ਅਮਰੀਕੀ ਰਾਜਦੂਤ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਅੱਤਵਾਦ ਸਮੇਤ ਇਨ੍ਹਾਂ ਮੁੱਦਿਆਂ ''ਤੇ ਹੋਈ ਚਰਚਾ
Tuesday, Jul 11, 2023 - 09:29 PM (IST)
ਨਵੀਂ ਦਿੱਲੀ : ਭਾਰਤ 'ਚ ਅਮਰੀਕਾ ਦੇ ਰਾਜਦੂਤ ਐਰਿਕ ਗਾਰਸੇਟੀ ਨੇ ਮੰਗਲਵਾਰ ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਅੱਤਵਾਦ ਨਾਲ ਨਜਿੱਠਣ, ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਅਤੇ ਸੁਰੱਖਿਆ ਖੇਤਰ 'ਚ ਦੋਹਾਂ ਦੇਸ਼ਾਂ ਵਿਚਾਲੇ ਸਹਿਯੋਗ ਵਧਾਉਣ ਦੇ ਤਰੀਕਿਆਂ 'ਤੇ ਚਰਚਾ ਕੀਤੀ। ਗਾਰਸੇਟੀ ਭਾਰਤ 'ਚ ਅਮਰੀਕਾ ਦੇ 26ਵੇਂ ਰਾਜਦੂਤ ਹਨ। ਉਹ ਅਪ੍ਰੈਲ 'ਚ ਭਾਰਤ ਆਏ ਸਨ ਤੇ 11 ਮਈ ਨੂੰ ਰਾਸ਼ਟਰਪਤੀ ਨੂੰ ਆਪਣੇ ਪ੍ਰਮਾਣ ਪੱਤਰ ਸੌਂਪੇ ਸਨ।
ਇਹ ਵੀ ਪੜ੍ਹੋ : ਮੀਂਹ ਨਾਲ ਹਾਲੋਂ-ਬੇਹਾਲ ਗੁਰੂਗ੍ਰਾਮ, ਕਰਮਚਾਰੀਆਂ ਨੂੰ ਘਰੋਂ ਕੰਮ ਕਰਨ ਦੀ ਸਲਾਹ, ਸਕੂਲ ਵੀ ਰਹਿਣਗੇ ਬੰਦ
ਸ਼ਾਹ ਦੇ ਦਫ਼ਤਰ ਨੇ ਟਵੀਟ ਕੀਤਾ, "ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਦੀ ਮੁਲਾਕਾਤ ਦੌਰਾਨ ਅੱਤਵਾਦ ਦਾ ਮੁਕਾਬਲਾ ਕਰਨ, ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਅਤੇ ਸੁਰੱਖਿਆ ਖੇਤਰ ਵਿੱਚ ਦੋਵਾਂ ਦੇਸ਼ਾਂ ਵਿਚਾਲੇ ਸਹਿਯੋਗ ਵਧਾਉਣ 'ਤੇ ਉਸਾਰੂ ਚਰਚਾ ਹੋਈ।" ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਾਲੀਆ ਅਮਰੀਕਾ ਫੇਰੀ ਦੇ ਸਾਕਾਰਾਤਮਕ ਨਤੀਜਿਆਂ 'ਤੇ ਅੱਗੇ ਵਧਣ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ।'' ਅਮਰੀਕੀ ਰਾਜਦੂਤ ਨੇ ਇੱਥੇ ਨਾਰਥ ਬਲਾਕ ਸਥਿਤ ਗ੍ਰਹਿ ਮੰਤਰੀ ਦੇ ਦਫ਼ਤਰ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8