ਉੱਤਰ ਪ੍ਰਦੇਸ਼ ਦੇ ਲਲਿਤਪੁਰ ''ਚ 28 ਕਿਲੋਗ੍ਰਾਮ ਗਾਂਜਾ ਬਰਾਮਦ, ਦੋ ਤਸਕਰ ਗ੍ਰਿਫ਼ਤਾਰ

Saturday, Nov 23, 2024 - 07:27 PM (IST)

ਉੱਤਰ ਪ੍ਰਦੇਸ਼ ਦੇ ਲਲਿਤਪੁਰ ''ਚ 28 ਕਿਲੋਗ੍ਰਾਮ ਗਾਂਜਾ ਬਰਾਮਦ, ਦੋ ਤਸਕਰ ਗ੍ਰਿਫ਼ਤਾਰ

ਲਲਿਤਪੁਰ (ਏਜੰਸੀ)- ਲਲਿਤਪੁਰ ਜ਼ਿਲ੍ਹੇ ਦੇ ਮਹਿਰੌਨੀ ਥਾਣਾ ਖੇਤਰ ਵਿਚ ਪੁਲਸ ਨੇ ਅੰਦਾਜ਼ਨ 3 ਲੱਖ ਰੁਪਏ ਦੀ ਕੀਮਤ ਦਾ 28 ਕਿਲੋਗ੍ਰਾਮ ਗਾਂਜਾ ਜ਼ਬਤ ਕਰਕੇ 2 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਵਿਨੋਦ ਕੁਮਾਰ ਮਿਸ਼ਰਾ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਕਸਬੇ ਦੇ ਸੁੰਦਰਮ ਢਾਬੇ ਨੇੜੇ ਵਾਹਨਾਂ ਦੀ ਚੈਕਿੰਗ ਮੁਹਿੰਮ ਦੌਰਾਨ ਇਕ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ, ਜਿਸ 'ਚੋਂ 28 ਕਿਲੋ ਗਾਂਜਾ ਬਰਾਮਦ ਹੋਇਆ।

ਇਹ ਵੀ ਪੜ੍ਹੋ: ਅਸੀਂ ਝਾਰਖੰਡ 'ਚ ਲੋਕਤੰਤਰ ਦੀ ਪ੍ਰੀਖਿਆ 'ਚ ਸਫ਼ਲ ਹੋਏ: ਹੇਮੰਤ ਸੋਰੇਨ

ਉਨ੍ਹਾਂ ਦੱਸਿਆ ਕਿ ਕਾਰ ਵਿੱਚ ਸਵਾਰ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ ਅੰਕਿਤ ਦਿਵੇਦੀ (26) ਵਾਸੀ ਜਾਲੌਨ ਅਤੇ ਸ਼ੁਭਮ ਯਾਦਵ (24) ਵਾਸੀ ਚਿਤਰਕੂਟ ਵਜੋਂ ਹੋਈ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਦੋਵਾਂ ਦਾ ਅਪਰਾਧਿਕ ਰਿਕਾਰਡ ਹੈ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਗਏ ਗਾਂਜੇ ਦੀ ਅੰਦਾਜ਼ਨ ਕੀਮਤ 3 ਲੱਖ ਰੁਪਏ ਹੈ। ਤਸਕਰੀ ਵਿੱਚ ਵਰਤੀ ਗਈ ਕਾਰ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਤਸਕਰਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਦੂਜੇ ਵਿਆਹ ਲਈ ਮਾਂ ਨੇ ਕੀਤੀ ਬੱਚੀ ਦੀ ਹੱਤਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News