ਹਿਮਾਚਲ ਦੇ CM ਸੁੱਖੂ ਦੀ ਲੋਕਾਂ ਨੂੰ ਅਪੀਲ- ਭੀੜ ਵਾਲੀਆਂ ਥਾਵਾਂ ''ਤੇ ਮਾਸਕ ਜ਼ਰੂਰ ਪਹਿਨੋ

Wednesday, Apr 05, 2023 - 05:41 PM (IST)

ਸ਼ਿਮਲਾ- ਹਿਮਾਚਲ ਪ੍ਰਦੇਸ਼ 'ਚ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ 'ਤੇ ਮਾਸਕ ਪਹਿਨਣ ਅਤੇ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ, ਤਾਂ ਕਿ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਹ ਜਾਣਕਾਰੀ ਬੁੱਧਵਾਰ ਨੂੰ ਸੂਬਾ ਸਰਕਾਰ ਵੱਲੋਂ ਜਾਰੀ ਬਿਆਨ 'ਚ ਦਿੱਤੀ ਗਈ।

ਇਹ ਵੀ ਪੜ੍ਹੋ- ਸੁੱਖੂ ਸਰਕਾਰ ਨੇ 51 ਸਾਲ ਪੁਰਾਣੇ ਕਾਨੂੰਨ 'ਚ ਕੀਤੀ ਸੋਧ, ਧੀਆਂ ਨੂੰ ਦਿੱਤਾ ਪੁੱਤਾਂ ਦੇ ਬਰਾਬਰ ਦਾ ਅਧਿਕਾਰ

ਬਿਆਨ ਮੁਤਾਬਕ ਮੁੱਖ ਮੰਤਰੀ ਸੁੱਖੂ ਨੇ 'ਭਾਰਤ 'ਚ ਮਹਾਮਾਰੀ ਦੌਰਾਨ ਅਤੇ ਬਾਅਦ 'ਚ ਸਿਹਤ ਸੇਵਾਵਾਂ 'ਚ ਸੁਧਾਰ ਲਈ ਹਿਮਾਚਲ ਪ੍ਰਦੇਸ਼ ਦੇ ਵਿਧਾਇਕਾਂ ਦੀ ਭੂਮਿਕਾ ਨੂੰ ਮਜ਼ਬੂਤ ​​​​ਕਰਨਾ' ਵਿਸ਼ੇ 'ਤੇ ਆਯੋਜਿਤ ਇਕ ਸੰਮੇਲਨ 'ਚ ਕਿਹਾ ਕਿ ਸੂਬਾ ਸਰਕਾਰ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਸਮਾਜ ਨੂੰ ਕੋਰੋਨਾ ਵਾਇਰਸ ਨਾਲ ਜਿਊਣਾ ਸਿੱਖਣਾ ਹੋਵੇਗਾ।

ਇਹ ਵੀ ਪੜ੍ਹੋ- ਸਿੱਕਮ ਹਾਦਸਾ; ਬਰਫ਼ ਹੇਠਾਂ ਫਸੇ ਸੈਲਾਨੀਆਂ ਦੀ ਭਾਲ ਜਾਰੀ, ਹੁਣ ਤੱਕ 7 ਲੋਕਾਂ ਦੀ ਮੌਤ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਵਿਸ਼ੇਸ਼ ਮੈਡੀਕਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਖੇਤਰ ਵਿਚ ਸੁਧਾਰ ਲਿਆ ਰਹੀ ਹੈ ਅਤੇ ਆਉਣ ਵਾਲੇ ਸਮੇਂ 'ਚ ਇਨ੍ਹਾਂ ਸੁਧਾਰਾਂ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਿਹਤ ਸੰਸਥਾਵਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਆਧੁਨਿਕ ਤਕਨੀਕਾਂ ਨੂੰ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਆਧੁਨਿਕ ਡਾਕਟਰੀ ਸਹੂਲਤਾਂ ਉਨ੍ਹਾਂ ਦੇ ਦਰਵਾਜ਼ੇ 'ਤੇ ਮਿਲ ਸਕਣ।

ਸੁੱਖੂ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਵਸਥਾ 'ਚ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਲਈ ਸਿਹਤ ਸੰਸਥਾਵਾਂ 'ਚ ਦਵਾਈਆਂ, ਉਪਕਰਣਾਂ ਅਤੇ ਮਸ਼ੀਨਰੀ ਦੀ ਖਰੀਦ ਲਈ ਮੈਡੀਕਲ ਸਰਵਿਸਿਜ਼ ਕਾਰਪੋਰੇਸ਼ਨ ਦਾ ਗਠਨ ਵੀ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਕੀਤੇ ਸਾਰੇ ਵਾਅਦਿਆਂ ਨੂੰ ਪੜਾਅਵਾਰ ਪੂਰਾ ਕਰਨ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ- ਸੋਨੇ ਨਾਲ ਬਣਿਆ ਮਾਤਾ ਨੈਣਾ ਦੇਵੀ ਦਾ ਗੁੰਬਦ, ਦੂਰ ਤੋਂ ਹੀ ਚਮਕਦਾ ਹੈ 'ਮਾਂ ਦਾ ਦਰਬਾਰ'


Tanu

Content Editor

Related News