ਬੇਰਹਿਮ ਪਿਤਾ, ਪਤਨੀ ਦੇ ਪੇਕੇ ਜਾਣ ਤੋਂ ਨਾਰਾਜ਼ ਪਤੀ ਨੇ ਡੇਢ ਮਹੀਨੇ ਦੇ ਬੱਚੇ ਨੂੰ ਦਿੱਤੀ ਦਰਦਨਾਕ ਮੌਤ

Saturday, Jun 17, 2023 - 08:32 AM (IST)

ਬੇਰਹਿਮ ਪਿਤਾ, ਪਤਨੀ ਦੇ ਪੇਕੇ ਜਾਣ ਤੋਂ ਨਾਰਾਜ਼ ਪਤੀ ਨੇ ਡੇਢ ਮਹੀਨੇ ਦੇ ਬੱਚੇ ਨੂੰ ਦਿੱਤੀ ਦਰਦਨਾਕ ਮੌਤ

ਕੌਸ਼ਾਂਬੀ/ਉੱਤਰ ਪ੍ਰਦੇਸ਼ (ਭਾਸ਼ਾ)– ਜ਼ਿਲ੍ਹੇ ਦੇ ਸੈਨੀ ਥਾਣਾ ਖੇਤਰ ’ਚ ਵੀਰਵਾਰ ਦੀ ਰਾਤ ਇਕ ਵਿਅਕਤੀ ਨੇ ਸ਼ਰਾਬ ਦੇ ਨਸ਼ੇ ’ਚ ਆਪਣੇ ਡੇਢ ਮਹੀਨੇ ਦੇ ਬੱਚੇ ਨੂੰ ਜ਼ਮੀਨ ’ਤੇ ਸੁੱਟ ਦਿੱਤਾ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੈਨੀ ਥਾਣੇ ਦੇ ਇੰਚਾਰਜ ਸੁਭਾਸ਼ ਚੰਦਰ ਨੇ ਦੱਸਿਆ ਕਿ ਕੇਸਰੀਆ ਪਿੰਡ ਨਿਵਾਸੀ ਰਵੀ ਮੌਰਿਆ ਨੇ ਪਿੰਡ ਦੀ ਹੀ ਮੁਸਕਾਨ ਨਾਲ ਇਕ ਸਾਲ ਪਹਿਲਾਂ ਪ੍ਰੇਮ ਵਿਆਹ ਕੀਤਾ ਸੀ। ਉਨ੍ਹਾਂ ਦੱਸਿਆ ਕਿ ਸ਼ਰਾਬ ਪੀਣ ਨੂੰ ਲੈ ਕੇ ਰਵੀ ਅਤੇ ਉਸ ਦੀ ਪਤਨੀ ਵਿਚਾਲੇ ਰੋਜ਼ਾਨਾ ਹੀ ਝਗੜਾ ਹੁੰਦਾ ਸੀ। ਚੰਦਰ ਨੇ ਦੱਸਿਆ ਕਿ 15 ਦਿਨ ਪਹਿਲਾਂ ਹੋਏ ਝਗੜੇ ਤੋਂ ਬਾਅਦ ਮੁਸਕਾਨ ਆਪਣੀ ਭੂਆ ਦੇ ਘਰ ਚਲੀ ਗਈ ਸੀ। ਜਦੋਂ ਉਸ ਦੀ ਪਤਨੀ ਵਾਪਸ ਨਾ ਆਈ ਤਾਂ ਰਵੀ ਆਪਣੇ ਡੇਢ ਮਹੀਨੇ ਦੇ ਬੇਟੇ ਪ੍ਰਿਆਂਸ਼ ਨੂੰ ਜ਼ਬਰਦਸਤੀ ਆਪਣੇ ਘਰ ਲੈ ਆਇਆ ਸੀ।

ਇਹ ਵੀ ਪੜ੍ਹੋ: ਪਤਲੀ ਹੋਣ ਲਈ ਕੁੜੀ ਨੇ ਛੱਡਿਆ ਖਾਣਾ-ਪੀਣਾ, ਭੁੱਖੇ ਢਿੱਡ ਵਰਕ ਆਊਟ ਕਰਦਿਆਂ ਵਾਪਰ ਗਿਆ ਇਹ ਭਾਣਾ

ਉਨ੍ਹਾਂ ਦੱਸਿਆ ਕਿ ਬੀਤੀ ਰਾਤ ਸ਼ਰਾਬ ਦੇ ਨਸ਼ੇ ਵਿਚ ਘਰ ਪਹੁੰਚੇ ਰਵੀ ਨੇ ਭੁੱਖ ਨਾਲ ਰੋਂਦੇ ਮਾਸੂਮ ਬੱਚੇ ਨੂੰ ਚੁੱਕ ਕੇ ਜ਼ਮੀਨ 'ਤੇ ਸੁੱਟ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਰਵੀ ਕਮਰੇ ਨੂੰ ਤਾਲਾ ਲਗਾ ਕੇ ਫਰਾਰ ਹੋ ਗਿਆ। ਚੰਦਰ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਘਰ ਪੁੱਜੀ ਮੁਸਕਾਨ ਨੇ ਪਿੰਡ ਵਾਸੀਆਂ ਦੀ ਮਦਦ ਨਾਲ ਦਰਵਾਜ਼ਾ ਤੋੜ ਕੇ ਮਾਸੂਮ ਦੀ ਲਾਸ਼ ਨੂੰ ਬਾਹਰ ਕੱਢਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ। ਉਨ੍ਹਾਂ ਦੱਸਿਆ ਕਿ ਬੱਚੇ ਦੀ ਮਾਂ ਮੁਸਕਾਨ ਦੀ ਸ਼ਿਕਾਇਤ 'ਤੇ ਪੁਲਸ ਨੇ ਸ਼ੁੱਕਰਵਾਰ ਨੂੰ ਦੋਸ਼ੀ ਪਿਤਾ ਰਵੀ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: ਸ਼੍ਰੀ ਅਮਰਨਾਥ ਸ਼੍ਰਾਈਨ ਬੋਰਡ ਨੇ ਸ਼ਰਧਾਲੂਆਂ ਲਈ ਜਾਰੀ ਕੀਤੀ ਐਡਵਾਈਜ਼ਰੀ, ਦਿੱਤੀ ਇਹ ਸਲਾਹ


author

cherry

Content Editor

Related News