ਪੁਲਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਚਾਹਵਾਨ ਨੌਜਵਾਨ ਇੰਝ ਕਰਨ ਅਪਲਾਈ
Wednesday, Aug 13, 2025 - 03:01 PM (IST)

ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੀ ਪੁਲਸ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਇਹ ਖ਼ਾਸ ਖਬਰ ਹੈ। UP Police ਵਿਚ SI ਅਸਾਮੀਆਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਛੁੱਕ ਤੇ ਯੋਗ ਉਮੀਦਵਾਰ UPPRPB ਦੀ ਅਧਿਕਾਰਤ ਵੈੱਬਸਾਈਟ www.upprpb.in 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਪੋਸਟ
ਯੂਪੀ ਪੁਲਸ ਸਬ ਇੰਸਪੈਕਟਰ ਸਿਵਲ ਪੁਲਸ, ਪਲਟੂਨ ਕਮਾਂਡਰ ਪੀਏਸੀ, ਪਲਟੂਨ ਕਮਾਂਡਰ ਸਪੈਸ਼ਲ ਫੋਰਸ
ਕੁੱਲ ਪੋਸਟਾਂ
4543 ਅਸਾਮੀਆਂ
ਉਮਰ
ਚਾਹਵਾਨਾਂ ਮੁੰਡੇ-ਕੁੜੀਆਂ ਦੀ ਉਮਰ ਘੱਟੋ-ਘੱਟ 21 ਸਾਲ ਅਤੇ ਵੱਧ ਤੋਂ ਵੱਧ 28 ਸਾਲ ਹੋਵੇ।
ਆਖ਼ਰੀ ਤਾਰੀਖ਼
ਉਮੀਦਵਾਰ 11 ਸਤੰਬਰ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਦੀ ਡਿਗਰੀ ਜਾਂ ਮਾਰਕ ਸ਼ੀਟ ਲਾਜ਼ਮੀ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਪੜ੍ਹੋ ਇਹ ਵੀ ਖ਼ਬਰ : 'ਪਾਇਲਟ ਦੀ ਗਲਤੀ ਕਾਰਨ ਹੋਈਆਂ 40 ਫ਼ੀਸਦੀ ਮੌਤਾਂ...', ਰਿਪੋਰਟ 'ਚ ਵੱਡਾ ਖ਼ੁਲਾਸਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।