ਦਿੱਲੀ 'ਚ ਹਿੰਸਕ ਝੜਪ ਤੋਂ ਬਾਅਦ ਭਾਰਤ ’ਚ ਅਮਰੀਕੀ ਦੂਤਾਵਾਸ ਨੇ ਆਪਣੇ ਅਧਿਕਾਰੀਆਂ ਨੂੰ ਦਿੱਤੀ ਇਹ ਸਲਾਹ

01/26/2021 9:43:54 PM

ਨਵੀਂ ਦਿੱਲੀ-ਦਿੱਲੀ ’ਚ ਸ਼ਰਾਰਤੀ ਅਨਸਰਾਂ ਵੱਲੋਂ ਹਿੰਸਕ ਪ੍ਰਦਰਸ਼ਨ ਦਰਮਿਆਨ ਅਮਰੀਕੀ ਦੂਤਾਵਾਸ ਨੇ ਆਪਣੇ ਸਾਰੇ ਅਧਿਕਾਰੀਆਂ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਘਰਾਂ ’ਚ ਰਹਿੰਦੇ ਹੋਏ ਸਾਵਧਾਨੀ ਵਰਤਣ। ਦੂਤਾਵਾਸ ਨੇ ਕਿਹਾ ਕਿ ਮੀਡੀਆ ’ਚ ਚੱਲ ਰਹੀ ਜਾਣਕਾਰੀ ਮੁਤਾਬਕ ਕੁਝ ਖੇਤਰਾਂ ’ਚ ਅਜੇ ਵੀ ਪ੍ਰਦਰਸ਼ਨ ਚੱਲ ਰਹੇ ਹਨ ਇਸ ਲਈ ਸਾਰੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੁਚੇਤ ਅਤੇ ਸਾਵਧਾਨ ਰਹਿਣ।

ਇਹ ਵੀ ਪੜ੍ਹੋ -ਇਟਲੀ ਦੇ PM ਗਯੂਸੇਪ ਕੋਂਤੇ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਉੱਥੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਉੱਚ ਪੱਧਰੀ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ’ਚ ਕਿਸਾਨਾਂ ਦੇ ਹਿੰਸਕ ਪ੍ਰਦਰਸ਼ਨ ਅਤੇ ਰਾਜਧਾਨੀ ਦੇ ਕਈ ਹਿੱਸਿਆਂ ’ਚ ਵਿਗੜੇ ਹਾਲਾਤ ’ਤੇ ਚਰਚਾ ਕੀਤੀ ਜਾ ਰਹੀ ਹੈ। ਦਿੱਲੀ ’ਚ ਭਾਰੀ ਗਿਣਤੀ ’ਚ ਸੁਰੱਖਿਆ ਬਲ ਤਾਇਨਾਤ ਹਨ ਅਤੇ ਵਾਧੂ ਬਲਾਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ। ਇਸ ਮੀਟਿੰਗ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੌਜੂਦ ਹਨ।

ਇਹ ਵੀ ਪੜ੍ਹੋ -ਰੂਸ ਨੇ 9 ਮਹੀਨਿਆਂ ਬਾਅਦ ਹਟਾਇਆ ਟ੍ਰੈਵਲ ਬੈਨ, ਭਾਰਤ ਸਮੇਤ ਚਾਰ ਦੇਸ਼ਾਂ ’ਤੇ ਲਾਈ ਸੀ ਪਾਬੰਦੀ

ਦੱਸ ਦੇਈਏ ਕਿ ਮੰਗਲਵਾਰ ਨੂੰ ਕਿਸਾਨਾਂ ਨੇ ਗਣਤੰਤਰ ਦਿਵਸ ਪਰੇਡ ਤੋਂ ਬਾਅਦ ਦਿੱਲੀ ਦੀਆਂ ਸਰਹੱਦਾਂ ’ਤੇ ਟਰੈਕਟਰ ਰੈਲੀ ਕੱਢੀ ਪਰ ਬਾਅਦ ’ਚ ਇਹ ਰੈਲੀ ਹਿੰਸਕ ਪ੍ਰਦਰਸ਼ਨ ’ਚ ਬਦਲ ਗਈ। ਇਸ ਹਿੰਸਕ ਪ੍ਰਦਰਸ਼ਨ ’ਚ ਗੁੱਸੇ ’ਚ ਆਏ ਕਿਸਾਨਾਂ ਦੀ ਪੁਲਸ ਨਾਲ ਝੜਪ ਵੀ ਹੋਈ। ਉੱਥੇ ਦੂਜੇ ਪਾਸੇ ਲਾਲ ਕਿਲ੍ਹੇ ’ਤੇ ਪਹੁੰਚੇ ਕਿਸਾਨਾਂ ਨੇ ਕਿਲ੍ਹੇ ਦੇ ਗੁੰਬਦ ’ਤੇ ਆਪਣਾ ਝੰਡਾ ਲਹਿਰਾ ਦਿੱਤਾ। ਕਈ ਥਾਵਾਂ ’ਤੇ ਪੁਲਸ ਨੂੰ ਲਾਠੀਚਾਰਜ ਵੀ ਕਰਨਾ ਪਿਆ।

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।

Karan Kumar

This news is Content Editor Karan Kumar