ਯੂ.ਪੀ. ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਕੋਰੋਨਾ ਪਾਜ਼ੇਟਿਵ

10/02/2020 10:09:49 PM

ਨਵੀਂ ਦਿੱਲੀ - ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਸ਼ੁੱਕਰਵਾਰ ਰਾਤ ਨੂੰ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ 'ਤੇ ਆਪਣੇ ਬਾਰੇ ਜਾਣਕਾਰੀ ਦਿੱਤੀ ਹੈ। ਮੌਰਿਆ ਨੇ ਟਵੀਟ ਕਰ ਲਿਖਿਆ, ਕੋਰੋਨਾ ਇਨਫੈਕਸ਼ਨ ਦੇ ਸ਼ੁਰੂਆਤੀ ਲੱਛਣ ਆਉਣ ਤੋਂ ਬਾਅਦ ਮੈਂ ਆਪਣਾ ਕੋਵਿਡ-19 ਟੈਸਟ ਕਰਵਾਇਆ ਜਿਸ 'ਚ ਅੱਜ ਮੇਰੀ ਰਿਪੋਰਟ ਪਾਜ਼ੇਟਿਵ ਆਈ ਹੈ। ਤੁਹਾਨੂੰ ਸਾਰਿਆਂ ਨੂੰ ਬੇਨਤੀ ਹੈ ਕਿ ਪਿਛਲੇ ਕੁੱਝ ਦਿਨਾਂ 'ਚ ਜੋ ਵੀ ਮੇਰੇ ਸੰਪਰਕ 'ਚ ਆਏ ਹੋਣ, ਉਹ ਸਾਰੇ ਨੇੜਲੇ ਸਿਹਤ ਕੇਂਦਰ 'ਤੇ ਜਾ ਕੇ ਆਪਣੀ ਜਾਂਚ ਕਰਵਾ ਲੈਣ ਅਤੇ ਕੋਵਿਡ ਨਿਯਮਾਂ ਦੀ ਪਾਲਣ ਕਰਣ।

ਦੇਸ਼ 'ਚ ਇਸ ਸਮੇਂ ਕੋਰੋਨਾ ਇਨਫੈਕਸ਼ਨ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਰਾਜਨੀਤੀ ਨਾਲ ਜੁੜੇ ਲੋਕ ਵੀ ਲਗਾਤਾਰ ਕੋਰੋਨਾ ਦੀ ਚਪੇਟ 'ਚ ਆ ਰਹੇ ਹਨ। ਹਾਲ ਹੀ 'ਚ ਖ਼ਤਮ ਹੋਏ ਮਾਨਸੂਨ ਸੈਸ਼ਨ ਦੌਰਾਨ 30 ਤੋਂ ਜ਼ਿਆਦਾ ਸੰਸਦਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਵੀਰਵਾਰ ਨੂੰ ਹੀ ਕਾਂਗਰਸ ਸੰਸਦ ਮੈਂਬਰ ਅਹਿਮਦ  ਪਟੇਲ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਜਿਸ ਤੋਂ ਬਾਅਦ ਉਹ ਇਕਾਂਤਵਾਸ 'ਚ ਹਨ। ਉਸ ਤੋਂ ਪਹਿਲਾਂ ਮੰਗਲਵਾਰ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਦੀ ਕੋਰੋਨਾ ਜਾਂਚ ਰਿਪੋਰਟ ਪਾਜ਼ੇਟਿਵ ਆਈ ਸੀ। ਕਈ ਕੇਂਦਰੀ ਮੰਤਰੀ ਵੀ ਕੋਰੋਨਾ ਦੀ ਚਪੇਟ 'ਚ ਆਏ ਹਨ,ਜਿਸ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹਨ। ਕੇਂਦਰੀ ਰੇਲ ਰਾਜ ਮੰਤਰੀ ਸੁਰੇਸ਼ ਅੰਗੜੀ ਦੀ ਕੋਰੋਨਾ ਨਾਲ ਮੌਤ ਵੀ ਹੋ ਚੁੱਕੀ ਹੈ।


Inder Prajapati

Content Editor

Related News