ਮੈਡੀਕਲ ਅਫ਼ਸਰ ਦੇ ਅਹੁਦਿਆਂ 'ਤੇ ਨਿਕਲੀ ਭਰਤੀ, ਇੰਝ ਕਰੋ ਅਪਲਾਈ

Thursday, Mar 14, 2024 - 12:38 PM (IST)

ਮੈਡੀਕਲ ਅਫ਼ਸਰ ਦੇ ਅਹੁਦਿਆਂ 'ਤੇ ਨਿਕਲੀ ਭਰਤੀ, ਇੰਝ ਕਰੋ ਅਪਲਾਈ

ਨਵੀਂ ਦਿੱਲੀ- ਉੱਤਰ ਪ੍ਰਦੇਸ਼ ਪਬਲਿਕ ਸਰਵਿਸ ਕਮਿਸ਼ਨ (UPPSC) ਨੇ ਸੂਬੇ ਦੇ ਮੈਡੀਕਲ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ 'ਚ 2532 ਮੈਡੀਕਲ ਅਫਸਰ ਗਰੇਡ-2 ਅਹੁਦਿਆਂ ਦੀ ਭਰਤੀ ਦਾ ਐਲਾਨ ਕੀਤਾ ਹੈ। ਯੋਗ ਉਮੀਦਵਾਰ ਉੱਤਰ ਪ੍ਰਦੇਸ਼ ਪਬਲਿਕ ਸਰਵਿਸ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ https://uppsc.up.nic.in/ 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਹੁਦਿਆਂ 'ਤੇ ਭਰਤੀ ਲਈ ਅਰਜ਼ੀ ਦੀ ਤਾਰੀਕ 15 ਮਾਰਚ ਤੋਂ ਸ਼ੁਰੂ ਹੋ ਕੇ ਆਖਰੀ ਤਾਰੀਕ 12 ਅਪ੍ਰੈਲ 2024 ਤੱਕ ਹੈ।

ਇਸ ਤਰ੍ਹਾਂ ਕਰੋ ਅਪਲਾਈ 

ਉਮੀਦਵਾਰਾਂ ਨੂੰ ਪਹਿਲਾਂ ਅਧਿਕਾਰਤ ਵੈੱਬਸਾਈਟ- upssc.up.nic.in 'ਤੇ ਜਾਣਾ ਪਵੇਗਾ।
ਵੈੱਬਸਾਈਟ ਦੇ ਹੋਮ ਪੇਜ 'ਤੇ ਅਪਡੇਟ ਲਿੰਕ 'ਤੇ ਕਲਿੱਕ ਕਰੋ।
ਇਸ ਤੋਂ ਬਾਅਦ UPPSC ਮੈਡੀਕਲ ਅਫਸਰ ਭਰਤੀ 2024 ਦੇ ਲਿੰਕ 'ਤੇ ਜਾਣਾ ਹੋਵੇਗਾ।
ਅਗਲੇ ਪੰਨੇ 'ਤੇ ਮੰਗੀ ਗਈ ਡਿਟੇਲ ਤੋਂ  ਰਜਿਸਟ੍ਰੇਸ਼ਨ ਫਾਰਮ ਭਰਨਾ ਹੋਵੇਗਾ।
ਇਸ ਤੋਂ ਬਾਅਦ ਅਰਜ਼ੀ ਫੀਸ ਦਾ ਭੁਗਤਾਨ ਕਰੋ।
ਅਰਜ਼ੀ ਫਾਰਮ ਭਰਨ ਤੋਂ ਬਾਅਦ ਇਕ ਪ੍ਰਿੰਟ ਆਊਟ ਲਓ ਅਤੇ ਇਸ ਨੂੰ ਆਪਣੇ ਕੋਲ ਰੱਖੋ।

ਇਨ੍ਹਾਂ ਅਸਾਮੀਆਂ 'ਤੇ ਕੀਤੀ ਜਾਵੇਗੀ ਨਿਯੁਕਤੀ 

ਮੈਡੀਕਲ ਅਫਸਰ ਐਲੋਪੈਥੀ
ਖੇਤਰੀ ਮਨਾਹੀ ਅਤੇ ਸਮਾਜਿਕ ਵਿਕਾਸ ਅਫਸਰ
ਡਿਵੀਜ਼ਨਲ ਪਬਲੀਕੇਸ਼ਨ ਅਫਸਰ
ਖੇਤਰੀ ਸੈਲਾਨੀ ਅਧਿਕਾਰੀ/ਪ੍ਰਚਾਰ ਅਧਿਕਾਰੀ

ਵਿੱਦਿਅਕ ਯੋਗਤਾ

ਇਸ ਭਰਤੀ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦਾ ਗ੍ਰੈਜੂਏਸ਼ਨ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਉਮੀਦਵਾਰ ਉੱਤਰ ਪ੍ਰਦੇਸ਼ ਪਬਲਿਕ ਸਰਵਿਸ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਨੋਟੀਫਿਕੇਸ਼ਨ ਪੜ੍ਹ ਸਕਦੇ ਹਨ।

ਉਮਰ ਹੱਦ

ਉਮਰ ਹੱਦ ਦੀ ਗੱਲ ਕਰੀਏ ਤਾਂ ਮੈਡੀਕਲ ਅਫਸਰ ਦੇ ਅਹੁਦੇ ਲਈ ਸਿਰਫ 21 ਸਾਲ ਤੋਂ ਵੱਧ ਉਮਰ ਵਾਲੇ ਹੀ ਅਪਲਾਈ ਕਰ ਸਕਦੇ ਹਨ। ਇਸ ਦੇ ਨਾਲ ਹੀ ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ 40 ਸਾਲ ਹੋਣੀ ਚਾਹੀਦੀ ਹੈ। ਰਾਖਵੇਂਕਰਨ ਦੇ ਦਾਇਰੇ ਵਿਚ ਆਉਣ ਵਾਲੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਉਮਰ ਹੱਦ 'ਚ ਛੋਟ ਦਿੱਤੀ ਜਾਵੇਗੀ।

ਅਰਜ਼ੀ ਫੀਸ

ਅਨੁਸੂਚਿਤ ਜਾਤੀ, ਅਨੁਸੂਚਿਤ ਜਨਜਾਤੀ ਅਤੇ ਅਪਾਹਜ ਉਮੀਦਵਾਰਾਂ ਲਈ ਅਰਜ਼ੀ ਦੀ ਫੀਸ 95 ਰੁਪਏ ਹੈ। ਜਦਕਿ ਜਨਰਲ ਵਰਗ ਦੇ ਉਮੀਦਵਾਰਾਂ ਨੂੰ 125 ਰੁਪਏ ਦੀ ਅਰਜ਼ੀ ਫੀਸ ਅਦਾ ਕਰਨੀ ਪਵੇਗੀ।

ਚੋਣ ਪ੍ਰਕਿਰਿਆ

ਬਿਨੈ-ਪੱਤਰ ਜਮ੍ਹਾ ਕਰਨ ਤੋਂ ਬਾਅਦ ਉਮੀਦਵਾਰਾਂ ਨੂੰ ਚੁਣਨ ਲਈ ਚਾਰ ਪੜਾਵਾਂ ਵਿਚੋਂ ਲੰਘਣਾ ਪਵੇਗਾ। ਜਿਸ ਵਿਚ ਕੰਪਿਊਟਰ ਆਧਾਰਿਤ ਪ੍ਰੀਖਿਆ, ਸਰੀਰਕ ਟੈਸਟ, ਮੈਡੀਕਲ ਟੈਸਟ ਅਤੇ ਮੈਰਿਟ ਸੂਚੀ ਆਦਿ ਸ਼ਾਮਲ ਹਨ।


author

Tanu

Content Editor

Related News