ਦੇਸ਼ ਦੇ ਇਸ ਸੂਬੇ ''ਚ ਸਕੂਲਾਂ ’ਚ ਮੋਬਾਇਲ ਫ਼ੋਨ ’ਤੇ ਹੁਣ ਲੱਗੇਗੀ ਪਾਬੰਦੀ
Sunday, Oct 08, 2023 - 12:01 PM (IST)

ਲਖਨਊ- ਅੱਜ ਦੇ ਅਜੋਕੇ ਸਮੇਂ ਵਿਚ ਮੋਬਾਇਲ ਫੋਨ ਹਰ ਕਿਸੇ ਲਈ ਜ਼ਰੂਰੀ ਹੋ ਗਿਆ ਹੈ। ਮੰਨੋ ਜਿਵੇਂ ਕਿ ਮੋਬਾਇਲ ਦੇ ਬਿਨਾਂ ਇਨਸਾਨ ਦੀ ਜ਼ਿੰਦਗੀ ਅਧੂਰੀ ਜਿਹੀ ਹੋ ਗਈ ਹੈ। ਪਰ ਉੱਤਰ ਪ੍ਰਦੇਸ਼ ’ਚ ਮੋਬਾਇਲ ਫ਼ੋਨ ਦੀ ਵਰਤੋਂ ਨਾਲ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ ਹੁਣ ਸਕੂਲਾਂ ’ਚ ਮੋਬਾਇਲ ਫ਼ੋਨ ਦੀ ਵਰਤੋਂ ’ਤੇ ਪਾਬੰਦੀ ਲਾਈ ਜਾਵੇਗੀ।
ਇਹ ਵੀ ਪੜ੍ਹੋ- ਸਿੱਕਮ 'ਚ ਹੜ੍ਹ ਮਗਰੋਂ ਤਬਾਹੀ ਦੇ ਨਿਸ਼ਾਨ, ਮੇਘਾਲਿਆ ਦੇ 26 ਵਿਦਿਆਰਥੀਆਂ ਦੀ ਸੁਰੱਖਿਅਤ ਘਰ ਵਾਪਸੀ
ਪਾਬੰਦੀ ਦੇ ਲਾਗੂ ਹੋਣ ਨਾਲ ਵਿਦਿਆਰਥੀ ਅਤੇ ਅਧਿਆਪਕ ਸਕੂਲ ਦੇ ਅੰਦਰ ਮੋਬਾਇਲ ਫੋਨ ਦੀ ਵਰਤੋਂ ਨਹੀਂ ਕਰ ਸਕਣਗੇ। ਜੇਕਰ ਮਨ੍ਹਾ ਕਰਨ ਦੇ ਬਾਵਜੂਦ ਮੋਬਾਇਲ ਫ਼ੋਨ ਦੀ ਵਰਤੋਂ ਕੀਤੀ ਗਈ ਤਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਲਈ 11 ਮੈਂਬਰੀ ਕਮੇਟੀ ਵੀ ਬਣਾਈ ਗਈ ਹੈ।
ਇਹ ਵੀ ਪੜ੍ਹੋ- ਵਿਦੇਸ਼ੀਆਂ ਲਈ ਪਹਿਲੀ ਪਸੰਦ ਬਣਿਆ India, 2022 'ਚ 84 ਲੱਖ ਲੋਕਾਂ ਨੇ ਕੀਤਾ ਦੌਰਾ
ਦੱਸਣਯੋਗ ਹੈ ਕਿ ਸਕੂਲਾਂ ’ਚ ਮੋਬਾਇਲ ਫੋਨ ਦੀ ਵਰਤੋਂ ਨਾਲ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਇਨ੍ਹਾਂ ਘਟਨਾਵਾਂ ਦੇ ਮੱਦੇਨਜ਼ਰ ‘ਐਸੋਸੀਏਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਉੱਤਰ ਪ੍ਰਦੇਸ਼’ ਨੇ ਸਿੱਖਿਆ ਵਿਭਾਗ ਅੱਗੇ ਆਪਣੀ ਚਿੰਤਾ ਜ਼ਾਹਰ ਕੀਤੀ। ਸਿੱਖਿਆ ਵਿਭਾਗ ਨੂੰ ਕਿਹਾ ਗਿਆ ਹੈ ਕਿ ਸਕੂਲਾਂ ’ਚ ਵਾਪਰ ਰਹੀਆਂ ਘਟਨਾਵਾਂ ਪਿੱਛੇ ਮੋਬਾਇਲ ਫੋਨ ਜ਼ਿੰਮੇਵਾਰ ਹਨ। ਇਸ ਲਈ ਸਕੂਲਾਂ ’ਚ ਮੋਬਾਇਲ ਫੋਨ ਦੀ ਵਰਤੋਂ ’ਤੇ ਪਾਬੰਦੀ ਲਾਈ ਜਾਵੇ।
ਇਹ ਵੀ ਪੜ੍ਹੋ- ਮੁਸ਼ਕਲ ਘੜੀ 'ਚ ਇਜ਼ਰਾਈਲ ਨਾਲ ਇਕਜੁਟਤਾ ਨਾਲ ਖੜ੍ਹੇ ਹਾਂ: PM ਮੋਦੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8