ਗਿਆਨੇਸ਼ ਕੁਮਾਰ ਦੇ ਅਸਤੀਫ਼ੇ ''ਤੇ ਦਿੱਲੀ ''ਚ ਹੰਗਾਮਾ: ਜੰਤਰ-ਮੰਤਰ ''ਤੇ ਬੈਰੀਕੇਡ ਤੋੜੇ, 15 ਪੁਲਸ ਮੁਲਾਜ਼ਮ ਜ਼ਖਮੀ

Monday, Oct 05, 2026 - 07:13 AM (IST)

ਗਿਆਨੇਸ਼ ਕੁਮਾਰ ਦੇ ਅਸਤੀਫ਼ੇ ''ਤੇ ਦਿੱਲੀ ''ਚ ਹੰਗਾਮਾ: ਜੰਤਰ-ਮੰਤਰ ''ਤੇ ਬੈਰੀਕੇਡ ਤੋੜੇ, 15 ਪੁਲਸ ਮੁਲਾਜ਼ਮ ਜ਼ਖਮੀ

ਨਵੀਂ ਦਿੱਲੀ : ਦਿੱਲੀ ਦੇ ਜੰਤਰ-ਮੰਤਰ 'ਤੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਐਤਵਾਰ ਨੂੰ ਹੋਏ ਪ੍ਰਦਰਸ਼ਨ ਦੌਰਾਨ ਭਾਰੀ ਹੰਗਾਮਾ ਹੋਇਆ। ਪ੍ਰਦਰਸ਼ਨਕਾਰੀਆਂ ਅਤੇ ਪੁਲਸ ਵਿਚਾਲੇ ਹੋਈ ਝੜਪ ਦੌਰਾਨ ਲਗਭਗ 110 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਦਕਿ ਦਿੱਲੀ ਪੁਲਸ ਦੇ 15 ਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ।

ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ 

ਜਾਣਕਾਰੀ ਅਨੁਸਾਰ, ਪ੍ਰਦਰਸ਼ਨਕਾਰੀ ਵੋਟਰ ਸੂਚੀਆਂ ਦੇ 'ਸਪੈਸ਼ਲ ਇੰਟੈਂਸਿਵ ਰੀਵਿਜ਼ਨ' (SIR) ਨਾਲ ਜੁੜੇ ਵਿਵਾਦ ਨੂੰ ਲੈ ਕੇ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਸਨ। ਜਦੋਂ ਪ੍ਰਦਰਸ਼ਨਕਾਰੀਆਂ ਨੇ ਜੰਤਰ-ਮੰਤਰ ਵੱਲ ਵਧਦਿਆਂ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ, ਤਾਂ ਸਥਿਤੀ ਤਣਾਅਪੂਰਨ ਹੋ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਹਿਰਾਸਤ ਵਿੱਚ ਲਏ ਗਏ ਲੋਕਾਂ ਨੂੰ ਲੈ ਕੇ ਜਾ ਰਹੀਆਂ ਬੱਸਾਂ ਨੂੰ ਰੋਕਣ ਦੀ ਵੀ ਕੋਸ਼ਿਸ਼ ਕੀਤੀ। ਸਥਿਤੀ 'ਤੇ ਕਾਬੂ ਪਾਉਣ ਲਈ ਦਿੱਲੀ ਪੁਲਸ ਅਤੇ ਅਰਧ-ਸੈਨਿਕ ਬਲਾਂ ਦੀ ਤਾਇਨਾਤੀ ਕੀਤੀ ਗਈ। ਇਸ ਪ੍ਰਦਰਸ਼ਨ 'ਚ ਆਮ ਆਦਮੀ ਪਾਰਟੀ (AAP), ਇਸ ਦੀ ਵਿਦਿਆਰਥੀ ਇਕਾਈ ASAP, NSUI, AISA ਅਤੇ ਹੋਰ ਸੰਗਠਨਾਂ ਦੇ ਵਰਕਰ ਸ਼ਾਮਲ ਸਨ।

ਇਹ ਵੀ ਪੜ੍ਹੋ : ਇਸ ਕੰਪਨੀ ਦੇ ਜੀਰਾ ਪਾਊਡਰ ਦਾ ਸੈਂਪਲ ਫੇਲ੍ਹ ! FSSAI ਵੱਲੋਂ Recall ਦੇ ਹੁਕਮ, Creative Bakers ਦਾ ਲਾਇਸੈਂਸ ਰੱਦ

'ਆਪ' ਆਗੂਆਂ 'ਤੇ ਪੁਲਸ ਦੀ ਕਾਰਵਾਈ 

ਪੁਲਸ ਨੇ ਪ੍ਰਦਰਸ਼ਨ ਦੌਰਾਨ ਦਿੱਲੀ 'ਆਪ' ਦੇ ਪ੍ਰਧਾਨ ਸੌਰਭ ਭਾਰਦਵਾਜ, ਵਿਧਾਇਕ ਸੰਜੀਵ ਝਾਅ ਅਤੇ ਕੁਲਦੀਪ ਕੁਮਾਰ ਸਮੇਤ ਪਾਰਟੀ ਦੇ 25 ਆਗੂਆਂ/ਵਰਕਰਾਂ ਅਤੇ ASAP ਦੇ ਵਲੰਟੀਅਰਾਂ ਨੂੰ ਹਿਰਾਸਤ ਵਿੱਚ ਲਿਆ। 'ਆਪ' ਨੇ ਦੋਸ਼ ਲਾਇਆ ਕਿ ਹਿਰਾਸਤ ਵਿੱਚ ਲੈਣ ਸਮੇਂ ਪੁਲਸ ਨੇ ਉਨ੍ਹਾਂ ਦੇ ਆਗੂਆਂ ਨਾਲ ਕੁੱਟਮਾਰ ਕੀਤੀ। ਸੌਰਭ ਭਾਰਦਵਾਜ ਨੇ ਦੋਸ਼ ਲਾਇਆ ਕਿ ਪੁਲਸ ਵਾਲਿਆਂ ਨੇ ਉਨ੍ਹਾਂ ਨੂੰ ਪੈਰਾਂ ਤੋਂ ਉਲਟਾ ਚੁੱਕਿਆ, ਜਿਸ ਨਾਲ ਉਨ੍ਹਾਂ ਦਾ ਦਮ ਘੁੱਟਣ ਲੱਗਾ ਸੀ। 'ਆਪ' ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਵੀ ਪੁਲਿਸ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।

ਅਸਤੀਫ਼ੇ ਤੱਕ ਜਾਰੀ ਰਹੇਗਾ ਸੰਘਰਸ਼ 

'ਆਪ' ਨੇਤਾਵਾਂ ਨੇ ਕਿਹਾ ਕਿ SIR ਅਤੇ ਵੋਟਿੰਗ ਅਧਿਕਾਰਾਂ ਬਾਰੇ ਉੱਠ ਰਹੇ ਸਵਾਲਾਂ ਦਾ ਜਵਾਬ ਪਾਰਦਰਸ਼ਤਾ ਨਾਲ ਦਿੱਤਾ ਜਾਣਾ ਚਾਹੀਦਾ ਹੈ। 'ਆਪ' ਵਿਧਾਇਕ ਕੁਲਦੀਪ ਕੁਮਾਰ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਗਿਆਨੇਸ਼ ਕੁਮਾਰ ਨੂੰ CEC ਦੇ ਅਹੁਦੇ ਤੋਂ ਹਟਾਇਆ ਨਹੀਂ ਜਾਂਦਾ, ਉਦੋਂ ਤੱਕ ਅੰਦੋਲਨ ਜਾਰੀ ਰਹੇਗਾ ਦੂਜੇ ਪਾਸੇ, ਦਿੱਲੀ ਭਾਜਪਾ ਦੇ ਬੁਲਾਰੇ ਪ੍ਰਵੀਨ ਸ਼ੰਕਰ ਕਪੂਰ ਨੇ 'ਆਪ' 'ਤੇ ਦਿੱਲੀ ਦਾ ਸਿਆਸੀ ਮਾਹੌਲ ਖ਼ਰਾਬ ਕਰਨ ਅਤੇ ਕਾਨੂੰਨ-ਵਿਵਸਥਾ ਵਿਗਾੜਨ ਦੇ ਦੋਸ਼ ਲਗਾਏ ਹਨ।

ਇਹ ਵੀ ਪੜ੍ਹੋ : ਪੰਜਾਬ: ਗੋਲ਼ੀਆਂ ਮਾਰ ਕਤਲ ਕੀਤੇ ਸਾਬਕਾ ਸਰਪੰਚ ਦੇ ਮਾਮਲੇ 'ਚ ਵੱਡੀ ਅਪਡੇਟ! ਭਰਾ ਨਿਕਲਿਆ ਕਾਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News