UPPSC Protest : ਪੁਲਸ-ਵਿਦਿਆਰਥੀਆਂ ਵਿਚਕਾਰ ਜ਼ਬਰਦਸਤ ਝੜਪ, ਤੋੜੇ ਬੈਰੀਕੇਡ, ਸਥਿਤੀ ਤਣਾਅਪੂਰਨ

Thursday, Nov 14, 2024 - 12:51 PM (IST)

ਪ੍ਰਯਾਗਰਾਜ: ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਚੱਲ ਰਹੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਖ਼ਤਮ ਕਰਨ ਲਈ ਪ੍ਰਸ਼ਾਸਨਿਕ ਪੱਧਰ 'ਤੇ ਤਾਕਤਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਧਰਨੇ ਵਾਲੀ ਥਾਂ 'ਤੇ ਵੱਡੀ ਗਿਣਤੀ 'ਚ ਪੁਲਸ ਅਤੇ ਪੀਏਸੀ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਕਈ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੂੰ ਪੁਲਸ ਨੇ ਧਰਨੇ ਵਾਲੀ ਥਾਂ ਤੋਂ ਹਟਾ ਦਿੱਤਾ ਹੈ। ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਤਾਕਤ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ ਹੈ। 

ਇਹ ਵੀ ਪੜ੍ਹੋ - YouTube ਤੋਂ ਬੰਦੂਕ ਬਣਾਉਣਾ ਸਿੱਖ ਰਿਹਾ ਸੀ ਬੱਚਾ, ਹੋਇਆ ਕੁਝ ਅਜਿਹਾ ਕਿ ਪੈ ਗਿਆ ਚੀਕ-ਚਿਹਾੜਾ

PunjabKesari

ਦੱਸ ਦੇਈਏ ਕਿ ਵਿਦਿਆਰਥੀਆਂ ਦੇ ਅੰਦੋਲਨ ਦਾ ਅੱਜ ਚੌਥਾ ਦਿਨ ਹੈ। ਸਵੇਰ ਤੋਂ ਹੀ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਅਤੇ ਪੁਲਸ ਵਿਚਾਲੇ ਵਿਵਾਦ ਹੋਰ ਡੂੰਘਾ ਹੋ ਗਿਆ ਸੀ। ਸਵੇਰੇ 10:30 ਵਜੇ ਤੋਂ ਬਾਅਦ ਬੈਰੀਕੇਡਿੰਗ ਲੱਗਾ ਕੇ ਰੋਕੇ ਗਏ ਵਿਦਿਆਰਥੀ ਗੁੱਸੇ 'ਚ ਆ ਗਏ, ਜਿਸ ਤੋਂ ਬਾਅਦ ਵਿਦਿਆਰਥੀਆਂ ਦੇ ਇਕ ਸਮੂਹ ਨੇ ਬੈਰੀਕੇਡ ਤੋੜ ਕੇ ਕਮਿਸ਼ਨ ਵੱਲ ਵੱਧਣ ਦੀ ਕੋਸ਼ਿਸ਼ ਕੀਤੀ। ਉੱਥੇ ਵੱਡੀ ਗਿਣਤੀ ਵਿੱਚ ਪੁਲਸ ਅਤੇ ਪੀਐੱਸਸੀ ਦੇ ਜਵਾਨ ਤਾਇਨਾਤ ਹਨ, ਜੋ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਰੋਕਣ ਦੇ ਯਤਨ ਕਰ ਰਹੇ ਹਨ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੀ ਭੀੜ ਨੂੰ ਰੋਕਣ ਲਈ ਪੁਲਸ ਨੇ ਯੂਪੀਪੀਐੱਸਸੀ ਹੈੱਡਕੁਆਰਟਰ ਨੂੰ ਜਾਣ ਵਾਲੀ ਸੜਕ 'ਤੇ ਨਵੇਂ ਬੈਰੀਕੇਡ ਲਗਾ ਦਿੱਤੇ ਹਨ।

ਇਹ ਵੀ ਪੜ੍ਹੋ - Breaking : ਮੁੰਬਈ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚੀ ਦਹਿਸ਼ਤ

PunjabKesari

ਦੂਜੇ ਪਾਸੇ ਡੀਐੱਮ ਅਤੇ ਕਮਿਸ਼ਨਰ ਵੀ ਕਮਿਸ਼ਨ ਕੋਲ ਪਹੁੰਚ ਗਏ ਹਨ ਅਤੇ ਸਥਿਤੀ ਨੂੰ ਸੰਭਾਲਣ ਲਈ ਕਮਿਸ਼ਨ ਦੇ ਅਧਿਕਾਰੀਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੂਜੇ ਪਾਸੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਹ ਸਿਰਫ਼ ਆਪਣੀਆਂ ਮੰਗਾਂ ਨਾਲ ਸਬੰਧਤ ਨੋਟਿਸ ਕਮਿਸ਼ਨ ਕੋਲ ਜਮ੍ਹਾਂ ਕਰਵਾਉਣਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਲਗਾਤਾਰ ਰੋਕਿਆ ਜਾ ਰਿਹਾ ਹੈ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਧਮਕਾਇਆ ਜਾ ਰਿਹਾ ਹੈ ਅਤੇ ਕੁਝ ਵਿਦਿਆਰਥੀਆਂ ਨਾਲ ਬਦਸਲੂਕੀ ਕਰਕੇ ਉਹਨਾਂ ਦੀ ਕੁੱਟਮਾਰ ਵੀ ਕੀਤੀ ਗਈ ਹੈ। ਕਮਿਸ਼ਰ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਵਿਦਿਆਰਥੀਆਂ ਵੱਡੀ ਗਿਣਤੀ ਵਿਚ ਪ੍ਰਦਰਸ਼ਨ ਕਰ ਰਹੇ ਸਨ। ਇਹ ਸਥਿਤੀ ਉਸ ਸਮੇਂ ਟਕਰਾਅ ਵਾਲੀ ਬਣ ਗਈ, ਜਦੋਂ ਪੁਲਸ ਨੇ ਕੁਝ ਪ੍ਰਦਰਸ਼ਨਕਾਰੀਆਂ ਨੂੰ ਜ਼ਬਰਦਸਤੀ ਉਕਤ ਸਥਾਨ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ - WhatsApp ਯੂਜ਼ਰ ਲਈ ਵੱਡੀ ਖ਼ਬਰ, ਹੁਣ ਇੰਝ ਹੋਵੇਗੀ Call Recording

PunjabKesari

ਦੱਸ ਦੇਈਏ ਕਿ ਇੱਕ ਪ੍ਰਦਰਸ਼ਨਕਾਰੀ ਨੇ ਦੱਸਿਆ ਕਿ ਸਿਵਲ ਡਰੈੱਸ ਵਿੱਚ ਆਏ ਪੁਲਸ ਮੁਲਾਜ਼ਮ ਪ੍ਰਦਰਸ਼ਨ ਕਰ ਰਹੇ ਕੁਝ ਵਿਦਿਆਰਥੀਆਂ ਨੂੰ ਜ਼ਬਰਦਸਤੀ ਘਸੀਟ ਕੇ ਲੈ ਗਏ। ਇਸ ਤੋਂ ਪਹਿਲਾਂ ਬੁੱਧਵਾਰ ਸ਼ਾਮ ਨੂੰ ਵੀ ਪੁਲਸ ਨੇ 11 ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲਿਆ ਸੀ। ਉਹ ਸਾਰੀਆਂ ਕੋਚਿੰਗ ਲਾਇਬ੍ਰੇਰੀਆਂ ਨੂੰ ਜ਼ਬਰਦਸਤੀ ਬੰਦ ਕਰਵਾ ਰਹੇ ਸਨ। ਇੱਕ ਪਾਸੇ ਪੁਲਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਰੋਸ ਪ੍ਰਦਰਸ਼ਨ ਕਰ ਰਹੇ ਹਨ। ਪੁਲਸ ਸ਼ਾਂਤੀ ਭੰਗ ਕਰਨ ਦੀਆਂ ਧਾਰਾਵਾਂ ਤਹਿਤ ਸਾਰੇ 11 ਲੋਕਾਂ ਦੇ ਚਲਾਨ ਕੱਟ ਰਹੀ ਹੈ, ਚਲਾਨ ਤੋਂ ਬਾਅਦ ਉਹ ਏਸੀਪੀ ਅਦਾਲਤ ਤੋਂ ਜ਼ਮਾਨਤ 'ਤੇ ਰਿਹਾਅ ਹੋ ਸਕਦੇ ਹਨ।

ਇਹ ਵੀ ਪੜ੍ਹੋ - ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, CM ਨੇ ਕਰ 'ਤਾ ਇਹ ਐਲਾਨ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


rajwinder kaur

Content Editor

Related News