ਟੁੱਟੇ ਸਾਰੇ ਸੁਫ਼ਨੇ: ਪੁੱਤ ਨੂੰ 40 ਲੱਖ ਖਰਚ ਭੇਜਿਆ ਸੀ US, 15 ਦਿਨ 'ਚ ਹੀ ਡਿਪੋਰਟ

Thursday, Feb 06, 2025 - 01:54 PM (IST)

ਟੁੱਟੇ ਸਾਰੇ ਸੁਫ਼ਨੇ: ਪੁੱਤ ਨੂੰ 40 ਲੱਖ ਖਰਚ ਭੇਜਿਆ ਸੀ US, 15 ਦਿਨ 'ਚ ਹੀ ਡਿਪੋਰਟ

ਅੰਬਾਲਾ- ਅਮਰੀਕਾ ਦੀ ਸਰਕਾਰ ਵਲੋਂ ਗੈਰ-ਕਾਨੂੰਨੀ ਰੂਪ ਨਾਲ ਅਮਰੀਕਾ ਪਹੁੰਚੇ ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤਾ ਹੈ। ਅਮਰੀਕਾ ਨੇ 104 ਭਾਰਤੀ ਨਾਗਰਿਕਾਂ ਨੂੰ ਵਾਪਸ ਭਾਰਤ ਭੇਜ ਦਿੱਤਾ ਹੈ। ਬੁੱਧਵਾਰ ਨੂੰ ਅੰਮ੍ਰਿਤਸਰ ਏਅਰਪੋਰਟ 'ਤੇ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਲੈ ਕੇ ਅਮਰੀਕੀ ਜਹਾਜ਼ ਪਹੁੰਚਿਆ। ਇਸ ਜਹਾਜ਼ ਵਿਚ ਅੰਬਾਲਾ ਦੇ ਨੇੜੇ ਜੜੌਤ ਪਿੰਡ ਦਾ ਵੀ ਇਕ ਨੌਜਵਾਨ ਵੀ ਸ਼ਾਮਲ ਹੈ, ਜੋ ਕਿ ਗੈਰ-ਕਾਨੂੰਨੀ ਰੂਪ ਨਾਲ ਉੱਥੇ ਗਿਆ ਸੀ। ਉਸ ਦਾ ਨਾਂ ਪ੍ਰਦੀਪ ਹੈ, ਜੋ 15 ਦਿਨ ਪਹਿਲਾਂ ਹੀ ਅਮਰੀਕਾ ਪਹੁੰਚਿਆ ਸੀ। 

ਇਹ ਵੀ ਪੜ੍ਹੋ- ਡਾਲਰਾਂ ਦਾ ਸੁਫ਼ਨਾ ਹੋਇਆ ਚਕਨਾਚੂਰ, ਇਸ ਸੂਬੇ ਦੇ 33 ਨੌਜਵਾਨਾਂ ਦੀ 'ਘਰ ਵਾਪਸੀ'

ਜ਼ਮੀਨ ਵੇਚ ਕੇ ਪੁੱਤ ਨੂੰ ਭੇਜਿਆ ਸੀ ਅਮਰੀਕਾ

ਪ੍ਰਦੀਪ ਦੇ ਪਰਿਵਾਰ ਦੀ ਹਾਲਤ ਪਹਿਲਾਂ ਹੀ ਠੀਕ ਨਹੀਂ ਸੀ। ਉਹ ਆਰਥਿਕ ਤੰਗੀ ਨਾਲ ਜੂਝ ਰਿਹਾ ਸੀ ਪਰ ਫਿਰ ਵੀ ਆਪਣੇ 21 ਸਾਲ ਦੇ ਪੁੱਤਰ ਦੇ ਭਵਿੱਖ ਦੀ ਖ਼ਾਤਰ ਉਨ੍ਹਾਂ ਆਪਣੀ ਜ਼ਮੀਨ ਵੇਚ ਦਿੱਤੀ। ਇਹ ਵੀ ਕਾਫੀ ਨਹੀਂ ਹੋਇਆ, ਤਾਂ 41 ਲੱਖ ਦਾ ਕਰਜ਼ਾ ਲਿਆ ਅਤੇ ਆਪਣੇ ਪੁੱਤਰ ਨੂੰ ਅਮਰੀਕਾ ਭੇਜ ਦਿੱਤਾ ਪਰ ਅਚਾਨਕ ਹੀ ਪੂਰੇ ਪਰਿਵਾਰ 'ਤੇ ਦੁੱਖ ਦਾ ਪਹਾੜ ਡਿੱਗ ਪਿਆ, ਲੱਖਾਂ ਰੁਪਏ ਖਰਚਣ ਤੋਂ ਬਾਅਦ ਵੀ ਪੁੱਤ ਨੂੰ ਅਮਰੀਕਾ ਤੋਂ ਭਾਰਤ ਵਾਪਸ ਭੇਜ ਦਿੱਤਾ ਗਿਆ। ਫਿਲਹਾਲ ਪਰਿਵਾਰਕ ਮੈਂਬਰ ਸਦਮੇ 'ਚ ਹਨ ਅਤੇ ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਉਨ੍ਹਾਂ ਨਾਲ ਕੀ ਹੋਇਆ ਹੈ।

ਇਹ ਵੀ ਪੜ੍ਹੋ- ਅਹਿਮਦਾਬਾਦ ਪਹੁੰਚੇ US ਤੋਂ ਡਿਪੋਰਟ ਕੀਤੇ ਗਏ 33 ਗੁਜਰਾਤੀ ਨਾਗਰਿਕ

PunjabKesari

ਪ੍ਰਦੀਪ ਦੀ ਮਾਂ ਅਤੇ ਦਾਦੀ ਨੇ ਖੁਦ ਨੂੰ ਘਰ 'ਚ ਕੀਤਾ ਕੈਦ

ਪੁੱਤ ਨੂੰ ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਪਰਿਵਾਰ ਸਦਮੇ 'ਚ ਹੈ। ਪ੍ਰਦੀਪ ਦੀ ਮਾਂ ਅਤੇ ਦਾਦੀ ਨੇ ਆਪਣੇ ਆਪ ਨੂੰ ਕਮਰੇ ਵਿਚ ਕੈਦ ਕਰ ਲਿਆ ਹੈ। ਉਹ ਕਿਸੇ ਨਾਲ ਗੱਲ ਨਹੀਂ ਕਰ ਰਹੇ ਹਨ। ਪ੍ਰਦੀਪ ਦੇ ਚਾਚੇ ਨੇ ਦੱਸਿਆ ਕਿ ਪ੍ਰਦੀਪ 15 ਦਿਨ ਪਹਿਲਾਂ ਹੀ ਅਮਰੀਕਾ ਪਹੁੰਚਿਆ ਸੀ, ਹਾਲਾਂਕਿ ਉਹ ਕਰੀਬ 7 ਮਹੀਨੇ ਪਹਿਲਾਂ ਭਾਰਤ ਛੱਡ ਗਿਆ ਸੀ। ਪ੍ਰਦੀਪ ਦੇ ਪਿਤਾ ਨੇ ਜ਼ਮੀਨ ਵੇਚ ਕੇ ਕਰਜ਼ਾ ਲੈ ਕੇ ਉਸ ਨੂੰ ਅਮਰੀਕਾ ਭੇਜ ਦਿੱਤਾ ਸੀ। ਪ੍ਰਦੀਪ ਨੂੰ ਅਮਰੀਕਾ ਭੇਜਣ ਲਈ ਕਰੀਬ 41 ਲੱਖ ਰੁਪਏ ਦਾ ਖਰਚਾ ਆਇਆ, ਜਦੋਂਕਿ ਪਰਿਵਾਰ ਪੁਰਾਣੇ ਮਕਾਨ 'ਚ ਰਹਿ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਮਦਦ ਕੀਤੀ ਜਾਵੇ ਅਤੇ ਪ੍ਰਦੀਪ ਨੂੰ ਨੌਕਰੀ ਦਿੱਤੀ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News