ਹੈਲੀਕਾਪਟਰ ਰਾਹੀਂ ਭੇਜੇ ਗਏ ਬੋਰਡ ਪ੍ਰੀਖਿਆ ਦੇ ਪ੍ਰਸ਼ਨ ਪੱਤਰ, CM ਨੇ ਆਖ਼ੀ ਇਹ ਗੱਲ
Friday, Mar 01, 2024 - 01:58 PM (IST)
ਸੁਕਮਾ (ਭਾਸ਼ਾ)- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਸੁਕਮਾ ਜ਼ਿਲ੍ਹੇ ਦੇ ਅੰਦਰੂਨੀ ਇਲਾਕੇ 'ਚ ਸਥਿਤ ਪ੍ਰੀਖਿਆ ਕੇਂਦਰ 'ਚ ਬੋਰਡ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਪਹੁੰਚਾਉਣ ਲਈ ਹੈਲੀਕਾਪਟਰ ਦਾ ਇਸਤੇਮਾਲ ਕੀਤਾ ਗਿਆ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਛੱਤੀਸਗੜ੍ਹ ਬੋਰਡ ਆਫ਼ ਸੈਕੰਡਰੀ ਐਜ਼ੂਕੇਸ਼ਨ ਦੀ 12ਵੀਂ ਜਮਾਤ ਦੀ ਪ੍ਰੀਖਿਆ ਸ਼ੁੱਕਰਵਾਰ ਨੂੰ ਸ਼ੁਰੂ ਹੋ ਗਈ ਅਤੇ 10ਵੀਂ ਦੀ ਪ੍ਰੀਖਿਆ ਸ਼ਨੀਵਾਰ ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਵਿਸ਼ਨੂੰ ਦੇਵ ਸਾਏ ਦੇ ਦਫ਼ਤਰ ਨੇ ਵੀਰਵਾਰ ਰਾਤ ਜ਼ਿਲ੍ਹੇ ਦੇ ਜਗਰਗੁੰਡਾ ਦੇ ਇਕ ਕੇਂਦਰ 'ਤੇ ਹੈਲੀਕਾਪਟਰ ਰਾਹੀਂ ਪ੍ਰਸ਼ਨ ਪੱਤਰਾਂ ਨੂੰ ਲਿਜਾਉਣ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ। ਮੁੱਖ ਮੰਤਰੀ ਦਫ਼ਤਰ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪੋਸਟ ਕਰ ਕੇ ਕਿਹਾ,''ਇਹ ਹੈ ਸਾਡਾ ਛੱਤੀਸਗੜ੍ਹ, ਜਿੱਥੇ ਬੱਚਿਆਂ ਦੇ ਭਵਿੱਖ ਦੀ ਚਿੰਤਾ ਸਭ ਤੋਂ ਪਹਿਲਾਂ ਕੀਤੀ ਜਾਂਦੀ ਹੈ। ਪ੍ਰਦੇਸ਼ ਦੇ ਦੂਰ-ਦੁਰਾਡੇ ਆਦਿਵਾਸੀ ਜ਼ਿਲ੍ਹੇ ਸੁਕਮਾ ਦੇ ਜਗਰਗੁੰਡਾ ਲਈ ਹੈਲੀਕਾਪਟਰ ਤੋਂ ਪ੍ਰਸ਼ਨ ਪੱਤਰ ਭੇਜੇ ਗਏ। ਇਕ ਮਾਰਚ ਤੋਂ ਸ਼ੁਰੂ ਹੋ ਰਹੀਆਂ ਬੋਰਡ ਪ੍ਰੀਖਿਆਵਾਂ।''
ਦਫ਼ਤਰ ਨੇ ਪੋਸਟ 'ਚ ਕਿਹਾ,''ਮੁੱਖ ਮੰਤਰੀ ਵਿਸ਼ਨੂੰ ਦੇਵ ਸਾਏ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਕੋਸ਼ਿਸ਼ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਆਦਿਵਾਸੀ ਅੰਚਲ ਦੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਕੀਤੀ ਗਈ ਇਹ ਪਹਿਲ ਸ਼ਲਾਘਾਯੋਗ ਹੈ।'' ਇਸ ਨੇ ਕਿਹਾ,''ਕੋਈ ਬੱਚਾ ਨਾ ਰਹੇ, ਚੰਗੀ ਸਿੱਖਿਆ ਤੋਂ ਵਾਂਝਾ। ਬੱਚਿਆਂ ਦੇ ਬਿਹਤਰ ਭਵਿੱਖ ਲਈ ਛੱਤੀਸਗੜ੍ਹ ਸਰਕਾਰ ਸਮਰਪਿਤ।'' ਅਧਿਕਾਰੀਆਂ ਨੇ ਦੱਸਿਆ ਕਿ ਵੱਖ-ਵੱਖ ਸਕੂਲਾਂ ਤੋਂ ਜਮਾਤ 12ਵੀਂ ਦੇ 16 ਅਤੇ 10ਵੀਂ ਦੇ 20 ਯਾਨੀ ਕੁੱਲ 36 ਵਿਦਿਆਰਥਈ ਜਗਰਗੁੰਡਾ ਕੇਂਦਰ 'ਚ ਪ੍ਰੀਖਿਆ ਦੇਣਗੇ। ਪਿਛਲੇ ਸਿੱਖਿਆ ਸੈਸ਼ਨ 'ਚ ਵੀ ਇੱਥੇ ਪ੍ਰਸ਼ਨ ਪੱਤਰ ਪਹੁੰਚਾਉਣ ਲਈ ਹੈਲੀਕਾਪਟਰ ਦਾ ਇਸਤੇਮਾਲ ਕੀਤਾ ਗਿਆ ਸੀ। ਇੱਥੇ ਪਹਿਲੀ ਵਾਰ 2022-23 'ਚ ਪ੍ਰੀਖਿਆ ਕੇਂਦਰ ਬਣਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਖੇਤਰ ਦੇ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆ ਲਈ ਦੋਰਨਾਪਾਲ ਜਾਣਾ ਪੈਂਦਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਰਾਜ ਬੋਰਡ ਦੀ ਪ੍ਰੀਖਿਆ ਲਈ ਜਮਾਤ 12ਵੀਂ ਦੇ 2.61 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਦਾਖ਼ਲਾ ਕਰਵਾਇਆ ਹੈ। ਰਾਜ ਦੇ ਮੌਜੂਦਾ ਸਿੱਖਿਆ ਸੈਸ਼ਨ ਲਈ ਪ੍ਰੀਖਿਆ ਇਕ ਤੋਂ 23 ਮਾਰਚ ਤੱਕ ਹੋਵੇਗੀ। ਜਮਾਤ 10ਵੀਂ ਦੀ ਬੋਰਡ ਪ੍ਰੀਖਿਆ ਲਈ 3.45 ਲੱਖ ਤੋਂ ਵੱਧ ਵਿਦਿਆਰਥੀ 2 ਤੋਂ 21 ਮਾਰਚ ਤੱਕ ਪ੍ਰੀਖਿਆ ਦੇਣਗੇ। ਅਧਿਕਾਰੀਆਂ ਨੇ ਦੱਸਿਆ ਕਿ ਰਾਜ 'ਚ ਕੁੱਲ 2475 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8