''ਭਾਰਤ ਤੇ ਪਾਕਿਸਤਾਨ ਵਿਚਾਲੇ ਕੋਈ ਬਰਾਬਰੀ ਨਹੀਂ..!'' ਅਮਰੀਕਾ ਦੇ ਸੀਨੀਅਰ ਸਲਾਹਕਾਰ ਨੇ ਦਿੱਤਾ ਵੱਡਾ ਬਿਆਨ

Wednesday, May 27, 2026 - 10:30 AM (IST)

''ਭਾਰਤ ਤੇ ਪਾਕਿਸਤਾਨ ਵਿਚਾਲੇ ਕੋਈ ਬਰਾਬਰੀ ਨਹੀਂ..!'' ਅਮਰੀਕਾ ਦੇ ਸੀਨੀਅਰ ਸਲਾਹਕਾਰ ਨੇ ਦਿੱਤਾ ਵੱਡਾ ਬਿਆਨ

ਇੰਟਰਨੈਸ਼ਨਲ ਡੈਸਕ- ਵਾਸ਼ਿੰਗਟਨ ਦੇ ਪ੍ਰਮੁੱਖ ਥਿੰਕ-ਟੈਂਕ 'ਸੈਂਟਰ ਫ਼ਾਰ ਸਟ੍ਰੈਟੇਜਿਕ ਐਂਡ ਇੰਟਰਨੈਸ਼ਨਲ ਸਟੱਡੀਜ਼' (CSIS) ਦੇ ਸੀਨੀਅਰ ਸਲਾਹਕਾਰ ਰਿਚਰਡ ਐੱਮ. ਰੋਸੋ ਨੇ ਭਾਰਤ ਅਤੇ ਅਮਰੀਕਾ ਦੇ ਸਬੰਧਾਂ ਨੂੰ ਲੈ ਕੇ ਇੱਕ ਵੱਡਾ ਅਤੇ ਅਹਿਮ ਬਿਆਨ ਦਿੱਤਾ ਹੈ। ਰੋਸੋ ਨੇ ਕਿਹਾ ਹੈ ਕਿ ਦੋਵਾਂ ਦੇਸ਼ਾਂ ਦੇ ਸਬੰਧ ਹੁਣ ਪਹਿਲਾਂ ਨਾਲੋਂ ਵਧੇਰੇ ਸਥਿਰ ਅਤੇ ਇੱਕ ਮਜ਼ਬੂਤ ਸਥਿਤੀ ਵਿੱਚ ਹਨ। ਪਿਛਲੇ ਸਾਲ ਵੀਜ਼ਾ ਫੀਸਾਂ ਵਿੱਚ ਵਾਧੇ ਅਤੇ ਟੈਰਿਫ ਵਰਗੇ ਮੁੱਦਿਆਂ ਕਾਰਨ ਆਈ ਖਟਾਸ ਹੁਣ ਕਾਫ਼ੀ ਹੱਦ ਤੱਕ ਦੂਰ ਹੋ ਗਈ ਹੈ।

ਰਿਚਰਡ ਰੋਸੋ ਨੇ ਭਾਰਤ-ਅਮਰੀਕਾ ਅਤੇ ਪਾਕਿਸਤਾਨ ਦੇ ਤਿਕੋਣੇ ਸਬੰਧਾਂ 'ਤੇ ਗੱਲ ਕਰਦਿਆਂ ਸਪੱਸ਼ਟ ਕੀਤਾ, "ਅਮਰੀਕਾ ਦੁਆਰਾ ਪਾਕਿਸਤਾਨ ਨਾਲ ਵਧਾਈ ਜਾ ਰਹੀ ਨੇੜਤਾ ਸ਼ਾਇਦ ਨਵੀਂ ਦਿੱਲੀ ਵਿੱਚ ਥੋੜੀ ਚਿੰਤਾ ਪੈਦਾ ਕਰ ਸਕਦੀ ਹੈ, ਪਰ ਅਸਲੀਅਤ ਇਹ ਹੈ ਕਿ ਭਾਰਤ-ਅਮਰੀਕਾ ਦੇ ਸਬੰਧ ਹੁਣ ਇੱਕ ਬਿਲਕੁਲ ਵੱਖਰੇ ਅਤੇ ਬਹੁਤ ਉੱਚੇ ਪੱਧਰ 'ਤੇ ਪਹੁੰਚ ਚੁੱਕੇ ਹਨ। ਅਮਰੀਕਾ ਦੀ ਨਜ਼ਰ ਵਿੱਚ ਹੁਣ ਭਾਰਤ ਅਤੇ ਪਾਕਿਸਤਾਨ ਵਿਚਾਲੇ ਕੋਈ ਸਮਾਨਤਾ ਜਾਂ ਕੋਈ ਬਰਾਬਰੀ 
ਨਹੀਂ ਹੈ।" 

ਇਹ ਵੀ ਪੜ੍ਹੋ- ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਭਾਰਤੀਆਂ ਲਈ Good News ! ਫ੍ਰੀ On Arrival Visa ਦੇ ਰਿਹੈ ਇਹ ਦੇਸ਼

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਬੰਧਾਂ ਨੂੰ ਹੋਰ ਉਚਾਈਆਂ 'ਤੇ ਲਿਜਾਣ ਲਈ ਦੋਵਾਂ ਦੇਸ਼ਾਂ ਨੂੰ ਮੁਕਤ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ, ਵੀਜ਼ਾ ਪਾਬੰਦੀਆਂ ਵਿੱਚ ਢਿੱਲ ਦੇਣ ਅਤੇ ਡੂੰਘੇ ਸੁਰੱਖਿਆ ਸਹਿਯੋਗ ਵਰਗੇ ਠੋਸ ਨਤੀਜੇ ਸਾਹਮਣੇ ਲਿਆਉਣੇ ਹੋਣਗੇ। ਉਨ੍ਹਾਂ ਸੁਝਾਅ ਦਿੱਤਾ ਕਿ ਜੇਕਰ ਮੋਦੀ ਸਰਕਾਰ ਅਮਰੀਕਾ ਨਾਲ ਵਪਾਰਕ ਸੰਤੁਲਨ ਨੂੰ ਹੋਰ ਸੁਧਾਰਨਾ ਚਾਹੁੰਦੀ ਹੈ, ਤਾਂ ਉਹ ਹਾਈਡ੍ਰੋਕਾਰਬਨ (ਊਰਜਾ) ਅਤੇ ਰੱਖਿਆ ਵਰਗੇ ਖੇਤਰਾਂ 'ਤੇ ਧਿਆਨ ਕੇਂਦਰਿਤ ਕਰ ਸਕਦੀ ਹੈ, ਜੋ ਸਿੱਧੇ ਸਰਕਾਰ ਦੇ ਕੰਟਰੋਲ ਵਿੱਚ ਹਨ।

ਇਹ ਵੀ ਪੜ੍ਹੋ- 'ਬਿਲਕੁਲ ਮਨਜ਼ੂਰ ਨਹੀਂ..!', ਪਾਕਿਸਤਾਨ ਨੇ ਟਰੰਪ ਨੂੰ ਕਰ'ਤੀ ਕੋਰੀ ਨਾਂਹ, ਅਮਰੀਕਾ ਨਾਲ ਲੈ ਲਿਆ 'ਪੰਗਾ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News