UP ਸਰਕਾਰ ਦਾ ਖਿਡਾਰੀਆਂ ਲਈ ਵੱਡਾ ਐਲਾਨ, ਅੰਤਰਰਾਸ਼ਟਰੀ ਖੇਡਾਂ 'ਚ ਤਮਗ਼ੇ ਜਿੱਤਣ 'ਤੇ ਬਣਨਗੇ ਸਰਕਾਰੀ ਅਫ਼ਸਰ

05/11/2022 1:02:19 PM

ਲਖਨਊ (ਏਜੰਸੀ)- ਉੱਤਰ ਪ੍ਰਦੇਸ਼ ਸਰਕਾਰ ਨੇ ਅੰਤਰਰਾਸ਼ਟਰੀ ਖੇਡਾਂ ਵਿਚ ਤਮਗਾ ਜਿੱਤ ਕੇ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਗਜ਼ਟਿਡ ਅਹੁਦਿਆਂ 'ਤੇ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਪ੍ਰਧਾਨਗੀ ਵਿਚ ਮੰਗਲਵਾਰ ਨੂੰ ਮੰਤਰੀ ਮੰਡਲ ਦੀ ਬੈਠਕ ਵਿਚ ਇਸ ਸਬੰਧੀ ਫ਼ੈਸਲਾ ਲਿਆ ਗਿਆ। ਵਿੱਤ ਮੰਤਰੀ ਸੁਰੇਸ਼ ਖੰਨਾ ਅਤੇ ਖੇਡ ਅਤੇ ਯੁਵਾ ਕਲਿਆਣ ਮੰਤਰੀ ਗਿਰੀਸ਼ ਯਾਦਵ ਨੇ ਬੈਠਕ ਦੇ ਬਾਅਦ ਇਕ ਪੱਤਰਕਾਰ ਸੰਮੇਲਨ ਵਿਚ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਮੂਲ ਨਿਵਾਸੀ ਤਮਗਾ ਜੇਤੂ ਖਿਡਾਰੀਆਂ ਦੀ ਗਜ਼ਟਿਡ ਅਹੁਦਿਆਂ 'ਤੇ ਨਿਯੁਕਤੀ ਲਈ 'ਉੱਤਰ ਪ੍ਰਦੇਸ਼ ਇੰਟਰਨੈਸ਼ਨਲ ਪੋਸਟ ਵਿਨਰ ਡਾਇਰੈਕਟ ਰਿਕਰੂਟਮੈਂਟ ਰੂਲਜ਼, 2022' ਦੇ ਘੋਸ਼ਨਾ ਦੇ ਪ੍ਰਸਤਾਵ ਨੂੰ ਮੰਤਰੀ ਮੰਡਲ ਨੇ ਮਨਜ਼ੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ: ਏਲਨ ਮਸਕ ਦਾ ਵੱਡਾ ਐਲਾਨ, ਡੋਨਾਲਡ ਟਰੰਪ ਦੇ ਟਵਿੱਟਰ ਅਕਾਊਂਟ ਤੋਂ ਹਟੇਗੀ ਪਾਬੰਦੀ

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਇਸ ਨੀਤੀ ਤਹਿਤ ਅੰਤਰ ਰਾਸ਼ਟਰੀ ਖੇਡਾਂ ਵਿੱਚ ਤਮਗਾ ਜੇਤੂਆਂ ਨੂੰ 9 ਸਰਕਾਰੀ ਵਿਭਾਗਾਂ ਦੀਆਂ ਸ਼ਨਾਖਤ ਕੀਤੇ ਗਏ 24 ਗਜ਼ਟਿਡ ਅਹੁਦਿਆਂ 'ਤੇ ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤਾ ਜਾਵੇਗਾ। ਇਹ 24 ਅਹੁਦੇ ਪੇਂਡੂ ਵਿਕਾਸ ਵਿਭਾਗ, ਸੈਕੰਡਰੀ ਸਿੱਖਿਆ ਵਿਭਾਗ, ਮੁੱਢਲੀ ਸਿੱਖਿਆ ਵਿਭਾਗ, ਗ੍ਰਹਿ ਵਿਭਾਗ, ਪੰਚਾਇਤੀ ਰਾਜ ਵਿਭਾਗ, ਯੁਵਾ ਕਲਿਆਣ ਵਿਭਾਗ, ਟਰਾਂਸਪੋਰਟ ਵਿਭਾਗ, ਜੰਗਲਾਤ ਵਿਭਾਗ ਅਤੇ ਮਾਲ ਵਿਭਾਗ ਨਾਲ ਸਬੰਧਤ ਹਨ, ਜੋ ਲੋਕ ਸੇਵਾ ਕਮਿਸ਼ਨ ਦੇ ਦਾਇਰੇ ਵਿੱਚ ਹਨ। ਖੰਨਾ ਨੇ ਦੱਸਿਆ ਕਿ ਤਮਗਾ ਜੇਤੂ ਖਿਡਾਰੀਆਂ ਨੂੰ ਇਨ੍ਹਾਂ ਅਹੁਦਿਆਂ 'ਤੇ ਨਿਯੁਕਤ ਕੀਤੇ ਜਾਣ ਨਾਲ ਉਨ੍ਹਾਂ ਨੂੰ ਉਤਸ਼ਾਹ ਮਿਲੇਗਾ ਅਤੇ ਪ੍ਰਦੇਸ਼ ਦੇ ਨੌਜਵਾਨਾਂ ਵਿਚ ਖੇਡਾਂ ਦੇ ਪ੍ਰਤੀ ਰੂਝਾਨ ਵਿਚ ਵਾਧਾ ਹੋਵੇਗਾ। ਮੰਤਰੀ ਮੰਡਲ ਨੇ ਅੰਤਰਰਾਸ਼ਟਰੀ ਖੇਡਾਂ ਦੇ ਤਹਿਤ ਓਲੰਪਿਕ ਖੇਡਾਂ, ਏਸ਼ੀਆਈ ਖੇਡਾਂ, ਕਾਮਲਵੈਲਥ ਖੇਡਾਂ, ਵਿਸ਼ਵ ਕੱਪ, ਵਿਸ਼ਵ ਚੈਂਪੀਅਨਸ਼ਿਪ ਦੇ ਨਾਲ ਹੀ ਪੈਰਲੰਪਿਕ ਖੇਡਾਂ ਦੇ ਪ੍ਰਦੇਸ਼ ਦੇ ਮੂਲ ਨਿਵਾਸੀ ਤਮਗਾ ਜੇਤੂ ਖਿਡਾਰੀਆਂ ਨੂੰ ਵੀ ਸ਼ਾਮਲ ਕੀਤੇ ਜਾਣ ਦਾ ਫ਼ੈਸਲਾ ਲਿਆ ਹੈ।

ਇਹ ਵੀ ਪੜ੍ਹੋ: ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਕੋਰੋਨਾ ਪਾਜ਼ੇਟਿਵ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News