PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਵੀਡੀਓ ਪੋਸਟ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
Saturday, Apr 22, 2023 - 03:41 PM (IST)

ਬਲੀਆ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ 'ਚ ਇਕ ਵਿਅਕਤੀ ਨੂੰ ਫੇਸਬੁੱਕ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਇਤਰਾਜ਼ਯੋਗ ਵੀਡੀਓ ਪੋਸਟ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਇੰਚਾਰਜ ਸ਼ਤਰੁਘਨ ਕੁਮਾਰ ਨੇ ਸ਼ਨੀਵਾਰ ਨੂੰ ਦੱਸਿਆ ਕਿ ਪਕੜੀ ਥਾਣਾ ਖੇਤਰ ਦੇ ਉਸਸਾ ਪਿੰਡ ਦੇ ਅਜੀਤ ਕੁਮਾਰ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਸਾਈਟ ਫੇਸਬੁੱਕ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਇਤਰਾਜ਼ਯੋਗ ਵੀਡੀਓ ਪੋਸਟ ਕੀਤਾ ਸੀ।
ਇਹ ਵੀ ਪੜ੍ਹੋ : PM ਮੋਦੀ ਦੀ ਕੇਰਲ ਯਾਤਰਾ ਤੋਂ ਪਹਿਲਾਂ ਮਿਲੀ ਧਮਕੀ ਭਰੀ ਚਿੱਠੀ, ਦੱਸਿਆ ਜਾਨ ਨੂੰ ਖ਼ਤਰਾ
ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਅਜੀਤ ਕੁਮਾਰ ਯਾਦਵ ਖ਼ਿਲਾਫ਼ ਭਾਰਤੀ ਦੰਡਾਵਲੀ ਅਤੇ ਸੂਚਨਾ ਤਕਨਾਲੋਜੀ ਐਕਟ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਅਧਿਕਾਰੀ ਨੇ ਕਿਹਾ ਕਿ ਇਸ ਸੰਬੰਧ 'ਚ ਜ਼ਰੂਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ