ਭਾਰਤ ਸਣੇ 60 ਦੇਸ਼ਾਂ ''ਤੇ ਇਕ ਹੋਰ ''ਟੈਰਿਫ਼ ਬੰਬ'' ਸੁੱਟਣ ਦੀ ਤਿਆਰੀ ''ਚ ਅਮਰੀਕਾ ! ਟਰੰਪ ਪ੍ਰਸ਼ਾਸਨ ਨੇ ਬਣਾਇਆ Plan

Wednesday, Jun 03, 2026 - 10:58 AM (IST)

ਭਾਰਤ ਸਣੇ 60 ਦੇਸ਼ਾਂ ''ਤੇ ਇਕ ਹੋਰ ''ਟੈਰਿਫ਼ ਬੰਬ'' ਸੁੱਟਣ ਦੀ ਤਿਆਰੀ ''ਚ ਅਮਰੀਕਾ ! ਟਰੰਪ ਪ੍ਰਸ਼ਾਸਨ ਨੇ ਬਣਾਇਆ Plan

ਇੰਟਰਨੈਸ਼ਨਲ ਡੈਸਕ- ਅਮਰੀਕਾ ਦੀ ਇਰਾਨ ਨਾਲ ਜਾਰੀ ਜੰਗ ਕਾਰਨ ਜਿੱਥੇ ਦੁਨੀਆ ਭਰ 'ਚ ਤੜਥੱਲੀ ਮਚੀ ਹੋਈ ਹੈ, ਉੱਥੇ ਹੀ ਅਮਰੀਕਾ ਵੱਲੋਂ ਅੰਤਰਰਾਸ਼ਟਰੀ ਵਪਾਰ ਨੀਤੀਆਂ 'ਚ ਇੱਕ ਵੱਡਾ ਬਦਲਾਅ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ, ਜਿਸ ਦਾ ਸਿੱਧਾ ਅਸਰ ਭਾਰਤ ਸਮੇਤ ਦੁਨੀਆ ਦੇ 60 ਦੇਸ਼ਾਂ 'ਤੇ ਪੈ ਸਕਦਾ ਹੈ। ਇੱਕ ਤਾਜ਼ਾ ਰਿਪੋਰਟ ਮੁਤਾਬਕ, ਅਮਰੀਕਾ ਉਨ੍ਹਾਂ ਦੇਸ਼ਾਂ ਤੋਂ ਆਉਣ ਵਾਲੀਆਂ ਵਸਤੂਆਂ 'ਤੇ 12.5 ਫ਼ੀਸਦੀ ਤੱਕ ਦਾ ਵਾਧੂ ਟੈਰਿਫ ਲਗਾਉਣ ਦੀ ਯੋਜਨਾ ਬਣਾ ਰਿਹਾ ਹੈ, ਜੋ ਆਪਣੇ ਦੇਸ਼ 'ਚ ਜ਼ਬਰਦਸਤੀ ਮਜ਼ਦੂਰੀ  'ਤੇ ਪੂਰੀ ਤਰ੍ਹਾਂ ਲਗਾਮ ਲਗਾਉਣ ਵਿੱਚ ਅਸਫਲ ਰਹੇ ਹਨ।

ਅਮਰੀਕੀ ਪ੍ਰਸ਼ਾਸਨ ਦਾ ਮੰਨਣਾ ਹੈ ਕਿ ਕਈ ਵਿਕਾਸਸ਼ੀਲ ਅਤੇ ਹੋਰ ਦੇਸ਼ਾਂ ਵਿੱਚ ਉਤਪਾਦਾਂ ਨੂੰ ਤਿਆਰ ਕਰਨ ਲਈ ਮਜ਼ਦੂਰਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਕੋਲੋਂ ਜ਼ਬਰਦਸਤੀ ਕੰਮ ਕਰਵਾਇਆ ਜਾਂਦਾ ਹੈ। ਅਮਰੀਕਾ ਅਜਿਹੇ ਉਤਪਾਦਾਂ ਦੀ ਆਪਣੇ ਦੇਸ਼ ਵਿੱਚ ਆਮਦ ਨੂੰ ਰੋਕਣਾ ਚਾਹੁੰਦਾ ਹੈ। ਨਵੇਂ ਪ੍ਰਸਤਾਵ ਦੇ ਤਹਿਤ, ਜੇਕਰ ਕੋਈ ਦੇਸ਼ ਇਹ ਸਾਬਤ ਨਹੀਂ ਕਰ ਪਾਉਂਦਾ ਕਿ ਉਸ ਦੇ ਨਿਰਯਾਤ ਕੀਤੇ ਜਾਣ ਵਾਲੇ ਸਾਮਾਨ ਵਿੱਚ ਬੰਧੂਆ ਮਜ਼ਦੂਰੀ ਦੀ ਵਰਤੋਂ ਨਹੀਂ ਹੋਈ ਹੈ, ਤਾਂ ਉਸ ਨੂੰ ਇਸ ਵਾਧੂ ਟੈਕਸ ਦਾ ਸਾਹਮਣਾ ਕਰਨਾ ਪਵੇਗਾ।

ਇਹ ਵੀ ਪੜ੍ਹੋ- ਗਰਮੀ ਦੀਆਂ ਛੁੱਟੀਆਂ ਵਿਚਾਲੇ ਅਧਿਆਪਕਾਂ ਲਈ ਜਾਰੀ ਹੋ ਗਏ ਸਖ਼ਤ ਹੁਕਮ ! ਚੌਧਰੀ ਸਰਕਾਰ ਨੇ ਸੁਣਾਇਆ ਫ਼ਰਮਾਨ

ਅਮਰੀਕਾ ਭਾਰਤ ਦਾ ਸਭ ਤੋਂ ਵੱਡਾ ਵਪਾਰਕ ਭਾਈਵਾਲ ਹੈ। ਜੇਕਰ ਇਹ ਨਿਯਮ ਲਾਗੂ ਹੁੰਦਾ ਹੈ, ਤਾਂ ਭਾਰਤ ਦੇ ਕੱਪੜਾ ਉਦਯੋਗ, ਖੇਤੀਬਾੜੀ ਉਤਪਾਦਾਂ, ਚਮੜਾ ਉਦਯੋਗ ਅਤੇ ਕਾਰਪੇਟ ਨਿਰਮਾਣ ਵਰਗੇ ਖੇਤਰਾਂ 'ਤੇ ਵੱਡਾ ਅਸਰ ਪੈ ਸਕਦਾ ਹੈ, ਕਿਉਂਕਿ ਇਨ੍ਹਾਂ ਖੇਤਰਾਂ 'ਤੇ ਪਹਿਲਾਂ ਵੀ ਕੌਮਾਂਤਰੀ ਪੱਧਰ 'ਤੇ ਮਜ਼ਦੂਰੀ ਦੇ ਨਿਯਮਾਂ ਨੂੰ ਲੈ ਕੇ ਸਵਾਲ ਉੱਠਦੇ ਰਹੇ ਹਨ। 12.5 ਫ਼ੀਸਦੀ ਵਾਧੂ ਟੈਕਸ ਲੱਗਣ ਨਾਲ ਅਮਰੀਕੀ ਬਾਜ਼ਾਰ ਵਿੱਚ ਭਾਰਤੀ ਸਾਮਾਨ ਮਹਿੰਗਾ ਹੋ ਜਾਵੇਗਾ, ਜਿਸ ਨਾਲ ਭਾਰਤੀ ਨਿਰਯਾਤਕਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਸਕਦਾ ਹੈ।

ਇਹ ਵੀ ਪੜ੍ਹੋ- ਖੁੱਲ੍ਹਦੇ ਸਾਰ ਹੀ ਗੋਤਾ ਲਾ ਗਿਆ Sensex ! ਨਿਫਟੀ ''ਚ ਵੀ ਆਈ ਭਾਰੀ ਗਿਰਾਵਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News