UP ''ਚ ਕੁਦਰਤ ਦਾ ਕਹਿਰ ! 18 ਲੋਕਾਂ ਦੀ ਗਈ ਜਾਨ, 24 ਬੇਜ਼ੁਬਾਨਾਂ ਦੀ ਵੀ ਮੌਤ

Tuesday, May 05, 2026 - 11:35 AM (IST)

UP ''ਚ ਕੁਦਰਤ ਦਾ ਕਹਿਰ ! 18 ਲੋਕਾਂ ਦੀ ਗਈ ਜਾਨ, 24 ਬੇਜ਼ੁਬਾਨਾਂ ਦੀ ਵੀ ਮੌਤ

ਨੈਸ਼ਨਲ ਡੈਸਕ- ਉੱਤਰੀ ਭਾਰਤ 'ਚ ਪਿਛਲੇ ਕੁਝ ਦਿਨਾਂ ਤੋਂ ਬਦਲ ਰਿਹਾ ਮੌਸਮ ਚਿੰਤਾ ਦਾ ਸਬੱਬ ਬਣਿਆ ਹੋਇਆ ਹੈ। ਇਸੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਪਿਛਲੇ ਕੁਝ ਘੰਟਿਆਂ ਦੌਰਾਨ ਹੋਈ ਭਾਰੀ ਬਾਰਿਸ਼, ਤੇਜ਼ ਹਨੇਰੀ ਅਤੇ ਅਸਮਾਨੀ ਬਿਜਲੀ ਨੇ ਭਾਰੀ ਤਬਾਹੀ ਮਚਾਈ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਵਾਪਰੇ ਕੁਦਰਤੀ ਹਾਦਸਿਆਂ ਕਾਰਨ ਹੁਣ ਤੱਕ 18 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 5 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ।

ਕੁਦਰਤ ਦੇ ਇਸ ਕਹਿਰ ਨੇ ਨਾ ਸਿਰਫ਼ ਇਨਸਾਨੀ ਜਾਨਾਂ ਲਈਆਂ ਹਨ, ਸਗੋਂ 24 ਬੇਜ਼ੁਬਾਨਾਂ ਦੀ ਵੀ ਮੌਤ ਹੋਈ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਜਾਨੀ ਨੁਕਸਾਨ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਖ਼ੁਦ ਫੀਲਡ ਵਿੱਚ ਜਾ ਕੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ। CM ਨੇ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਮ੍ਰਿਤਕਾਂ ਦੇ ਪਰਿਵਾਰਾਂ, ਪਸ਼ੂਆਂ ਦੇ ਮਾਲਕਾਂ ਅਤੇ ਜ਼ਖ਼ਮੀਆਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਬਣਦੀ ਮੁਆਵਜ਼ਾ ਰਾਸ਼ੀ ਮੁਹੱਈਆ ਕਰਵਾਈ ਜਾਵੇ।

ਇਹ ਵੀ ਪੜ੍ਹੋ- ਓ ਤੇਰੀ..! 9 ਭਰਾਵਾਂ ਨੇ ਆਪਣੀਆਂ ਹੀ '9 ਭੈਣਾਂ' ਨਾਲ ਕਰਵਾ ਲਿਆ ਵਿਆਹ, ਸੋਸ਼ਲ ਮੀਡੀਆ 'ਤੇ ਛਿੜੀ ਚਰਚਾ

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਰਾਹਤ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਜ਼ਖ਼ਮੀਆਂ ਦੇ ਵਧੀਆ ਇਲਾਜ ਲਈ ਤੁਰੰਤ ਪ੍ਰਬੰਧ ਕਰਨ ਅਤੇ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇ।

ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਵੱਲੋਂ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਅਜੇ ਵੀ ਬੱਦਲਵਾਈ ਅਤੇ ਆਉਣ ਵਾਲੇ ਕੁਝ ਘੰਟਿਆਂ ਵਿੱਚ ਹੋਰ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਖ਼ਰਾਬ ਮੌਸਮ ਦੌਰਾਨ ਸੁਰੱਖਿਅਤ ਥਾਵਾਂ 'ਤੇ ਰਹਿਣ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News