ਖ਼ੁਸ਼ਖ਼ਬਰੀ: ਹੁਣ ਕਿਸਾਨਾਂ ਤੋਂ ਗੋਹਾ ਖ਼ਰੀਦੇਗੀ ਯੋਗੀ ਸਰਕਾਰ, ਜਾਣੋ ਕਿੰਨੇ ਰੁਪਏ ਕਿਲੋ ਵਿਕੇਗਾ ਗੋਹਾ

05/03/2022 5:43:51 PM

ਲਖਨਊ- ਉੱਤਰ ਪ੍ਰਦੇਸ਼ ਦੇ ਕਿਸਾਨਾਂ ਲਈ ਵੱਡੀ ਖੁਸ਼ਖ਼ਬਰੀ ਹੈ। ਕਿਸਾਨਾਂ ਤੋਂ ਹੁਣ ਆਦਿੱਤਿਆਨਾਥ ਯੋਗੀ ਸਰਕਾਰ 1.50 ਰੁਪਏ ਪ੍ਰਤੀ ਕਿਲੋ ਗੋਹਾ ਖਰੀਦੇਗੀ। ਪਸ਼ੂ ਪਾਲਣ ਅਤੇ ਦੁੱਧ ਵਿਕਾਸ ਮੰਤਰੀ ਧਰਮਪਾਲ ਸਿੰਘ ਨੇ ਇਹ ਗੱਲ ਆਖੀ। ਉਨ੍ਹਾਂ ਨੇ ਕਿਹਾ ਕਿ ਸੂਬੇ ’ਚ ਗੋਹੇ ਤੋਂ ਸੀ. ਐੱਨ. ਜੀ. ਬਣਾਉਣ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਇਸ ਲਈ ਕਿਸਾਨਾਂ ਤੋਂ 1.50 ਰੁਪਏ ਪ੍ਰਤੀ ਕਿਲੋ ਦੀ ਦਰ ਨਾਲ ਗੋਹਾ ਖਰੀਦਿਆ ਜਾਵੇਗਾ।

ਇਹ ਵੀ ਪੜ੍ਹੋ: ਖੁਸ਼ਖ਼ਬਰੀ: ਹੁਣ ਕਿਸਾਨਾਂ ਤੋਂ ਗੋਹਾ ਖਰੀਦੇਗੀ ਯੋਗੀ ਸਰਕਾਰ

ਧਰਮਪਾਲ ਸਿੰਘ ਨੇ ਕਿਹਾ ਕਿ ਇਸ ਪ੍ਰਾਜੈਕਟ ਲਈ ਮਾਡਲ ਦੇ ਰੂਪ ’ਚ ਸਭ ਤੋਂ ਪਹਿਲਾਂ ਬਰੇਲੀ ਨੂੰ ਚੁਣਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਪਸ਼ੂ ਪਾਲਣ ਨੂੰ ਹੱਲਾ-ਸ਼ੇਰੀ ਦੇਣ ਲਈ ਹਰ ਕਦਮ ਚੁੱਕ ਰਹੀ ਹੈ। ਧਰਮਪਾਲ ਨੇ ਇਹ ਵੀ ਦਾਅਵਾ ਕੀਤਾ ਕਿ ਪ੍ਰਦੇਸ਼ ’ਚ ਇਕ ਸਾਲ ਦੇ ਅੰਦਰ ਸੜਕਾਂ ’ਤੇ ਘੁੰਮਣ ਵਾਲੇ ਅਤੇ ਕਿਸਾਨਾਂ ਦੇ ਖੇਤਾਂ ’ਚ ਘੁੰਮਣ ਵਾਲੇ ਪਸ਼ੂਆਂ ਦੀ ਸਮੱਸਿਆ ਦੂਰ ਹੋ ਜਾਵੇਗੀ।

ਇਹ ਵੀ ਪੜ੍ਹੋ: MSP ’ਤੇ ਕਮੇਟੀ ਗਠਨ ਨੂੰ ਲੈ ਕੇ ਖੇਤੀਬਾੜੀ ਮੰਤਰੀ ਦਾ ਦਾਅਵਾ, ਕਿਹਾ- ਕਿਸਾਨਾਂ ਨੇ ਅਜੇ ਤੱਕ ਨਹੀਂ ਦਿੱਤੇ ਨਾਂ

ਦੱਸ ਦੇਈਏ ਕਿ ਪ੍ਰਦੇਸ਼ ’ਚ ਵਿਧਾਨ ਸਭਾ ਚੋਣਾਂ ਸੰਪੰਨ ਹੋਈਆਂ ਹਨ ਅਤੇ ਯੋਗੀ ਦੀ ਮੁੜ ਸਰਕਾਰ ਬਣੀ ਹੈ। ਵਿਧਾਨ ਸਭਾ ਚੋਣਾਂ ’ਚ ਅਵਾਰਾ ਪਸ਼ੂ ਇਕ ਪ੍ਰਮੁੱਖ ਚੁਣਾਵੀ ਮੁੱਦਾ ਸੀ, ਜਿਸ ਲਈ ਵਿਰੋਧੀ ਧਿਰ ਨੇ ਚੋਣ ਪ੍ਰਚਾਰ ਦੌਰਾਨ ਯੋਗੀ ਸਰਕਾਰ ਨੂੰ ਨਿਸ਼ਾਨਾ ਬਣਾਇਆ ਸੀ। ਇਸ ਸਮੱਸਿਆ ਦਾ ਪ੍ਰਧਾਨ ਮੰਤਰੀ ਮੋਦੀ ਨੇ ਵੀ ਆਪਣੇ ਧਿਆਨ ’ਚ ਲਿਆ ਸੀ। ਉਨ੍ਹਾਂ ਕਿਹਾ ਕਿ ਅਵਾਰਾ ਪਸ਼ੂਆਂ ਕਾਰਨ ਸੂਬੇ ਦੇ ਕਿਸਾਨਾਂ ਨੂੰ ਹੋ ਰਹੀ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।

ਇਹ ਵੀ ਪੜ੍ਹੋ: ਨਰਿੰਦਰ ਤੋਮਰ ਦਾ ਵੱਡਾ ਬਿਆਨ, ਕਿਹਾ- ਕਿਸਾਨ ਕਰਦੇ ਹਨ ਜ਼ਹਿਰੀਲੀ ਖੇਤੀ, ਖ਼ੁਦ ਨਹੀਂ ਖਾਂਦੇ


Tanu

Content Editor

Related News