ਆਟੋ ਰਿਕਸ਼ਾ 'ਚ ਦਿਸੇ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ, ਮਸਾਲਾ ਚਾਹ ਦਾ ਉਠਾਇਆ ਲੁਤਫ਼

Saturday, Mar 04, 2023 - 12:47 AM (IST)

ਆਟੋ ਰਿਕਸ਼ਾ 'ਚ ਦਿਸੇ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ, ਮਸਾਲਾ ਚਾਹ ਦਾ ਉਠਾਇਆ ਲੁਤਫ਼

ਨਵੀਂ ਦਿੱਲੀ : ਅਮਰੀਕਾ-ਭਾਰਤ ਰਣਨੀਤਕ ਭਾਈਵਾਲੀ ਮੀਟਿੰਗ 'ਚ ਸ਼ਾਮਲ ਹੋਣ ਆਏ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੂੰ ਨਵੀਂ ਦਿੱਲੀ ਵਿੱਚ ਇਕ ਆਟੋ 'ਚੋਂ ਉਤਰਦੇ ਦੇਖਿਆ ਗਿਆ, ਨਾਲ ਹੀ ਉਨ੍ਹਾਂ ਮਸਾਲਾ ਚਾਹ ਦਾ ਸਵਾਦ ਵੀ ਚੱਖਿਆ। ਉਨ੍ਹਾਂ ਨੇ ਆਪਣੇ ਟਵੀਟ 'ਚ ਇਸ ਗੱਲ ਦਾ ਜ਼ਿਕਰ ਕੀਤਾ ਹੈ।

ਇਹ ਵੀ ਪੜ੍ਹੋ : ਕਰਤਾਰਪੁਰ ਕਾਰੀਡੋਰ ਨੇ 75 ਸਾਲਾਂ ਬਾਅਦ ਫਿਰ ਮਿਲਾਇਆ ਭਾਰਤ ਤੇ ਪਾਕਿਸਤਾਨ 'ਚ ਰਹਿੰਦੇ ਵਿਛੜੇ ਭਰਾਵਾਂ ਨੂੰ

PunjabKesari

ਐਂਟਨੀ ਨੇ ਆਪਣੇ ਟਵੀਟ 'ਚ ਲਿਖਿਆ, ''ਅਮਰੀਕਾ ਅਤੇ ਭਾਰਤ ਵਿਚਾਲੇ ਸਾਂਝੇਦਾਰੀ ਨੂੰ ਅੱਗੇ ਵਧਾਉਣ 'ਚ ਮਦਦ ਕਰਨ ਲਈ ਹੈਦਰਾਬਾਦ ਅਤੇ ਮੁੰਬਈ ਸਮੇਤ ਕਈ ਸੂਬਿਆਂ 'ਚ ਅਮਰੀਕੀ ਵਣਜ ਦੂਤਘਰ ਦੇ ਸਟਾਫ ਦਾ ਧੰਨਵਾਦ। ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲ ਕੇ ਖੁਸ਼ੀ ਹੋਈ। ਮੈਂ ਉਨ੍ਹਾਂ ਦੀ ਮਿਹਨਤ ਅਤੇ ਵਚਨਬੱਧਤਾ ਦੀ ਸ਼ਲਾਘਾ ਕਰਦਾ ਹਾਂ।'' ਵਿਦੇਸ਼ ਮੰਤਰੀ ਬਲਿੰਕਨ ਨੇ ਕਵਾਡ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਵੀ ਹਿੱਸਾ ਲਿਆ।

ਇਹ ਵੀ ਪੜ੍ਹੋ : ਇੰਡੋਨੇਸ਼ੀਆ ਦੇ ਤੇਲ ਡਿਪੂ 'ਚ ਲੱਗੀ ਭਿਆਨਕ ਅੱਗ, 14 ਲੋਕਾਂ ਦੀ ਮੌਤ, ਕਈ ਝੁਲਸੇ

ਭਾਰਤ ਦੀ ਪ੍ਰਾਹੁਣਚਾਰੀ ਤੋਂ ਬਹੁਤ ਖੁਸ਼ ਹਨ ਬਲਿੰਕਨ

ਅਮਰੀਕੀ ਵਿਦੇਸ਼ ਮੰਤਰੀ ਨੇ ਇਕ ਹੋਰ ਟਵੀਟ 'ਚ ਲਿਖਿਆ, ''ਅਮਰੀਕਾ-ਭਾਰਤ ਸਾਂਝੇਦਾਰੀ ਮਹੱਤਵਪੂਰਨ ਹੈ। ਮੇਰੀ ਇਹ ਯਾਤਰਾ ਸਾਡੀ ਭਾਈਵਾਲੀ ਦੀ ਮਜ਼ਬੂਤੀ ਅਤੇ ਇੰਡੋ-ਪੈਸੀਫਿਕ ਦੀ ਸੁਰੱਖਿਆ ਲਈ ਸਾਡੀ ਮਜ਼ਬੂਤ ਪ੍ਰਤੀਬੱਧਤਾ ਨੂੰ ਦਰਸਾਉਂਦੀ ਹੈ। ਭਾਰਤ ਦੀ ਪ੍ਰਾਹੁਣਚਾਰੀ ਅਤੇ ਅਗਵਾਈ ਲਈ ਧੰਨਵਾਦ।''

PunjabKesari

ਇਹ ਵੀ ਪੜ੍ਹੋ : Amazon Pay 'ਤੇ RBI ਦੀ ਕਾਰਵਾਈ, ਲਗਾਇਆ 3.06 ਕਰੋੜ ਰੁਪਏ ਦਾ ਜੁਰਮਾਨਾ

ਮਸਾਲਾ ਚਾਹ ਦੇ ਨਾਲ ਮਹਿਲਾ ਸਸ਼ਕਤੀਕਰਨ 'ਤੇ ਚਰਚਾ

ਅਮਰੀਕੀ ਵਿਦੇਸ਼ ਮੰਤਰੀ ਨੇ ਆਪਣੇ ਤੀਜੇ ਟਵੀਟ 'ਚ ਲਿਖਿਆ, ''ਅੱਜ ਭਾਰਤੀ ਸਮਾਜ ਦੀਆਂ ਅਗਾਂਹਵਧੂ ਔਰਤਾਂ ਨਾਲ ਮੁਲਾਕਾਤ ਕੀਤੀ। ਮਸਾਲਾ ਚਾਹ 'ਤੇ ਅਸੀਂ ਮਹਿਲਾ ਸਸ਼ਕਤੀਕਰਨ 'ਤੇ ਭਾਰਤ ਭਰ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਕੰਮਾਂ ਦੀ ਚਰਚਾ ਕੀਤੀ। ਇਹ ਸਾਡੇ ਦੋਹਾਂ ਦੇਸ਼ਾਂ ਨੂੰ ਅਮੀਰ ਅਤੇ ਮਜ਼ਬੂਤ ਕਰਦਾ ਹੈ।''

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News