ਔਲਾਦ ਨਾ ਹੋਣ ''ਤੇ ਟੁੱਟੀਆਂ ਆਸਾਂ, ਜੋੜੇ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ

Saturday, Sep 21, 2024 - 12:55 PM (IST)

ਔਲਾਦ ਨਾ ਹੋਣ ''ਤੇ ਟੁੱਟੀਆਂ ਆਸਾਂ, ਜੋੜੇ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ

ਠਾਣੇ (ਭਾਸ਼ਾ)- ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ 'ਚ ਜੋੜੇ ਨੇ ਆਪਣੇ ਘਰ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਵੀਰਵਾਰ ਨੂੰ ਸ਼ਾਹਪੁਰ ਦੇ ਨਾਦਗਾਂਵ ਇਲਾਕੇ 'ਚ ਹਰੇਸ਼ ਉਗਾਡੇ (28) ਅਤੇ ਉਸ ਦੀ ਪਤਨੀ ਨੀਲਮ (25) ਦੀਆਂ ਲਾਸ਼ਾਂ ਉਨ੍ਹਾਂ ਦੇ ਅਪਾਰਟਮੈਂਟ 'ਚ ਲਟਕੀਆਂ ਮਿਲੀਆਂ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਦਾ Youtube ਚੈਨਲ ਹੋਇਆ ਹੈਕ

ਉਨ੍ਹਾਂ ਦੱਸਿਆ ਕਿ ਗੁਆਂਢੀਆਂ ਨੇ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਲਾਸ਼ਾਂ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤੀਆਂ ਗਈਆਂ। ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ ਅਨੁਸਾਰ ਜੋੜੇ ਨੇ ਇਸ ਲਈ ਖ਼ੁਦਕੁਸ਼ੀ ਕੀਤੀ, ਕਿਉਂਕਿ ਉਹ ਔਲਾਦ ਨਾ ਹੋਣ ਤੋਂ ਨਿਰਾਸ਼ ਸਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News