ਅਮਰੀਕੀ ਰਾਜਦੂਤ ਸਰਜੀਓ ਗੋਰ ਹਿਮੰਤ ਸਹੁੰ ਚੁੱਕ ਸਮਾਰੋਹ ''ਚ ਹੋਏ ਸ਼ਾਮਲ
Tuesday, May 12, 2026 - 02:56 PM (IST)
ਗੁਹਾਟੀ- ਭਾਰਤ 'ਚ ਅਮਰੀਕਾ ਦੇ ਨਵੇਂ ਨਿਯੁਕਤ ਰਾਜਦੂਤ ਸਰਜੀਓ ਗੋਰ ਮੰਗਲਵਾਰ ਨੂੰ ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦੇ ਸਹੁੰ ਚੁੱਕ ਸਮਾਰੋਹ 'ਚ ਸ਼ਾਮਲ ਹੋਣ ਲਈ ਗੁਹਾਟੀ ਪਹੁੰਚੇ। ਸਮਾਰੋਹ 'ਚ ਸ਼ਾਮਲ ਹੋਣ ਤੋਂ ਬਾਅਦ ਰਾਜਦੂਤ ਨੇ ਸੋਸ਼ਲ ਮੀਡੀਆ 'ਤੇ ਮੁੱਖ ਮੰਤਰੀ ਨਾਲ ਹੱਥ ਮਿਲਾਉਂਦੇ ਹੋਏ ਆਪਣੀ ਤਸਵੀਰ ਪੋਸਟ ਕਰ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਆਸਾਮ-ਅਮਰੀਕਾ ਵਿਚਾਲੇ ਵਧਦੇ ਦੋ-ਪੱਖੀ ਸੰਬੰਧਾਂ 'ਤੇ ਜ਼ੋਰ ਦਿੱਤਾ।

ਰਾਜਦੂਤ ਨੇ ਆਪਣੇ ਟਵੀਟ 'ਚ ਕਿਹਾ,''ਅੱਜ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦੇ ਸਹੁੰ ਚੁੱਕ ਸਮਾਰੋਹ 'ਚ ਸ਼ਾਮਲ ਹੋਣ ਲਈ ਗੁਹਾਟੀ ਸੱਦਾ ਦਿੱਤੇ ਜਾਣ 'ਤੇ ਮੈਂ ਸਨਮਾਨਤ ਮਹਿਸੂਸ ਕਰ ਰਿਹਾ ਹਾਂ।'' ਉਨ੍ਹਾਂ ਅੱਗੇ ਕਿਹਾ,''ਅਮਰੀਕਾ-ਆਸਾਮ ਵਿਚਾਲੇ ਕਈ ਵਪਾਰਕ ਸੰਬੰਧ ਹਨ ਅਤੇ ਮੁੱਖ ਮੰਤਰੀ ਦੀ ਅਗਵਾਈ 'ਚ ਭਵਿੱਖ 'ਚ ਦੋਵਾਂ ਪੱਖਾਂ ਲਈ ਲਾਭਕਾਰੀ ਸਹਿਯੋਗ ਨੂੰ ਹੋਰ ਵੀ ਕਈ ਮੌਕਿਆਂ ਦੀ ਪਛਾਣ ਕਰਨਗੇ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
