ਤੇਜ਼ ਰਫ਼ਤਾਰ ਜੀਪ ਨੇ ਮੋਟਰਸਾਈਕਲ ਅਤੇ ਸਕੂਟੀ ਨੂੰ ਮਾਰੀ ਟੱਕਰ, 5 ਲੋਕਾਂ ਦੀ ਮੌਤ

Tuesday, Oct 06, 2020 - 10:13 AM (IST)

ਤੇਜ਼ ਰਫ਼ਤਾਰ ਜੀਪ ਨੇ ਮੋਟਰਸਾਈਕਲ ਅਤੇ ਸਕੂਟੀ ਨੂੰ ਮਾਰੀ ਟੱਕਰ, 5 ਲੋਕਾਂ ਦੀ ਮੌਤ

ਦੇਵਰੀਆ- ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲ੍ਹੇ 'ਚ ਚਾਲਕ ਦੇ ਕੰਟਰੋਲ ਗਵਾਉਣ ਤੋਂ ਬਾਅਦ ਇਕ ਤੇਜ਼ ਰਫ਼ਤਾਰ ਜੀਪ ਨੇ ਮੋਟਰਸਾਈਕਲ ਅਤੇ ਸਕੂਟੀ ਨੂੰ ਟੱਕਰ ਮਾਰ ਦਿੱਤੀ। ਪੁਲਸ ਨੇ ਦੱਸਿਆ ਕਿ ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ। ਪੁਲਸ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ ਸੋਮਵਾਰ ਦੇਰ ਰਾਤ ਕਰੀਬ 11.45 ਵਜੇ ਲਾਰ ਖੇਤਰ ਵੱਲ ਆ ਰਹੀ ਤੇਜ਼ ਰਫ਼ਤਾਰ ਜੀਪ ਦੀ ਲਾਰ-ਸਲੇਮਪੁਰ ਮਾਰਗ 'ਤੇ ਸਹਿਜੋਲ-ਮਝਵਲੀਆ ਕੋਲ ਇਕ ਮੋਟਰਸਾਈਕਲ ਅਤੇ ਸਕੂਟੀ ਟੱਕਰ ਹੋ ਗਈ।

ਇਸ ਤੋਂ ਬਾਅਦ ਬੇਕਾਬੂ ਜੀਪ ਪੁਲ ਨਾਲ ਜਾ ਟਕਰਾਈ। ਉਨ੍ਹਾਂ ਨੇ ਕਿਹਾ ਕਿ ਇਸ ਹਾਦਸੇ 'ਚ ਕੁੱਲ 5 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਪਛਾਣ ਕੀਤੀ ਜਾ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਹਾਦਸੇ 'ਚ ਕਈ ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਲਾਸ਼ਾਂ ਪੋਸਟਮਾਰਟਮ ਲਈ ਭੇਜੀਆਂ ਗਈਆਂ ਹਨ। 


author

DIsha

Content Editor

Related News