UP : ਕੰਨੌਜ 'ਚ ਟਰੱਕ ਨਾਲ ਟੱਕਰ ਤੋਂ ਬਾਅਦ ਬੱਸ ਨੂੰ ਲੱਗੀ ਅੱਗ, 20 ਲੋਕਾਂ ਦੀ ਮੌਤ

Friday, Jan 10, 2020 - 10:23 PM (IST)

UP : ਕੰਨੌਜ 'ਚ ਟਰੱਕ ਨਾਲ ਟੱਕਰ ਤੋਂ ਬਾਅਦ ਬੱਸ ਨੂੰ ਲੱਗੀ ਅੱਗ, 20 ਲੋਕਾਂ ਦੀ ਮੌਤ

ਕੰਨੌਜ — ਉੱਤਰ ਪ੍ਰਦੇਸ਼ ਦੇ ਕੰਨੌਜ 'ਚ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਇਥੇ ਦੇ ਜੀ.ਟੀ. ਰੋਡ ਹਾਈਵੇ 'ਤੇ ਬੱਸ ਅਤੇ ਟਰੱਕ 'ਚ ਟੱਕਰ ਹੋ ਗਈ, ਜਿਸ ਤੋਂ ਬਾਅਦ ਬੱਸ 'ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ 20 ਲੋਕਾਂ ਦੀ ਮੌਤ ਹੋ ਗਈ, ਉਥੇ ਹੀ 21 ਲੋਕ ਜ਼ਖਮੀ ਹਨ। ਦੱਸਿਆ ਜਾ ਰਿਹਾ ਹੈ ਕਿ ਬੱਸ 'ਚ 50 ਲੋਕ ਫਸੇ ਹੋਏ ਹਨ। ਬੱਸ ਕੰਨੌਜ ਦੇ ਗੁਰਸਹਾਏਗੰਜ ਤੋਂ ਜੈਪੁਰ ਜਾ ਰਹੀ ਸੀ।

ਸੀ.ਐੱਮ. ਯੋਗੀ ਆਦਿਤਿਆਨਾਥ ਨੇ ਇਸ ਹਾਦਸੇ 'ਤੇ ਤੁਰੰਤ ਨੋਟਿਸ ਲਿਆ ਹੈ। ਉਨ੍ਹਾਂ ਨੇ ਕੰਨੌਜ ਦੇ ਜ਼ਿਲਾ ਅਧਿਕਾਰੀ ਅਤੇ ਪੁਲਸ ਇੰਚਾਰਜ ਨੂੰ ਤੱਤਕਾਲ ਹਾਦਸੇ ਵਾਲੀ ਥਾਂ 'ਤੇ ਪਹੁੰਚਣ ਅਤੇ ਯਾਤਰੀਆਂ ਨੂੰ ਬਿਹਤਰ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਲਈ ਨਿਰਦੇਸ਼ ਦਿੱਤੇ ਹਨ। ਸੀ.ਐੱਮ. ਯੋਗੀ ਨੇ ਜ਼ਖਮੀ ਲੋਕਾਂ ਨੂੰ 50 ਹਜ਼ਾਰ ਰੁਪਏ ਅਤੇ ਮ੍ਰਿਤਕਾਂ ਦੇ ਪਰਿਵਾਰ ਮੈਂਬਰਾਂ ਨੂੰ 2-2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

 


author

Inder Prajapati

Content Editor

Related News