ਕੰਨੌਜ : ਨਹਿਰ ''ਚ ਡਿੱਗੀ ਕਾਰ, ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਮੌਤ

Wednesday, Feb 05, 2020 - 01:57 PM (IST)

ਕੰਨੌਜ : ਨਹਿਰ ''ਚ ਡਿੱਗੀ ਕਾਰ, ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਮੌਤ

ਕੰਨੌਜ— ਉੱਤਰ ਪ੍ਰਦੇਸ਼ ਦੇ ਕੰਨੌਜ 'ਚ ਇਕ ਦਿਲ ਦਹਿਲਾ ਦੇਣ ਵਾਲੇ ਸੜਕ ਹਾਦਸੇ 'ਚ ਇਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 2 ਔਰਤਾਂ ਅਤੇ ਤਿੰਨ ਬੱਚੇ ਸ਼ਾਮਲ ਹਨ। ਕੰਨੌਜ ਦੇ ਉਰਮਦਾ ਖੇਤਰ ਦੇ ਚਟੋਰਾਪੁਰ ਪਿੰਡ ਕੋਲ ਇਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਹੇਠਲੀ ਗੰਗ ਨਹਿਰ 'ਚ ਪਲਟ ਗਈ, ਜਿਸ ਨਾਲ ਕਾਰ 'ਚ ਸਵਾਰ 5 ਲੋਕ ਡੁੱਬ ਗਏ। ਉੱਥੇ ਹੀ 2 ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ।

ਹਾਦਸੇ ਤੋਂ ਬਾਅਦ ਮੌਕੇ 'ਤੇ ਪੁੱਜੇ ਪਿੰਡ ਵਾਸੀਆਂ ਨੇ ਹੀ ਨਹਿਰ 'ਚੋਂ ਲਾਸ਼ਾਂ ਕੱਢੀਆਂ। ਪਿੰਡ ਵਾਸੀਆਂ ਨੇ ਕਾਰ ਦਾ ਸ਼ੀਸ਼ਾ ਤੋੜ ਕੇ ਲੋਕਾਂ ਨੂੰ ਬਾਹਰ ਕੱਢਿਆ। ਉੱਥੇ ਹੀ ਹਾਲੇ ਇਕ ਬੱਚੇ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਉਸ ਦੀ ਭਾਲ ਜਾਰੀ ਹੈ। ਘਟਨਾ ਦੀ ਸੂਚਨਾ 'ਤੇ ਪੁੱਜੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।


author

DIsha

Content Editor

Related News