ਸਰਕਾਰ ਨੇ ਕੀਤਾ ਵੱਡਾ ਐਲਾਨ, ਹੋਲੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਗੈਸ ਸਿਲੰਡਰ

Sunday, Mar 10, 2024 - 05:28 AM (IST)

ਲਖਨਊ- ਹੋਲੀ ਦਾ ਤਿਉਹਾਰ ਆਉਣ ਵਾਲਾ ਹੈ। ਅਜਿਹੇ ਵਿਚ ਉੱਤਰ ਪ੍ਰਦੇਸ਼ ਸਰਕਾਰ ਰੰਗਾਂ ਦੇ ਇਸ ਤਿਉਹਾਰ ਹੋਲੀ ਨੂੰ ਖ਼ਾਸ ਬਣਾਉਣ ਲਈ ਸੂਬੇ ਭਰ 'ਚ ਗਰੀਬ ਔਰਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਫਤ ਗੈਸ ਸਿਲੰਡਰ ਮੁਹੱਈਆ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਅਧਿਕਾਰਤ ਸੂਤਰਾਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਲਗਭਗ 1.75 ਕਰੋੜ ਲੋਕਾਂ ਨੂੰ ਸਿੱਧਾ ਫਾਇਦਾ ਹੋਵੇਗਾ। ਯੋਗੀ ਸਰਕਾਰ ਨੇ ਇਸ ਤੋਂ ਪਹਿਲਾਂ ਵੀ ਦੀਵਾਲੀ ਮੌਕੇ ਔਰਤਾਂ ਨੂੰ ਮੁਫਤ ਸਿਲੰਡਰ ਮੁਹੱਈਆ ਕਰਵਾ ਕੇ ਅਜਿਹਾ ਹੀ ਉਪਰਾਲਾ ਕੀਤਾ ਸੀ।

ਇਹ ਵੀ ਪੜ੍ਹੋ- ਬਸਪਾ ਇਕੱਲਿਆਂ ਹੀ ਲੜੇਗੀ ਲੋਕ ਸਭਾ ਚੋਣਾਂ, ਮਾਇਆਵਤੀ ਨੇ ਟਵੀਟ ਕਰ ਆਖੀ ਇਹ ਗੱਲ

ਸਰਕਾਰ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਤਹਿਤ ਇਕ ਸਾਲ ਵਿਚ 2 ਸਿਲੰਡਰ ਮੁਫਤ ਦੇਣ ਦਾ ਫੈਸਲਾ ਕੀਤਾ ਹੈ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਪਹਿਲਾ ਸਿਲੰਡਰ ਦੀਵਾਲੀ ਦੌਰਾਨ ਉਪਲਬਧ ਕਰਵਾਇਆ ਗਿਆ ਸੀ ਅਤੇ ਹੁਣ ਦੂਜਾ ਸਿਲੰਡਰ ਹੋਲੀ ਦੇ ਤਿਉਹਾਰ ਮੌਕੇ ਦਿੱਤਾ ਜਾਵੇਗਾ। ਸਰਕਾਰ ਨੇ ਸੂਬੇ 'ਚ ਪ੍ਰਧਾਨ ਮੰਤਰੀ ਉੱਜਵਲਾ ਸਕੀਮ ਤਹਿਤ ਲਗਭਗ 1.75 ਕਰੋੜ ਲਾਭਪਾਤਰੀਆਂ ਨੂੰ ਦੋ ਮੁਫਤ ਸਿਲੰਡਰ ਰੀਫਿਲ ਵੰਡਣ ਲਈ ਵਿੱਤੀ ਸਾਲ 2023-24 ਲਈ 2,312 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ। 

ਇਹ ਵੀ ਪੜ੍ਹੋ- ਸਾਡੀ ਸਰਕਾਰ ਪੂਰੇ ਦੇਸ਼ ਦੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ : ਰਾਜਨਾਥ

ਸਕੀਮ ਦੇ ਪਹਿਲੇ ਪੜਾਅ ਵਿਚ 1 ਨਵੰਬਰ, 2023 ਤੋਂ ਇਸ ਸਾਲ 15 ਫਰਵਰੀ ਤੱਕ ਕੁੱਲ 80.30 ਲੱਖ ਲਾਭਪਾਤਰੀਆਂ ਨੂੰ ਸਿਲੰਡਰ ਰੀਫਿਲ ਵੰਡੇ ਗਏ ਸਨ। ਦੂਜੇ ਪੜਾਅ ਵਿਚ 1 ਜਨਵਰੀ ਤੋਂ ਲਗਭਗ 50.87 ਲੱਖ ਲਾਭਪਾਤਰੀਆਂ ਨੂੰ ਸਿਲੰਡਰ ਰੀਫਿਲ ਵੰਡੇ ਜਾ ਚੁੱਕੇ ਹਨ। ਨਤੀਜੇ ਵਜੋਂ ਸਕੀਮ ਤਹਿਤ ਹੁਣ ਤੱਕ ਕੁੱਲ 1.31 ਕਰੋੜ ਸਿਲੰਡਰ ਰੀਫਿਲ ਵੰਡੇ ਜਾ ਚੁੱਕੇ ਹਨ। 10 ਨਵੰਬਰ, 2023 ਨੂੰ ਯੋਜਨਾ ਦੀ ਸ਼ੁਰੂਆਤ ਤੋਂ ਬਾਅਦ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਕੋ ਸਮੇਂ ਲੱਖਾਂ ਉੱਜਵਲਾ ਲਾਭਪਾਤਰੀਆਂ ਦੇ ਖਾਤਿਆਂ ਵਿਚ ਸਬਸਿਡੀ ਦੀ ਰਕਮ ਟਰਾਂਸਫਰ ਕੀਤੀ।

ਇਹ ਵੀ ਪੜ੍ਹੋ- ਬਟਰ ਚਿਕਨ ਖਾਣਾ ਸ਼ਖ਼ਸ ਨੂੰ ਪਿਆ ਮਹਿੰਗਾ, ਜਾਨ ਦੇ ਕੇ ਚੁਕਾਉਣੀ ਪਈ ਕੀਮਤ, ਸਾਹਮਣੇ ਆਈ ਅਸਲੀ ਵਜ੍ਹਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Tanu

Content Editor

Related News