UP : ਸ਼ਮਸ਼ਾਨ ਘਾਟ ਦੀ ਛੱਤ ਡਿੱਗਣ ਨਾਲ ਮਰਨ ਵਾਲਿਆਂ ਦੀ ਗਿਣਤੀ 25 ਹੋਈ

01/04/2021 10:08:19 AM

ਗਾਜ਼ੀਆਬਾਦ- ਉੱਤਰ ਪ੍ਰਦੇਸ਼ ਦੇ ਮੁਰਾਦਨਗਰ 'ਚ ਐਤਵਾਰ ਨੂੰ ਅਚਾਨਕ ਸ਼ਮਸ਼ਾਨ ਘਾਟ ਦੀ ਛੱਤ ਡਿੱਗਣ ਨਾਲ 25 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 20 ਹੋਰ ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ ਕਿ ਛੱਤ ਉਸ ਸਮੇਂ ਢਹੀ ਜਦੋਂ ਲੋਕ ਮੀਂਹ ਤੋਂ ਬਚਣ ਲਈ ਉਸ ਦੇ ਹੇਠਾਂ ਖੜ੍ਹੇ ਸਨ। ਇਨ੍ਹਾਂ 'ਚੋਂ ਜ਼ਿਆਦਾਤਰ ਮ੍ਰਿਤਕ ਦੇ ਰਿਸ਼ਤੇਦਾਰ ਸਨ, ਜਿਨ੍ਹਾਂ ਦਾ ਉਸ ਸਮੇਂ ਅੰਤਿਮ ਸੰਸਕਾਰ ਹੋ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਐੱਨ.ਡੀ.ਆਰ.ਐੱਫ. ਦੀ ਟੀਮ ਨੇ ਕਈ ਘੰਟਿਆਂ ਦੀ ਮਿਹਨਤ ਤੋਂ ਬਾਅਦ ਸਾਰਿਆਂ ਨੂੰ ਕੱਢ ਲਿਆ। ਜਿਨ੍ਹਾਂ 'ਚੋਂ ਹੁਣ ਤੱਕ 25 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ ਜ਼ਖਮੀਆਂ ਦਾ ਜ਼ਿਲ੍ਹਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਪੁਲਸ ਸੁਪਰਡੈਂਟ ਇਰਾਜ ਰਾਜਾ ਨੇ ਦੱਸਿਆ ਕਿ ਇਸ ਘਟਨਾ 'ਚ ਮ੍ਰਿਤਕ ਦੇ ਪੁੱਤ ਦੀ ਵੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ : UP : ਸ਼ਮਸ਼ਾਨ ਘਾਟ ਦੀ ਛੱਤ ਡਿੱਗਣ ਨਾਲ 12 ਦੀ ਮੌਤ, ਕਈ ਜ਼ਖਮੀ

ਦੱਸਣਯੋਗ ਹੈ ਕਿ ਘਟਨਾ ਗਾਜ਼ੀਆਬਾਦ ਦੇ ਸਾਬਾਪੁਰ ਦੇ ਸ਼ਮਸ਼ਾਨ ਘਾਟ ਦੀ ਹੈ। ਇੱਥੇ ਲੋਕ ਇਕ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਪਹੁੰਚੇ। ਇਸ ਵਿਚ ਅਚਾਨਕ ਮੀਂਹ ਪੈਣ ਲੱਗਾ। ਮੀਂਹ ਤੋਂ ਬਚਣ ਲਈ ਅੰਤਿਮ ਸੰਸਕਾਰ 'ਚ ਸ਼ਾਮਲ ਲੋਕ ਸ਼ਮਸ਼ਾਨ ਘਾਟ ਦੀ ਛੱਤ ਦੇ ਹੇਠਾਂ ਬੈਠੇ ਸਨ। ਉਸੇ ਦੌਰਾਨ ਅਚਾਨਕ ਢਹਿ ਗਈ। ਜਿਸ ਕਾਰਨ ਲੋਕ ਇਸ ਦਰਦਨਾਕ ਹਾਦਸੇ ਦਾ ਸ਼ਿਕਾਰ ਹੋ ਗਏ। ਪੁਲਸ ਨੇ ਬਚਾਅ ਮੁਹਿੰਮ ਚਲਾ ਕੇ ਜ਼ਖਮੀਆਂ ਨੂੰ ਕੱਢ ਕੇ ਹਸਪਤਾਲ ਭੇਜਿਆ। ਮੁੱਖ ਮੰਤਰੀ ਨੇ ਘਟਨਾ 'ਤੇ ਦੁਖ ਜ਼ਾਹਰ ਕਰਦੇ ਹੋਏ ਪੀੜਤਾਂ ਨੂੰ ਤੁਰੰਤ ਮਦਦ ਪਹੁੰਚਾਉਣ ਦੇ ਨਿਰਦੇਸ਼ ਦਿੱਤੇ ਹਨ। ਉੱਥੇ ਹੀ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਯੂ.ਪੀ. ਸਰਕਾਰ ਨੇ 2-2 ਲੱਖ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ।

 

 


DIsha

Content Editor

Related News