ ਦੇ ਕਰੀਬ 2 ਵਜੇ ਵਾਪਰੀ ਹੈ। ਪੀੜਤਾ ਆਪਣੇ ਚਾਚੇ ਨਾਲ ਉੱਤਰ ਪ੍ਰਦੇਸ਼ ਤੋਂ ਬੱਸ ਰਾਹੀਂ ਆਈ ਸੀ ਅਤੇ ਬਹਾਦਰਗੜ੍ਹ ਰਹਿਣ ਵਾਲੇ ਆਪਣੇ ਭਰਾ ਨੂੰ ਮਿਲਣ ਲਈ ਪੈਦਲ ਜਾ ਰਹੀ ਸੀ। ਰਸਤੇ ਵਿੱਚ ਕੁਝ ਨੌਜਵਾਨਾਂ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਕੁੜੀ ਨੂੰ ਜ਼ਬਰਦਸਤੀ ਇੱਕ ਸੁਨਸਾਨ ਅਤੇ ਬੰਦ ਪਏ ਢਾਬੇ ਦੇ ਅੰਦਰ ਲੈ ਗਏ, ਜਿੱਥੇ ਉਸ ਨਾਲ ਸਮੂਹਿਕ ਜਬਰ-ਜ਼ਨਾਹ ਕੀਤਾ ਗਿਆ। ਪੁਲਸ ਦੇ ਮੁਤਾਬਕ ਪੀੜਤ ਕੁੜੀ ਨੂੰ ਕਾਨੂੰਨੀ ਸਹਾਇਤਾ ਅਤੇ ਕਾਊਂਸਲਿੰਗ ਮੁਹੱਈਆ ਕਰਵਾਈ ਗਈ ਹੈ ਅਤੇ ਉਸ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਹੁਣ ਘਰ ਬੈਠੇ ਮਿਲੇਗੀ ਜ਼ਮੀਨ/ਫਲੈਟ ਦੀ ਰਜਿਸਟਰੀ ਦੀ ਸਹੂਲਤ, ਇਸ ਸੂਬੇ ਦੇ CM ਦਾ ਵੱਡਾ ਐਲਾਨ
CCTV ਅਤੇ Paytm ਨੇ ਖੋਲ੍ਹੇ ਕਈ ਰਾਜ਼
ਦੱਸ ਦੇਈਏ ਕਿ ਕੁੜੀ ਨਾਲ ਹੋਈ ਇਸ ਘਿਨਾਉਣੀ ਵਾਰਦਾਤ ਢਾਬੇ ਵਿੱਚ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮਾਂ ਨੇ ਸ਼ਰਾਬ ਖਰੀਦੀ ਸੀ, ਜਿਸ ਦੀ ਅਦਾਇਗੀ ਉਨ੍ਹਾਂ ਨੇ Paytm ਰਾਹੀਂ ਕੀਤੀ ਸੀ। ਪੁਲਸ ਨੇ Paytm ਨੰਬਰ ਅਤੇ AI (ਆਰਟੀਫੀਸ਼ੀਅਲ ਇੰਟੈਲੀਜੈਂਸ) ਤਕਨੀਕ ਦੀ ਵਰਤੋਂ ਕਰਕੇ ਮੁਲਜ਼ਮਾਂ ਦੀ ਪਛਾਣ ਕੀਤੀ ਅਤੇ ਉਨ੍ਹਾਂ ਤੱਕ ਪਹੁੰਚ ਗਈ। ਫੜੇ ਗਏ ਚਾਰੋਂ ਮੁਲਜ਼ਮ ਮੂਲ ਰੂਪ ਵਿੱਚ ਬਿਹਾਰ ਦੇ ਰਹਿਣ ਵਾਲੇ ਹਨ। ਪੁਲਸ ਅਨੁਸਾਰ ਇੱਕ ਮੁਲਜ਼ਮ ਅਜੇ ਵੀ ਫ਼ਰਾਰ ਹੈ, ਜਿਸ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਚਾਹਵਾਨ ਮਾਪਿਆਂ ਨੂੰ ਵੱਡਾ ਝਟਕਾ: ਸਪਾਂਸਰਸ਼ਿਪ ਵੀਜ਼ਾ 'ਤੇ ਲੱਗੀ ਰੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
