UP : ਕਾਸਗੰਜ ''ਚ ਸ਼ਰਧਾਲੂਆਂ ਨਾਲ ਭਰੀ ਟਰਾਲੀ ਪਲਟੀ, 3 ਦੀ ਮੌਤ

Tuesday, Jun 12, 2018 - 08:21 PM (IST)

ਨੈਸ਼ਨਲ ਡੈਸਕ—ਮਾਧੋਟਾਂਡਾ ਰੋਡ 'ਤੇ ਮਾਲਾ ਰੇਂਜ ਦੇ ਜੰਗਲ ਨੇੜੇ ਮੰਗਲਵਾਰ ਦੁਪਹਿਰ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟ ਗਈ, ਜਿਸ ਕਾਰਨ 3 ਲੋਕਾਂ ਦੀ ਮੌਤ ਹੋ ਗਈ, ਜਦਕਿ 18 ਲੋਕ ਜ਼ਖਮੀ ਹੋ ਗਏ। ਸੂਤਰਾਂ ਮੁਤਾਬਕ ਸ਼ਰਧਾਲੂ ਜਦੋਂ ਕਾਸਗੰਜ ਪਹੁੰਚੇ ਤਾਂ ਇਹ ਹਾਦਸਾ ਵਾਪਰ ਗਿਆ। ਜ਼ਖਮੀਆਂ ਨੂੰ ਘਟਨਾ ਵਾਲੇ ਸਥਾਨ 'ਤੇ ਮੌਜੂਦ ਲੋਕਾਂ ਦੀ ਸਹਾਇਤਾ ਨਾਲ ਸਥਾਨਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਇਸ ਬਾਰੇ ਅਜੇ ਹੋਰ ਜਾਣਕਾਰੀ ਨਹੀਂ ਮਿਲ ਸਕੀ ਹੈ।  
 


Related News