ਉੱਜੜਿਆ ਹੱਸਦਾ-ਖੇਡਦਾ ਪਰਿਵਾਰ; ਕਾਂਸਟੇਬਲ ਨੇ ਪਤਨੀ ਦਾ ਕੀਤਾ ਕਤਲ, ਫਿਰ ਕੀਤੀ ਖੁਦਕੁਸ਼ੀ

Sunday, Jul 12, 2020 - 12:38 PM (IST)

ਉੱਜੜਿਆ ਹੱਸਦਾ-ਖੇਡਦਾ ਪਰਿਵਾਰ; ਕਾਂਸਟੇਬਲ ਨੇ ਪਤਨੀ ਦਾ ਕੀਤਾ ਕਤਲ, ਫਿਰ ਕੀਤੀ ਖੁਦਕੁਸ਼ੀ

ਬਾਗਪਤ (ਵਾਰਤਾ)— ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਬਿਨੌਲੀ ਖੇਤਰ ਵਿਚ ਸ਼ਰਾਬ ਪੀਣ ਤੋਂ ਮਨਾ ਕਰਨ 'ਤੇ ਇਕ ਕਾਂਸਟੇਬਲ ਨੇ ਆਪਣੀ ਪਤਨੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਅਤੇ ਬਾਅਦ ਵਿਚ ਖੁਦ ਵੀ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਪੁਲਸ ਅਧਿਕਾਰੀ ਅਜੈ ਕੁਮਾਰ ਸਿੰਘ ਨੇ ਐਤਵਾਰ ਭਾਵ ਅੱਜ ਦੱਸਿਆ ਕਿ ਰੰਛਾਡ ਪਿੰਡ ਵਾਸੀ 35 ਸਾਲਾ ਕਾਂਸਟੇਬਲ ਸੋਨੂੰ ਸਹਾਰਨਪੁਰ ਵਿਚ ਤਾਇਨਾਤ ਸੀ ਅਤੇ ਪਿਛਲੇ ਕਈ ਮਹੀਨਿਆਂ ਤੋਂ ਡਿਊਟੀ 'ਤੇ ਨਹੀਂ ਗਿਆ ਸੀ। ਇਨ੍ਹੀਂ ਦਿਨੀਂ ਉਸ ਦੀ ਡਿਊਟੀ ਸਹਾਰਨਪੁਰ ਪੁਲਸ ਲਾਈਨ ਵਿਚ ਸੀ।

ਸ਼ਨੀਵਾਰ ਦੇਰ ਰਾਤ ਕਾਂਸਟੇਬਲ ਸੋਨੂੰ ਸ਼ਰਾਬ ਪੀ ਕੇ ਘਰ ਪੁੱਜਾ ਤਾਂ ਉਸ ਦੀ ਪਤਨੀ ਸਾਕਸ਼ੀ ਨੇ ਇਸ ਗੱਲ ਦਾ ਵਿਰੋਧ ਕੀਤਾ। ਇਸ ਗੱਲ ਨੂੰ ਲੈ ਕੇ ਦੋਹਾਂ ਵਿਚਾਲੇ ਝਗੜਾ ਹੋ ਗਿਆ। ਇਸ ਦਰਮਿਆਨ ਕਾਂਸਟੇਬਲ ਨੇ ਆਪਣੀ ਪਤਨੀ ਸਾਕਸ਼ੀ 'ਤੇ ਆਪਣੀ ਪਿਸਤੌਲ ਨਾਲ ਫਾਇਰਿੰਗ ਕਰ ਦਿੱਤੀ। ਗੋਲੀ ਲੱਗਣ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਉਹ ਖੁਦ ਕਮਰੇ ਵਿਚ ਪਹੁੰਚਿਆ ਅਤੇ ਸਾੜ੍ਹੀ ਦਾ ਫੰਦਾ ਬਣਾ ਕੇ ਖੁਦਕੁਸ਼ੀ ਕਰ ਲਈ। ਗੋਲੀ ਦੀ ਆਵਾਜ਼ ਸੁਣ ਕੇ ਮਕਾਨ ਦੇ ਹੇਠਲੇ ਹਿੱਸੇ ਵਿਚ ਸੌਂ ਰਿਹਾ ਪਰਿਵਾਰ ਜਾਗਿਆ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਉੱਪਰ ਗਏ, ਦੇਖਿਆ ਕਿ ਦੋਵੇਂ ਮ੍ਰਿਤਕ ਪਏ ਸਨ। ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਰਿਵਾਰ ਮੁਤਾਬਕ ਸੋਨੂੰ ਸ਼ਰਾਬ ਪੀਣ ਦਾ ਆਦੀ ਸੀ। ਪੁਲਸ ਵਲੋਂ ਮਾਮਲੇ ਦੀ ਅਗਰੇਲੀ ਕਾਰਵਾਈ ਕੀਤੀ ਜਾ ਰਹੀ ਹੈ। 


author

Tanu

Content Editor

Related News