UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

Monday, Oct 05, 2026 - 03:30 PM (IST)

UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਵਿਚ ਹੋਣ ਵਾਲੀਆਂ ਰਾਜ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਯੂਪੀ ਰਾਜ ਸਭਾ ਚੋਣਾਂ ਨੂੰ ਲੈ ਕੇ 8 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ। ਜਿਸ ਦੀ ਸੂਚੀ ਵੀ ਜਾਰੀ ਕਰ ਦਿੱਤੀ ਹੈ। ਇਹ ਸੂਚੀ ਭਾਜਪਾ ਦੇ ਰਾਸ਼ਟਰੀ ਹੈੱਡਕੁਆਰਟਰ ਇੰਚਾਰਜ ਅਤੇ ਰਾਜ ਸਭਾ ਸੰਸਦ ਮੈਂਬਰ ਤਰੁਣ ਚੁੱਘ ਨੇ ਜਾਰੀ ਕੀਤੀ ਹੈ।

ਇਹ ਵੀ ਪੜ੍ਹੋ : ਪਿੱਤਰ ਪੱਖ ਸਰਾਧਾਂ ’ਚ ਦਾਨ ਕਰੋ ਇਹ ਚੀਜ਼ਾਂ, ਸੁੱਖ-ਸ਼ਾਂਤੀ ਦੇ ਨਾਲ ਘਰ 'ਚ ਹੋਵੇਗੀ ਪੈਸੇ ਦੀ ਵਰਖਾ

PunjabKesari

ਦੱਸ ਦੇਈਏ ਕਿ ਮੌਜੂਦਾ ਰਾਜ ਸਭਾ ਮੈਂਬਰ ਅਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਇਸ ਸੂਚੀ ਵਿੱਚ ਜਗ੍ਹਾ ਨਹੀਂ ਮਿਲੀ ਹੈ। ਇਸ ਸੂਚੀ ਵਿੱਚ ਧਰਮਪਾਲ ਸਿੰਘ, ਰਾਧਾਕਾਂਤ ਓਝਾ, ਪ੍ਰਕਾਸ਼ ਪਾਲ, ਵਿਦਿਆਸਾਗਰ ਸੋਨਕਰ, ਗੋਪੀ ਕ੍ਰਿਸ਼ਨ ਪਾਂਡੇ, ਪ੍ਰਿਅੰਕਾ ਸਿੰਘ ਰਾਵਤ, ਰਾਮ ਪ੍ਰਤਾਪ ਸਿੰਘ ਚੌਹਾਨ ਅਤੇ ਸ਼ਰੂਤੀ ਗੰਗਵਾਰ ਦੇ ਨਾਂ ਸ਼ਾਮਲ ਹਨ। ਅੱਠ ਉਮੀਦਵਾਰਾਂ ਵਿੱਚ ਦੋ ਔਰਤਾਂ, ਦੋ ਬ੍ਰਾਹਮਣ ਅਤੇ ਇੱਕ ਰਾਜਪੂਤ ਸ਼ਾਮਲ ਹੈ। 

ਇਹ ਵੀ ਪੜ੍ਹੋ : ਪਿਆਕੜਾਂ ਲਈ ਵੱਡੀ ਖ਼ੁਸ਼ਖ਼ਬਰੀ; 15% ਸਸਤੇ ਹੋਣਗੇ ਦਿੱਲੀ 'ਚ ਵਿਦੇਸ਼ੀ ਪੈੱਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News