ਦੋਸਤ ਹੀ ਬਣਿਆ ਦੋਸਤ ਦਾ ਵੈਰੀ; ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ, ਪੜ੍ਹੋ ਪੂਰਾ ਮਾਮਲਾ

Tuesday, Dec 12, 2023 - 03:41 PM (IST)

ਦੋਸਤ ਹੀ ਬਣਿਆ ਦੋਸਤ ਦਾ ਵੈਰੀ; ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ, ਪੜ੍ਹੋ ਪੂਰਾ ਮਾਮਲਾ

ਬੁਲੰਦਸ਼ਹਿਰ- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਵਿਚ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਖੁਰਜਾ ਨਗਰ ਕੋਤਵਾਲੀ ਖੇਤਰ 'ਚ ਮਹਿਜ 3000 ਰੁਪਏ ਦੇ ਵਿਵਾਦ ਕਾਰਨ ਦੋਸਤ ਨੇ ਆਪਣੇ ਹੀ ਦੋਸਤ ਨੂੰ ਸ਼ਰੇਆਮ ਬੇਰਹਿਮੀ ਨਾਲ ਚਾਕੂ ਮਾਰ ਕੇ ਕਤਲ ਕਰ ਦਿੱਤਾ। ਦੋਸਤ ਦੇ ਕਤਲ ਮਗਰੋਂ ਕਾਤਲ ਦੋਸਤ ਚਾਕੂ ਲਹਿਰਾਉਂਦਾ ਹੋਇਆ ਫ਼ਰਾਰ ਹੋ ਗਿਆ। ਪੁਲਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ।

ਇਹ ਵੀ ਪੜ੍ਹੋ- 1 ਸਾਲ ਤੋਂ ਮਾਂ ਦੀ ਲਾਸ਼ ਨਾਲ ਰਹਿ ਰਹੀਆਂ ਸਨ ਧੀਆਂ, ਰਜਾਈ ਨਾਲ ਢਕਿਆ ਸੀ ਕੰਕਾਲ, ਇੰਝ ਖੁੱਲ੍ਹਿਆ ਰਾਜ਼

ਦਰਅਸਲ ਖੁਰਜਾ ਦੇ ਤਰੀਨਾਨ ਮੁਹੱਲਾ ਵਾਸੀ ਸਮੀਰ ਸੋਮਵਾਰ ਦੁਪਹਿਰ ਬਾਅਦ ਆਪਣੇ ਘਰ ਜਾ ਰਿਹਾ ਸੀ। ਸਮੀਰ ਦਾ ਉਸ ਦੇ ਹੀ ਦੋਸਤ ਨਾਲ ਮਹਿਜ 3000 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਹੋਇਆ। ਵਿਵਾਦ ਇੰਨਾ ਵੱਧ ਗਿਆ ਕਿ ਸਮੀਰ ਨੂੰ ਉਸ ਦੇ ਹੀ ਦੋਸਤ ਨੇ ਸ਼ਰੇਆਮ ਵਿਚ ਸੜਕ 'ਤੇ ਚਾਕੂ ਨਾਲ ਤਾਬੜਤੋੜ ਵਾਰ ਕਰ ਦਿੱਤਾ। ਹਮਲਾਵਰ ਦੋਸਤ ਨੇ ਸਮੀਰ ਦੀ ਗਰਦਨ, ਢਿੱਡ 'ਚ ਚਾਕੂ ਨਾਲ ਕਈ ਵਾਰ ਕੀਤੇ। ਸਮੀਰ ਲਹੂ-ਲੁਹਾਣ ਹਾਲਤ 'ਚ ਸੜਕ 'ਤੇ ਤੜਫਦਾ ਰਿਹਾ। ਸਮੀਰ ਨੂ ਸੜਕ 'ਤੇ ਤੜਫਦਾ ਵੇਖ ਕੇ ਸਥਾਨਕ ਲੋਕਾਂ ਨੇ ਫੋਨ ਕਰ ਕੇ ਪੁਲਸ ਨੂੰ ਸੂਚਨਾ ਦਿੱਤੀ। ਮੁਹੱਲਾ ਵਾਸੀਆਂ ਅਤੇ ਪੁਲਸ ਨੇ ਸਮੀਰ ਨੂੰ ਜ਼ਖ਼ਮੀ ਹਾਲਤ 'ਚ ਖੁਰਜਾ ਦੇ ਹਸਪਤਾਲ 'ਚ ਇਲਾਜ ਲਈ ਭੇਜਿਆ ਗਿਆ ਪਰ ਡਾਕਟਰਾਂ ਨੇ ਸਮੀਰ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਸਮੀਰ ਦੇ ਕਤਲ ਮਗਰੋਂ ਪਰਿਵਾਰ 'ਚ ਕੋਹਰਾਮ ਮਚ ਗਿਆ।

ਇਹ ਵੀ ਪੜ੍ਹੋ- ਗੋਗਾਮੇੜੀ ਦੇ ਕਤਲ ਲਈ ਸ਼ੂਟਰਾਂ ਨੂੰ 'ਲੇਡੀ ਡੌਨ' ਨੇ ਸਪਲਾਈ ਕੀਤੇ ਸਨ ਹਥਿਆਰ, ਪੁਲਸ ਨੇ ਕੀਤਾ ਗ੍ਰਿਫ਼ਤਾਰ

ਓਧਰ ਸਮੀਰ ਦੇ ਭਰਾ ਅਮਨ ਨੇ ਪੁਲਸ ਨੂੰ ਦੱਸਿਆ ਕਿ ਸਮੀਰ ਦਾ ਉਸ ਦੇ ਦੋਸਤ ਨਾਲ ਦੋ ਦਿਨ ਪਹਿਲਾਂ ਵੀ 3000 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਹੋਇਆ ਸੀ। ਜਿਸ ਦਾ ਦੋਹਾਂ ਵਿਚਾਲੇ ਫੈਸਲਾ ਵੀ ਹੋ ਗਿਆ ਸੀ। ਮਾਮਲੇ ਨੂੰ ਲੈ ਕੇ ਖੁਰਜਾ ਕੋਤਵਾਲੀ ਨਗਰ  ਵਿਚ ਵੀ ਸ਼ਿਕਾਇਤ ਦਿੱਤੀ ਸੀ ਪਰ ਕੋਤਵਾਲੀ ਨਗਰ ਪੁਲਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਸੀ। ਪੁਲਸ ਨੇ ਮ੍ਰਿਤਕ ਦੀ ਲਾਸ਼ ਦਾ ਪੰਚਨਾਮਾ ਭਰ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀ ਖਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- 10ਵੀਂ-12ਵੀਂ ਬੋਰਡ ਪ੍ਰੀਖਿਆ ਬਾਰੇ CBSE ਦਾ ਅਹਿਮ ਐਲਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Tanu

Content Editor

Related News