ਉੱਤਰ ਪ੍ਰਦੇਸ਼ ''ਚ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ, ਔਰਤ ਦੀ ਮੌਤ
Tuesday, Jun 25, 2024 - 06:02 PM (IST)
ਕੌਸ਼ਾਂਬੀ (ਭਾਸ਼ਾ) - ਉੱਤਰ ਪ੍ਰਦੇਸ਼ ਦੇ ਕੌਸ਼ੰਬੀ ਜ਼ਿਲ੍ਹੇ ਵਿਚ ਮੰਗਲਵਾਰ ਤੜਕੇ ਪ੍ਰਯਾਗਰਾਜ ਤੋਂ ਕਾਨਪੁਰ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਇਕ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ ਅਤੇ 12 ਸਾਲਾ ਕੁੜੀ ਜ਼ਖ਼ਮੀ ਹੋ ਗਈ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਇਹ ਹਾਦਸਾ ਕੋਖਰਾਜ ਪੁਲਸ ਸਟੇਸ਼ਨ ਸਥਿਤ ਨੈਸ਼ਨਲ ਹਾਈਵੇ-2 'ਤੇ ਵਾਪਰਿਆ ਹੈ।
ਇਹ ਵੀ ਪੜ੍ਹੋ - ਮੱਥੇ 'ਤੇ ਬਿੰਦੀ, ਬੁੱਲ੍ਹਾਂ 'ਤੇ ਲਿਪਸਟਿਕ...ਏਅਰਪੋਰਟ ਦੇ ਅਧਿਕਾਰੀ ਨੇ ਔਰਤ ਦਾ ਭੇਸ ਧਾਰਨ ਕਰ ਕੀਤੀ ਖ਼ੁਦਕੁਸ਼ੀ
ਕੋਖਰਾਜ ਥਾਣੇ ਦੇ ਇੰਚਾਰਜ (ਐੱਸਐੱਚਓ) ਇੰਸਪੈਕਟਰ ਇੰਦਰਦੇਵ ਨੇ ਦੱਸਿਆ ਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ ਤੋਂ 40 ਸ਼ਰਧਾਲੂਆਂ ਨੂੰ ਲੈ ਕੇ ਇੱਕ ਵੋਲਵੋ ਬੱਸ ਨੈਸ਼ਨਲ ਹਾਈਵੇ-2 ਜੀਟੀ ਰੋਡ 'ਤੇ ਪ੍ਰਯਾਗਰਾਜ ਤੋਂ ਕਾਨਪੁਰ ਵੱਲ ਜਾ ਰਹੀ ਸੀ। ਅਧਿਕਾਰੀ ਨੇ ਦੱਸਿਆ ਕਿ ਬੱਸ ਨੂੰ ਪਿੱਛੇ ਤੋਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਰਾਜਸਥਾਨ ਦੇ ਗੰਗਾਨਗਰ ਜ਼ਿਲ੍ਹੇ ਦੇ ਸੂਰਤਗੜ੍ਹ ਦੇ ਸਰਦਾਰਪੁਰ ਥਾਣਾ ਖੇਤਰ ਦੀ ਰਹਿਣ ਵਾਲੀ ਅਲਕਾ (40) ਦੀ ਮੌਕੇ 'ਤੇ ਮੌਤ ਹੋ ਗਈ ਅਤੇ 12 ਸਾਲਾ ਕੁੜੀ ਸੰਧਿਆ ਜ਼ਖ਼ਮੀ ਹੋ ਗਈ। ਪੁਲਸ ਅਨੁਸਾਰ ਸੰਧਿਆ ਵੀ ਰਾਜਸਥਾਨ ਦੇ ਗੰਗਾਨਗਰ ਜ਼ਿਲ੍ਹੇ ਦੇ ਸਰਦਾਰਪੁਰ ਸੂਰਤਗੜ੍ਹ ਦੀ ਰਹਿਣ ਵਾਲੀ ਹੈ।
ਇਹ ਵੀ ਪੜ੍ਹੋ - ਸੰਸਦ 'ਚ ਪਈ ਅੰਮ੍ਰਿਤਪਾਲ ਸਿੰਘ ਨੂੰ ਆਵਾਜ਼, ਸਹੁੰ ਚੁੱਕਣ ਲਈ ਸਪੀਕਰ ਨੇ ਖੁਦ ਦਿੱਤਾ ਸੱਦਾ (ਵੀਡੀਓ)
ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀ ਲੜਕੀ ਨੂੰ ਇਲਾਜ ਲਈ ਕੌਸ਼ਾਂਬੀ ਦੇ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਪੁਲਸ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇੰਦਰਦੇਵ ਨੇ ਦੱਸਿਆ ਕਿ ਪੁਲਸ ਨੇ ਦੋਸ਼ੀ ਟਰੱਕ ਡਰਾਈਵਰ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਟਰੱਕ ਡਰਾਈਵਰ ਭੈਰੋ ਰਾਜਸਥਾਨ ਦੇ ਭੀਲਵਾੜਾ ਜ਼ਿਲ੍ਹੇ ਦੇ ਸਵਾਰੀਆ ਥਾਣਾ ਪੰਡੇਰ ਦਾ ਰਹਿਣ ਵਾਲਾ ਹੈ ਅਤੇ ਉਸ ਦਾ ਟਰੱਕ ਜ਼ਬਤ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ - Lok Sabha Session : ਪੰਜਾਬ ਦੇ ਨਵੇਂ ਸਾਂਸਦਾਂ ਨੇ ਚੁੱਕੀ ਸਹੁੰ, ਅੰਮ੍ਰਿਤਪਾਲ ਸਿੰਘ ਨੂੰ ਨਹੀਂ ਮਿਲੀ ਇਜਾਜ਼ਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8