ਨੈਸ਼ਨਲ ਹੈਲਥ ਮਿਸ਼ਨ 'ਚ ਨਿਕਲੀ ਬੰਪਰ ਭਰਤੀ, ਇੰਝ ਕਰੋ ਅਪਲਾਈ

Wednesday, Jan 31, 2024 - 12:18 PM (IST)

ਨਵੀਂ ਦਿੱਲੀ- ਉੱਤਰ ਪ੍ਰਦੇਸ਼ ਨੈਸ਼ਨਲ ਹੈਲਥ ਮਿਸ਼ਨ (UPNHM) ਨੇ 5582 ਕਮਿਊਨਿਟੀ ਹੈਲਥ ਅਫਸਰ (CHO) ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਅਪਲਾਈ ਕਰਨ ਦੀ ਪ੍ਰਕਿਰਿਆ 29 ਜਨਵਰੀ ਤੋਂ ਸ਼ੁਰੂ ਹੋ ਗਈ ਹੈ ਅਤੇ ਬਿਨੈ-ਪੱਤਰ ਜਮ੍ਹਾ ਕਰਨ ਦੀ ਆਖਰੀ ਤਾਰੀਖ਼ 7 ਫਰਵਰੀ ਹੈ। ਦਿਲਚਸਪੀ ਰੱਖਣ ਵਾਲੇ ਉਮੀਦਵਾਰ ਅਧਿਕਾਰਤ ਵੈੱਬਸਾਈਟ upnrhm.gov.in ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ।

ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ ਨੋਟੀਫਿਕੇਸ਼ਨ ਪੜ੍ਹ ਕੇ ਹੀ ਅਪਲਾਈ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਕਿਉਂਕਿ ਕਿਸੇ ਵੀ ਉਮੀਦਵਾਰ ਦਾ ਗਲਤ ਢੰਗ ਨਾਲ ਭਰਿਆ ਫਾਰਮ ਸਵੀਕਾਰ ਨਹੀਂ ਕੀਤਾ ਜਾਵੇਗਾ। ਨਾਲ ਹੀ ਅਧੂਰੀ ਜਾਣਕਾਰੀ ਨਾਲ ਭਰਿਆ ਫਾਰਮ ਕਿਸੇ ਵੀ ਉਮੀਦਵਾਰ ਵਲੋਂ ਸਵੀਕਾਰ ਨਹੀਂ ਕੀਤਾ ਜਾਵੇਗਾ। 

ਉਮਰ ਹੱਦ

ਉਮੀਦਵਾਰਾਂ ਦੀ ਉਮਰ ਹੱਦ 18 ਤੋਂ 40 ਸਾਲ ਦਰਮਿਆਨ ਹੋਣੀ ਚਾਹੀਦੀ ਹੈ। ਹਾਲਾਂਕਿ ਰਾਖਵੀ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਉਮਰ ਹੱਦ 'ਚ ਛੋਟ ਵੀ ਦਿੱਤੀ ਜਾਵੇਗੀ।

ਵਿੱਦਿਅਕ ਯੋਗਤਾ

UPNHM CHO ਭਰਤੀ 2024 ਯੋਗਤਾ ਮਾਪਦੰਡ: ਉਮੀਦਵਾਰ ਜਿਨ੍ਹਾਂ ਨੇ ਬੀ.ਐਸ.ਸੀ. ਪੂਰੀ ਕਰ ਲਈ ਹੈ, ਉਹ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਵਿਚ ਹੋਰ ਜਾਣਕਾਰੀ ਦੇਖ ਸਕਦੇ ਹਨ।

ਅਰਜ਼ੀ ਦੀ ਫੀਸ

ਇਸ ਭਰਤੀ ਲਈ ਅਪਲਾਈ ਕਰਨ ਲਈ ਉਮੀਦਵਾਰਾਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ।

ਇੰਝ ਕਰੋ ਅਪਲਾਈ

- ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ 'ਤੇ ਜਾਓ।
- ਇਸ ਤੋਂ ਬਾਅਦ ਭਰਤੀ ਲਿੰਕ 'ਤੇ ਕਲਿੱਕ ਕਰੋ।
- ਨਿੱਜੀ ਵੇਰਵੇ ਦਰਜ ਕਰੋ ਅਤੇ ਜਮ੍ਹਾਂ ਕਰੋ।
- ਨਤੀਜਾ ਨਿਕਲੇਗਾ।
- ਨਤੀਜੇ ਦੀ ਇੱਕ ਕਾਪੀ ਡਾਊਨਲੋਡ ਕਰੋ ਅਤੇ ਇਸਨੂੰ ਆਪਣੇ ਕੋਲ ਰੱਖੋ।

ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
 


Tanu

Content Editor

Related News