ਪੰਨੂ ਮਾਮਲੇ 'ਚ ਭਾਰਤੀ ਜਾਂਚ ਦੇ ਨਤੀਜਿਆਂ 'ਤੇ ਬੋਲਿਆ ਅਮਰੀਕਾ,ਉਦੋਂ ਤੱਕ ਸੰਤੁਸ਼ਟੀ ਨਹੀਂ, ਜਦੋਂ ਤੱਕ...
Wednesday, Oct 23, 2024 - 12:18 PM (IST)
ਵਾਸ਼ਿੰਗਟਨ (ਏਜੰਸੀ)- ਅਮਰੀਕਾ ਨੇ ਕਿਹਾ ਕਿ ਉਹ ਆਪਣੀ ਧਰਤੀ 'ਤੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਕਥਿਤ ਨਾਕਾਮ ਸਾਜ਼ਿਸ਼ ਦੀ ਭਾਰਤ ਵੱਲੋਂ ਕੀਤੀ ਜਾ ਰਹੀ ਜਾਂਚ ਦੇ ਨਤੀਜਿਆਂ 'ਤੇ "ਸਾਰਥਕ ਜਵਾਬਦੇਹੀ" ਤੋਂ ਬਿਨਾਂ ਪੂਰੀ ਤਰ੍ਹਾਂ ਸੰਤੁਸ਼ਟ ਨਹੀਂ ਹੋਵੇਗਾ। ਭਾਰਤ ਸਰਕਾਰ ਨੇ ਅਮਰੀਕੀ ਧਰਤੀ 'ਤੇ ਕਿਸੇ ਵੀ ਅਮਰੀਕੀ ਨਾਗਰਿਕ ਨੂੰ ਮਾਰਨ ਦੀ ਅਜਿਹੀ ਕਿਸੇ ਵੀ ਸਾਜ਼ਿਸ਼ ਵਿਚ ਸ਼ਾਮਲ ਹੋਣ ਤੋਂ ਇਨਕਾਰ ਕੀਤਾ ਹੈ। ਅਮਰੀਕਾ ਦੇ ਦੋਸ਼ਾਂ ਤੋਂ ਬਾਅਦ ਨਵੀਂ ਦਿੱਲੀ ਨੇ ਮਾਮਲੇ ਦੀ ਜਾਂਚ ਲਈ ਜਾਂਚ ਕਮੇਟੀ ਦਾ ਗਠਨ ਕੀਤਾ ਸੀ।
ਇਹ ਵੀ ਪੜ੍ਹੋ: ਜਗਰੂਪ ਬਰਾੜ 7ਵੀਂ ਵਾਰ ਬ੍ਰਿਟਿਸ਼ ਕੋਲੰਬੀਆ ’ਚ ਬਣੇ ਵਿਧਾਇਕ, ਬਠਿੰਡਾ 'ਚ ਖ਼ੁਸ਼ੀ ਦਾ ਮਾਹੌਲ
ਵਿਦੇਸ਼ ਵਿਭਾਗ ਦੇ ਉਪ ਬੁਲਾਰੇ ਵੇਦਾਂਤ ਪਟੇਲ ਨੇ ਇੱਕ ਨਿਊਜ਼ ਕਾਨਫਰੰਸ ਵਿੱਚ ਪੱਤਰਕਾਰਾਂ ਨੂੰ ਕਿਹਾ, "ਅਸੀਂ ਜਾਂਚ ਦੇ ਨਤੀਜਿਆਂ ਦੇ ਆਧਾਰ 'ਤੇ ਜਵਾਬਦੇਹੀ ਦੀ ਉਮੀਦ ਕਰਦੇ ਹਾਂ, ਅਤੇ ਨਿਸ਼ਚਿਤ ਤੌਰ 'ਤੇ ਅਮਰੀਕਾ ਪੂਰੀ ਤਰ੍ਹਾਂ ਸੰਤੁਸ਼ਟ ਨਹੀਂ ਹੋਵੇਗਾ ਜਦੋਂ ਤੱਕ ਕਿ ਜਾਂਚ ਦੇ ਨਤੀਜੇ ਵਜੋਂ ਸਾਰਥਕ ਜਵਾਬਦੇਹੀ ਤੈਣ ਨਾ ਹੋ ਜਾਵੇ।' ਪਟੇਲ ਭਾਰਤੀ ਜਾਂਚ ਕਮੇਟੀ ਦੀ, ਗੱਲਬਾਤ ਲਈ ਪਿਛਲੇ ਹਫ਼ਤੇ ਹੋਈ ਅਮਰੀਕਾ ਯਾਤਰਾ'ਤੇ ਇਕ ਸਵਾਲ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ, “ਪਿਛਲੇ ਹਫ਼ਤੇ, ਭਾਰਤੀ ਜਾਂਚ ਕਮੇਟੀ ਨਾਲ ਮਹੱਤਵਪੂਰਨ ਗੱਲਬਾਤ ਹੋਈ ਅਤੇ ਦੋਵਾਂ ਸਰਕਾਰਾਂ ਵਿਚਕਾਰ ਆਪੋ-ਆਪਣੀ ਜਾਂਚ ਨੂੰ ਅੱਗੇ ਵਧਾਉਣ ਲਈ ਜਾਣਕਾਰੀ ਦਾ ਆਦਾਨ-ਪ੍ਰਦਾਨ ਕੀਤਾ ਗਿਆ । ਅਸੀਂ ਸਮਝਦੇ ਹਾਂ ਕਿ ਭਾਰਤੀ ਜਾਂਚ ਕਮੇਟੀ ਆਪਣੀ ਜਾਂਚ ਜਾਰੀ ਰੱਖੇਗੀ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਪਿਛਲੇ ਹਫ਼ਤੇ ਦੀ ਗੱਲਬਾਤ ਦੇ ਆਧਾਰ 'ਤੇ ਹੋਰ ਕਦਮ ਚੁੱਕੇ ਜਾਣਗੇ।'
ਇਹ ਵੀ ਪੜ੍ਹੋ: ਕਜ਼ਾਨ 'ਚ PM ਮੋਦੀ ਦਾ ਸ਼ਾਨਦਾਰ ਸਵਾਗਤ, ਰੂਸੀਆਂ ਨੇ ਸਨਮਾਨ 'ਚ ਗਾਇਆ ਕ੍ਰਿਸ਼ਨ ਭਜਨ (ਵੀਡੀਓ)
ਪਟੇਲ ਨੇ ਕਿਹਾ, "ਇਸ ਤੋਂ ਇਲਾਵਾ, ਮੈਂ ਹੋਰ ਵਿਸਥਾਰ ਵਿੱਚ ਨਹੀਂ ਜਾਣਾ ਚਾਹੁੰਦਾ ਕਿਉਂਕਿ ਇਹ ਇੱਕ ਸਰਗਰਮ ਮੁੱਦਾ ਹੈ ਅਤੇ ਦੋਵੇਂ ਦੇਸ਼ ਇਸ ਦੀ ਜਾਂਚ ਕਰ ਰਹੇ ਹਨ।" ਪਿਛਲੇ ਹਫ਼ਤੇ ਅਮਰੀਕੀ ਅਧਿਕਾਰੀਆਂ ਨੇ ਭਾਰਤ ਸਰਕਾਰ ਦੇ ਇਕ ਸਾਬਕਾ ਅਧਿਕਾਰੀ ਵਿਕਾਸ ਯਾਦਵ 'ਤੇ ਪੰਨੂ ਦੀ ਹੱਤਿਆ ਦੀ ਨਾਕਾਮ ਸਾਜ਼ਿਸ਼ ਵਿੱਚ ਕਥਿਤ ਸ਼ਮੂਲੀਅਤ ਦਾ ਦੋਸ਼ ਲਗਾਇਆ ਸੀ। ਉਸ ਦੇ ਸਹਿ-ਸਾਜ਼ਿਸ਼ਕਰਤਾ ਨਿਖਿਲ ਗੁਪਤਾ ਨੂੰ ਪਿਛਲੇ ਸਾਲ ਚੈੱਕ ਗਣਰਾਜ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਹਵਾਲਗੀ ਤੋਂ ਬਾਅਦ ਉਹ ਅਮਰੀਕੀ ਜੇਲ੍ਹ ਵਿੱਚ ਬੰਦ ਹੈ। ਪਟੇਲ ਦੀਆਂ ਟਿੱਪਣੀਆਂ ਤੋਂ ਕੁਝ ਦਿਨ ਪਹਿਲਾਂ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ ਸੀ ਕਿ ਅਮਰੀਕਾ ਇਸ ਮਾਮਲੇ 'ਚ ਭਾਰਤ ਦੇ ਸਹਿਯੋਗ ਤੋਂ ਸੰਤੁਸ਼ਟ ਹੈ।
ਇਹ ਵੀ ਪੜ੍ਹੋ: ਅਮਰੀਕੀ ਰਾਸ਼ਟਰਪਤੀ ਚੋਣ ਤੋਂ 2 ਹਫ਼ਤੇ ਪਹਿਲਾਂ 2.1 ਕਰੋੜ ਨਾਗਰਿਕਾਂ ਨੇ ਪਾਈ ਵੋਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8