ਪਾਕਿਸਤਾਨ ਦੀ ਨਵੀਂ ਚਾਲ, ਹਨੇਰੇ ''ਚ ਕੀਤਾ ਹਮਲਾ, ਇੱਕ ਜਵਾਨ ਸ਼ਹੀਦ
Wednesday, Aug 13, 2025 - 02:16 PM (IST)

ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਨੇੜੇ ਹੋਏ ਇੱਕ ਮੁਕਾਬਲੇ ਵਿੱਚ ਇੱਕ ਜਵਾਨ ਸ਼ਹੀਦ ਹੋ ਗਿਆ। ਇਸ ਗੱਲ ਦੀ ਜਾਣਕਾਰੀ ਅਧਿਕਾਰਤ ਸੂਤਰਾਂ ਵਲੋਂ ਦਿੱਤੀ ਗਈ ਹੈ। ਸੂਤਰਾਂ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਲਗਭਗ 3:30 ਵਜੇ ਉੜੀ ਸੈਕਟਰ ਦੇ ਚੁਰੂੰਡਾ ਖੇਤਰ ਵਿੱਚ ਗੋਲੀਬਾਰੀ ਹੋਣ ਦੇ ਬਾਰੇ ਪਤਾ ਲੱਗਾ। ਇਸ ਮੁਕਾਬਲੇ ਵਿੱਚ ਇੱਕ ਜਵਾਨ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਬਾਅਦ ਵਿੱਚ ਉਸਦੀ ਮੌਤ ਹੋ ਗਈ।
ਪੜ੍ਹੋ ਇਹ ਵੀ - ਭਲਕੇ ਤੋਂ ਬੰਦ ਰਹਿਣਗੇ ਸਕੂਲ-ਕਾਲਜ, ਹੋ ਗਿਆ ਛੁੱਟੀਆਂ ਦਾ ਐਲਾਨ
ਦੱਸ ਦੇਈਏ ਕਿ ਇਹ ਅਜੇ ਸਪੱਸ਼ਟ ਨਹੀਂ ਹੈ ਕਿ ਇਹ ਬਾਰਡਰ ਐਕਸ਼ਨ ਟੀਮ ਦਾ ਹਮਲਾ ਸੀ ਜਾਂ ਚੁਰੂੰਡਾ ਖੇਤਰ ਵਿੱਚ ਘੁਸਪੈਠ ਦੀ ਅਸਫਲ ਕੋਸ਼ਿਸ਼। ਇਸ ਘਟਨਾ ਬਾਰੇ ਫੌਜ ਜਾਂ ਪੁਲਸ ਵੱਲੋਂ ਕੋਈ ਅਧਿਕਾਰਤ ਵਿਸਤ੍ਰਿਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਉੱਤਰੀ ਕਸ਼ਮੀਰ ਦੇ ਉੜੀ ਸੈਕਟਰ ਵਿੱਚ ਕੰਟਰੋਲ ਰੇਖਾ (LoC) ਦੇ ਨੇੜੇ ਦੇਰ ਰਾਤ ਕੁਝ ਹਰਕਤ ਹੋਣ ਤੋਂ ਬਾਅਦ ਇਹ ਮੁਕਾਬਲਾ ਹੋਇਆ ਸੀ। ਫੌਜ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।
ਪੜ੍ਹੋ ਇਹ ਵੀ - 'ਧਰਤੀ ਤੇ ਅਸਮਾਨ ਦੋਵਾਂ ਤੋਂ ਵਰ੍ਹੇਗੀ ਅੱਗ...', ਬਾਬਾ ਵੇਂਗਾ ਦੀ ਡਰਾਉਣੀ ਭਵਿੱਖਬਾਣੀ ਨੇ ਮਚਾਈ ਹਲਚਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।