ਘਰ ਦੇ ਬਾਹਰ ਖੇਡ ਰਹੀ 4 ਸਾਲਾ ਬੱਚੀ ਨਾਲ 50 ਸਾਲਾ ਸ਼ਖਸ ਨੇ ਕੀਤਾ ਜਬਰ ਜ਼ਿਨਾਹ

Saturday, Aug 08, 2020 - 05:08 PM (IST)

ਹਰਦੋਈ- ਉੱਤਰ ਪ੍ਰਦੇਸ਼ 'ਚ ਹਰਦੋਈ ਦੇ ਸ਼ਹਿਰ ਕੋਤਵਾਲੀ ਖੇਤਰ 'ਚ 4 ਸਾਲਾ ਮਾਸੂਮ ਬੱਚੀ ਨਾਲ ਇਕ 50 ਸਾਲਾ ਸ਼ਖਸ ਵਲੋਂ ਜਬਰ ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਸੂਤਰਾਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਸ਼ਹਿਰ ਕੋਤਵਾਲੀ ਇਲਾਕੇ 'ਚ ਸ਼ੁੱਕਰਵਾਰ ਨੂੰ ਇਕ ਚਾਰ ਸਾਲ ਦੀ ਮਾਸੂਮ ਬੱਚੀ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ। ਇਸ ਵਿਚ ਉਨ੍ਹਾਂ ਦਾ 50 ਸਾਲਾ ਗੁਆਂਢੀ ਅਖਿਲੇਸ਼ ਉਰਫ਼ ਭੋਲੇ ਮਾਸੂਮ ਬੱਚੀ ਨੂੰ ਗੋਦ 'ਚ ਚੁੱਕ ਕੇ ਮਕਾਨ ਦੇ ਦੂਜੇ ਪਾਸੇ ਸੁੰਨਸਾਨ ਇਲਾਕੇ 'ਚ ਲੈ ਗਿਆ ਸੀ, ਜਿੱਥੇ ਉਸ ਨਾਲ ਜਬਰ ਜ਼ਿਨਾਹ ਕੀਤਾ।

ਉਨ੍ਹਾਂ ਨੇ ਦੱਸਿਆ ਕਿ ਘਟਨਾ ਦਾ ਪਤਾ ਪਰਿਵਾਰ ਵਾਲਿਆਂ ਨੂੰ ਉਦੋਂ ਲੱਗਾ, ਜਦੋਂ ਉਹ ਬੱਚੀ ਨੂੰ ਲੱਭਣ ਲੱਗੇ। ਘਰ ਵਾਲਿਆਂ ਨੂੰ ਦੇਖ ਕੇ ਦੋਸ਼ੀ ਦੌੜ ਗਿਆ। ਖੂਨ ਨਾਲ ਲੱਥਪੱਥ ਬੱਚੀ ਨੂੰ ਦੇਖ ਕੇ ਪਰਿਵਾਰ ਵਾਲਿਆਂ ਨੇ ਪੁਲਸ ਨੂੰ ਸੂਚਨਾ ਦਿੱਤੀ। ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਕੁੜੀ ਨੂੰ ਗੰਭੀਰ ਹਾਲਤ 'ਚ ਜ਼ਿਲ੍ਹਾ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਜਬਰ ਜ਼ਿਨਾਹ ਦੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


DIsha

Content Editor

Related News