ਉੱਤਰ ਪ੍ਰਦੇਸ਼: ਬਾਰਾਬੰਕੀ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਸ ਅਤੇ ਟਰੱਕ ਦੀ ਟੱਕਰ ’ਚ 9 ਦੀ ਮੌਤ

Thursday, Oct 07, 2021 - 10:54 AM (IST)

ਬਾਰਾਬੰਕੀ (ਭਾਸ਼ਾ)— ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਦੇ ਥਾਣਾ ਦੇਵਾ ਖੇਤਰ ਦੇ ਪਿੰਡ ਬਬੁਰੀ ਨੇੜੇ ਵਾਲਵੋ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ’ਚ ਬੱਸ ਸਵਾਰ 9 ਲੋਕਾਂ ਦੀ ਮੌਤ ਹੋ ਗਈ, ਜਦਕਿ 27 ਹੋਰ ਜ਼ਖਮੀ ਹੋ ਗਏ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਹਾਦਸੇ ’ਤੇ ਦੁੱਖ ਜ਼ਾਹਰ ਕਰਦੇ ਹੋਏ ਮਿ੍ਰਤਕਾਂ ਦੇ ਪਰਿਵਾਰ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਮਦਦ ਰਾਸ਼ੀ ਦੇਣ ਦੇ ਨਿਰਦੇਸ਼ ਦਿੱਤੇ ਹਨ। 

PunjabKesari

ਓਧਰ ਪੁਲਸ ਇੰਸਪੈਕਟਰ ਯਮੁਨਾ ਪ੍ਰਸਾਦ ਨੇ ਦੱਸਿਆ ਕਿ ਵੀਰਵਾਰ ਸਵੇਰੇ ਕੁਰਸੀ ਦੇਵਾ ਰੋਡ ’ਤੇ ਦਿੱਲੀ ਤੋਂ ਬਹਿਰਾਈਚ ਜਾ ਰਹੀ ਇਕ ਵਾਲਵੋ ਬੱਸ ਦੇ ਸਾਹਮਣੇ ਅਚਾਨਕ ਇਕ ਗਊ ਆ ਜਾਣ ਨਾਲ ਬੱਸ ਬੇਕਾਬੂ ਹੋ ਕੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਹਾਦਸੇ ਦੇ ਸਮੇਂ ਬੱਸ ’ਚ 70 ਯਾਤਰੀ ਸਵਾਰ ਸਨ, ਜਿਨ੍ਹਾਂ ਵਿਚੋਂ 9 ਲੋਕਾਂ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ 27 ਹੋਰ ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਲਖਨਊ ਟਰਾਮਾ ਸੈਂਟਰ ਭੇਜਿਆ ਗਿਆ ਹੈ।

ਇਕ ਸਰਕਾਰੀ ਬਿਆਨ ਮੁਤਾਬਕ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਬਾਰਾਬੰਕੀ ’ਚ ਵਾਪਰੇ ਸੜਕ ਹਾਦਸੇ ਵਿਚ ਲੋਕਾਂ ਦੀ ਮੌਤ ’ਤੇ ਸੋਗ ਜ਼ਾਹਰ ਕੀਤਾ ਹੈ। ਮੁੁੱਖ ਮੰਤਰੀ ਨੇ ਇਸ ਹਾਦਸੇ ਵਿਚ ਜ਼ਖਮੀ ਲੋਕਾਂ ਦਾ ਇਲਾਜ ਕਰਾਉਣ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਅਤੇ ਰਾਹਤ ਪ੍ਰਦਾਨ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਆਦਿੱਤਿਆਨਾਥ ਨੇ ਹਾਦਸੇ ਵਿਚ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਵਾਰ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਆਰਥਿਕ ਮਦਦ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ।


Tanu

Content Editor

Related News