ਅੱਤਵਾਦੀ ਸਾਜ਼ਿਸ਼ ਮਾਮਲੇ ''ਚ ਗ੍ਰਿਫ਼ਤਾਰ ਅਮਰੀਕੀ ਨਾਗਰਿਕ ਵੈਨ ਡਾਈਕ ਨੂੰ ਅਦਾਲਤ ਨੇ ਦਿੱਤੀ ਜ਼ਮਾਨਤ

Saturday, Sep 19, 2026 - 03:30 PM (IST)

ਅੱਤਵਾਦੀ ਸਾਜ਼ਿਸ਼ ਮਾਮਲੇ ''ਚ ਗ੍ਰਿਫ਼ਤਾਰ ਅਮਰੀਕੀ ਨਾਗਰਿਕ ਵੈਨ ਡਾਈਕ ਨੂੰ ਅਦਾਲਤ ਨੇ ਦਿੱਤੀ ਜ਼ਮਾਨਤ

ਨਵੀਂ ਦਿੱਲੀ- ਦਿੱਲੀ ਦੀ ਇਕ ਅਦਾਲਤ ਨੇ ਸ਼ੁੱਕਰਵਾਰ ਅਮਰੀਕੀ ਨਾਗਰਿਕ ਮੈਥਿਊ ਆਰੋਨ ਵੈਨ ਡਾਈਕ ਨੂੰ ਜ਼ਮਾਨਤ ਦੇ ਦਿੱਤੀ। ਉਸ ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਵੱਲੋਂ ਉਸ ਅੱਤਵਾਦੀ ਸਾਜ਼ਿਸ਼ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਦੀ ਉਹ ਜਾਂਚ ਕਰ ਰਹੀ ਹੈ।

ਅਦਾਲਤ ਦੇ ਸੂਤਰਾਂ ਅਨੁਸਾਰ ਵਿਸ਼ੇਸ਼ ਜੱਜ ਪ੍ਰਸ਼ਾਂਤ ਸ਼ਰਮਾ ਨੇ ਵੈਨ ਡਾਈਕ ਨੂੰ ਇਕ ਲੱਖ ਰੁਪਏ ਦੇ ਨਿੱਜੀ ਮੁੱਚਲਕੇ ਅਤੇ ਇੰਨੀ ਹੀ ਰਕਮ ਦੀ ਜ਼ਮਾਨਤ ’ਤੇ ਰਾਹਤ ਦਿੱਤੀ। ਅਦਾਲਤ ਨੇ ਨਿਰਦੇਸ਼ ਦਿੱਤਾ ਕਿ ਉਹ ਦਿੱਲੀ ਨਹੀਂ ਛੱਡੇਗਾ। ਇਸ ਮਹੀਨੇ ਦੇ ਸ਼ੁਰੂ ’ਚ ਏਜੰਸੀ ਨੇ ਵੈਨ ਡਾਈਕ ਤੇ ਯੂਕ੍ਰੇਨ ਦੇ 6 ਨਾਗਰਿਕਾਂ ਵਿਰੁੱਧ ਭਾਰਤ ’ਚ ਕਥਿਤ ਰੂਪ ’ਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ, ਇੱਥੇ ਠਹਿਰਣ ਤੇ ਆਵਾਜਾਈ ਨੂੰ ਲੈ ਕੇ ਦੋਸ਼ ਪੱਤਰ ਦਾਇਰ ਕੀਤਾ ਸੀ ਪਰ ਅੱਤਵਾਦ ਵਿਰੋਧੀ ਕਾਨੂੰਨ, ਗੈਰ-ਕਾਨੂੰਨੀ ਸਰਗਰਮੀਆਂ (ਰੋਕਥਾਮ) ਐਕਟ ਦੀਆਂ ਵਿਵਸਥਾਵਾਂ ਦੀ ਵਰਤੋਂ ਨਹੀਂ ਕੀਤੀ ਸੀ।


author

Harpreet SIngh

Content Editor

Related News