ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਗਣਤੰਤਰ ਦਿਵਸ ਸਮਾਰੋਹ ’ਚ ਸ਼ਾਮਲ ਹੋਣ ਭਾਰਤ ਨਹੀਂ ਆਉਣਗੇ

Wednesday, Dec 13, 2023 - 10:51 AM (IST)

ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਗਣਤੰਤਰ ਦਿਵਸ ਸਮਾਰੋਹ ’ਚ ਸ਼ਾਮਲ ਹੋਣ ਭਾਰਤ ਨਹੀਂ ਆਉਣਗੇ

ਨਵੀਂ ਦਿੱਲੀ, (ਭਾਸ਼ਾ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਅਗਲੇ ਮਹੀਨੇ ਗਣਤੰਤਰ ਦਿਵਸ ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਭਾਰਤ ਯਾਤਰਾ ’ਤੇ ਨਹੀਂ ਆਉਣਗੇ।

ਇਹ ਵੀ ਪੜ੍ਹੋ : ਅਹਿਮ ਫ਼ੈਸਲਾ: ਮੁੱਖ ਚੋਣ ਕਮਿਸ਼ਨਰ ਨੂੰ ਮਿਲੇਗੀ ਸੁਪਰੀਮ ਕੋਰਟ ਦੇ ਜੱਜ ਦੇ ਬਰਾਬਰ ਤਨਖਾਹ

ਭਾਰਤ ’ਚ ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਨੇ ਸਤੰਬਰ ’ਚ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਗਲੇ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ’ਚ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਹੈ। ਮੰਨਿਆ ਜਾਂਦਾ ਹੈ ਕਿ ਵਾਸ਼ਿੰਗਟਨ ਨੇ ਨਵੀਂ ਦਿੱਲੀ ਨੂੰ ਦੱਸਿਆ ਹੈ ਕਿ ਰਾਸ਼ਟਰਪਤੀ ਬਾਈਡੇਨ ਗਣਤੰਤਰ ਦਿਵਸ ਸਮਾਰੋਹ ਲਈ ਭਾਰਤ ਨਹੀਂ ਆ ਸਕਣਗੇ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Tarsem Singh

Content Editor

Related News