8ਵੀਂ ਜਮਾਤ ਦੇ ਵਿਦਿਆਰਥੀ ਨੇ ਹੋਸਟਲ ਦੇ ਕਮਰੇ ''ਚ ਕੀਤੀ ਖ਼ੁਦਕੁਸ਼ੀ

Monday, Feb 20, 2023 - 10:28 AM (IST)

8ਵੀਂ ਜਮਾਤ ਦੇ ਵਿਦਿਆਰਥੀ ਨੇ ਹੋਸਟਲ ਦੇ ਕਮਰੇ ''ਚ ਕੀਤੀ ਖ਼ੁਦਕੁਸ਼ੀ

ਬਸਤੀ- ਉੱਤਰ ਪ੍ਰਦੇਸ਼ ਦੇ ਬਸਤੀ 'ਚ ਇਕ ਸਰਕਾਰੀ ਰਿਹਾਇਸ਼ੀ ਸਕੂਲ ਦੇ ਹੋਸਟਲ ਦੇ ਕਮਰੇ 'ਚ 8ਵੀਂ ਜਮਾਤ ਦੇ ਇਕ ਵਿਦਿਆਰਥੀ ਨੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਮੁੰਡਾ ਸ਼ਨੀਵਾਰ ਨੂੰ ਆਪਣੇ ਹੋਸਟਲ ਦੇ ਕਮਰੇ 'ਚ ਲਟਕਦਾ ਮਿਲਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ- ਪਿਤਾ ਦਾ ਸੀਨਾ ਮਾਣ ਨਾਲ ਹੋਇਆ ਚੌੜਾ, ਜਦੋਂ IPS ਪੁੱਤ ਨੇ ਪਿਤਾ ਦੇ ਮੋਢੇ 'ਤੇ ਲਾਏ ਸਟਾਰ

ਅਧਿਕਾਰੀਆਂ ਮੁਤਾਬਕ ਇਸ ਤੋਂ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਸੰਯੁਕਤ ਡਾਇਰੈਕਟਰ (ਸਿੱਖਿਆ) ਪੀ. ਕੇ. ਤ੍ਰਿਪਾਠੀ ਮੁਤਾਬਕ ਮੁੰਡਾ 23 ਦਸੰਬਰ 2022 ਨੂੰ ਘਰ ਗਿਆ ਸੀ ਅਤੇ ਉਸ ਨੂੰ 10 ਜਨਵਰੀ 2023 ਨੂੰ ਵਾਪਸ ਆਉਣਾ ਸੀ ਪਰ ਉਹ 13 ਫਰਵਰੀ 2023 ਨੂੰ ਪਰਤਿਆ। ਪੀ. ਕੇ. ਤ੍ਰਿਪਾਠੀ ਨੇ ਕਿਹਾ ਕਿ ਨਿਰਪੱਖ ਜਾਂਚ ਕੀਤੀ ਜਾਵੇਗੀ। ਮੌਜੂਦਾ ਸਮੇਂ 'ਚ ਪੁਲਸ ਸੀ. ਸੀ. ਟੀ. ਵੀ. ਫੁਟੇਜ਼ ਸਮੇਤ ਸਾਰੇ ਸਬੂਤ ਇਕੱਠੇ ਕਰ ਰਹੀ ਹੈ। ਅੱਗੇ ਦੀ ਜਾਂਚ ਚੱਲ ਰਹੀ ਹੈ। 

ਇਹ ਵੀ ਪੜ੍ਹੋ- ਲਾਪ੍ਰਵਾਹੀ: ਕਲਾਸ ਰੂਮ 'ਚ ਸੌਂ ਗਿਆ ਬੱਚਾ, 7 ਘੰਟੇ ਸਕੂਲ 'ਚ ਰਿਹਾ ਬੰਦ ਤੇ ਫਿਰ...


author

Tanu

Content Editor

Related News