ਯੂ. ਪੀ. ''ਚ ਹਨ੍ਹੇਰੀ-ਤੂਫਾਨ ਨੇ ਮਚਾਈ ਤਬਾਹੀ, 15 ਦੀ ਮੌਤ
Friday, Jun 15, 2018 - 11:32 AM (IST)

ਲਖਨਊ— ਉੱਤਰ ਪ੍ਰਦੇਸ਼ 'ਚ ਤੇਜ਼ ਹਨ੍ਹੇਰੀ-ਤੂਫਾਨ ਦੀ ਲਪੇਟ 'ਚ ਆਉਣ ਨਾਲ ਵੀਰਵਾਰ ਨੂੰ 12 ਲੋਕਾਂ ਦੀ ਮੌਤ ਹੋ ਗਈ ਸੀ, ਜੋ ਹੁਣ ਵਧ ਕੇ 15 ਹੋ ਗਈ ਹੈ, ਜਦਕਿ 28 ਤੋਂ ਜ਼ਿਆਦਾ ਜ਼ਖਮੀ ਹੋ ਗਏ। ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਬੀਤੇ 24 ਘੰਟੇ 'ਚ ਆਈ ਹਨ੍ਹੇਰੀ-ਤੂਫਾਨ 'ਚ 15 ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ 'ਚ 6 ਲੋਕ ਸੀਤਾਪੁਰ 'ਚ 3-3 ਗੋਂਡਾ ਅਤੇ ਕੌਸ਼ੰਬੀ 'ਚ ਅਤੇ 1-1 ਵਿਅਕਤੀ ਫੈਜਾਬਾਦ, ਹਰਦੋਈ ਅਤੇ ਚਿੱਤਰਕੂਟ 'ਚ ਹਨ੍ਹੇਰੀ-ਤੂਫਾਨ ਦਾ ਸ਼ਿਕਾਰ ਬਣੇ।
ਜਾਣਕਾਰੀ ਮੁਤਾਬਕ ਉਨ੍ਹਾਂ ਨੇ ਦੱਸਿਆ ਕਿ ਸੀਤਾਪੁਰ 'ਚ 17 ਹੋਰ ਫੈਜਾਬਾਦ 'ਚ 11 ਲੋਕ ਜ਼ਖਮੀ ਹੋ ਗਏ। ਇਸ ਵਿਚਕਾਰ ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਸੂਬੇ 'ਚ ਸ਼ੁੱਕਰਵਾਰ ਨੂੰ ਵੀ ਕਿਤੇ-ਕਿਤੇ ਤੇਜ਼ ਹਨ੍ਹੇਰੀ-ਤੂਫਾਨ ਆ ਸਕਦਾ ਹੈ। ਅਗਲੇ 2 ਦਿਨ 'ਚ ਕੁਝ ਜਗ੍ਹਾਂ 'ਤੇ ਤੇਜ਼ ਹਵਾਵਾਂ ਨਾਲ ਹਨ੍ਹੇਰੀ ਤੂਫਾਨ ਦੇ ਅੰਦਾਜ਼ੇ ਲਾ ਏਜਾ ਰਹੇ ਹਨ।
ਦੱਸਣਯੋਗ ਹੈ ਕਿ ਇਸ ਵਿਚਕਾਰ ਹੋਈਆਂ ਮੌਤਾਂ 'ਤੇ ਧਿਆਨ ਦਿੰਦੇ ਹੋਏ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਜ਼ਿਲਾ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਜ਼ਖਮੀਆਂ ਦਾ ਇਲਾਜ ਸੁਨਿਸ਼ਚਿਤ ਕੀਤਾ ਜਾਵੇ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਵੀ ਨਿਰਦੇਸ਼ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਹਨ੍ਹੇਰੀ ਤੂਫਾਨ ਨਾਲ ਪ੍ਰਭਾਵਿਤ ਹੋਏ ਲੋਕਾਂ ਨੂੰ ਹਰ ਤਰ੍ਹਾਂ ਦੀ ਮਦਦ ਦੇਵੇਗੀ। ਮੌਸਮ ਵਿਭਾਗ ਨੇ ਕਿਹਾ ਕਿ ਪ੍ਰਦੇਸ਼ 'ਚ ਸਭ ਤੋਂ ਜ਼ਿਆਦਾ ਤਾਪਮਾਨ 44.9 ਡਿਗਰੀ ਸੈਲਸੀਅਸ ਆਗਰਾ 'ਚ ਰਿਹਾ।