ਰੂਹ ਕੰਬਾਊ ਵਾਰਦਾਤ : ਹੈਵਾਨ ਪਿਓ ਨੇ 600 ਰੁਪਏ ਲਈ ਕਰ ''ਤਾ ਧੀ ਦਾ ਬੇਰਹਿਮੀ ਨਾਲ ਕਤਲ

06/15/2024 10:49:34 PM

ਸ਼ਾਹਜਹਾਂਪੁਰ, (ਭਾਸ਼ਾ)- ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲੇ ’ਚ 600 ਰੁਪਏ ਲਈ ਇਕ ਮੁਟਿਆਰ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ।

ਪੁਲਸ ਨੇ ਲੜਕੀ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਸ਼ਨੀਵਾਰ ਨੂੰ ਇਸ ਸਬੰਧ ’ਚ ਉਸ ਦੇ ਮਾਤਾ-ਪਿਤਾ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਦਾਅਵਾ ਕੀਤਾ ਕਿ 600 ਰੁਪਏ ਲਈ ਦੋਵਾਂ ਨੇ ਮਿਲ ਕੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ

ਪੁਲਸ ਸੁਪਰਡੈਂਟ ਅਸ਼ੋਕ ਕੁਮਾਰ ਮੀਨਾ ਨੇ ਦੱਸਿਆ ਕਿ ਕੋਤਵਾਲੀ ਥਾਣੇ ਅਧੀਨ ਪੈਂਦੇ ਭਾਰਦਵਾਜੀ ਇਲਾਕੇ ਦੀ ਰਹਿਣ ਵਾਲੀ ਪੂਰਤੀ ਗੁਪਤਾ (24) ਦੀ ਲਾਸ਼ ਵੀਰਵਾਰ ਨੂੰ ਪੁਲਸ ਨੇ ਉਸ ਦੇ ਘਰੋਂ ਬਰਾਮਦ ਕੀਤੀ ਹੈ।

ਉਨ੍ਹਾਂ ਨੇ ਦੱਸਿਆ ਕਿ ਲੜਕੀ ਦਾ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਸ ਜਾਂਚ ਤੋਂ ਬਾਅਦ ਮ੍ਰਿਤਕਾ ਦੇ ਪਿਤਾ ਸੰਜੇ ਗੁਪਤਾ ਅਤੇ ਮਾਂ ਵੰਦਨਾ ਗੁਪਤਾ ਨੂੰ ਗ੍ਰਿਫਤਾਰ ਕਰ ਲਿਆ ਗਿਆ।


Rakesh

Content Editor

Related News