ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਹੀਟ ਵੇਵ ਦਾ ਕਹਿਰ, ਹੁਣ ਤੱਕ 54 ਲੋਕਾਂ ਦੀ ਮੌਤ

Sunday, Jun 18, 2023 - 08:47 AM (IST)

ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਹੀਟ ਵੇਵ ਦਾ ਕਹਿਰ, ਹੁਣ ਤੱਕ 54 ਲੋਕਾਂ ਦੀ ਮੌਤ

ਨਵੀਂ ਦਿੱਲੀ- ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਇਨ੍ਹੀਂ ਦਿਨੀਂ ਲੋਕ ਭਿਆਨਕ ਗਰਮੀ ਕਾਰਨ ਬੇਹਾਲ ਹਨ। ਕਈ ਇਲਾਕਿਆਂ 'ਚ ਤਾਪਮਾਨ ਵਧਣ ਨਾਲ ਲੋਕਾਂ ਦੀ ਹਾਲਤ ਖਰਾਬ ਹੋ ਰਹੀ ਹੈ। ਗਰਮੀ ਇੰਨੀ ਵੱਧ ਰਹੀ ਹੈ ਕਿ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਹੋ ਰਿਹਾ ਹੈ। ਕਈ ਥਾਵਾਂ 'ਤੇ ਹੀਟਵੇਵ ਵੀ ਪਰੇਸ਼ਾਨ ਕਰ ਰਹੀ ਹੈ। ਕਈ ਥਾਵਾਂ 'ਤੇ ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਬੀਤੇ 72 ਘੰਟਿਆਂ ਵਿਚ 54 ਲੋਕਾਂ ਦੀ ਮੌਤ ਹੋ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਅੱਤ ਦੀ ਗਰਮੀ 'ਚ ਕਈ ਲੋਕ ਬਿਮਾਰ ਪੈ ਰਹੇ ਹਨ।

ਪੜ੍ਹੋ ਇਹ ਅਹਿਮ ਖ਼ਬਰ-ਅਮਰਨਾਥ ਯਾਤਰੀਆਂ ਲਈ ਆਨਲਾਈਨ ਹੈਲੀਕਾਪਟਰ ਬੁਕਿੰਗ ਸ਼ੁਰੂ

ਪੂਰੇ ਸੂਬੇ ਦੇ ਨਾਲ-ਨਾਲ ਬਲੀਆ 'ਚ ਵੀ ਭਿਆਨਕ ਗਰਮੀ ਕਾਰਨ ਮਰੀਜ਼ਾਂ ਦੀ ਗਿਣਤੀ 'ਚ ਅਚਾਨਕ ਵਾਧਾ ਹੋਇਆ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ 'ਚ ਵਾਧਾ ਹੋਇਆ ਹੈ। 15, 16 ਅਤੇ 17 ਜੂਨ ਨੂੰ ਭਾਵ ਤਿੰਨ ਦਿਨਾਂ ਵਿੱਚ 400 ਦੇ ਕਰੀਬ ਮਰੀਜ਼ ਬੁਖਾਰ, ਸਾਹ ਲੈਣ ਵਿੱਚ ਤਕਲੀਫ਼ ਆਦਿ ਵੱਖ-ਵੱਖ ਬਿਮਾਰੀਆਂ ਕਾਰਨ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਹੋਏ। ਇਸ ਵਿੱਚ 15 ਜੂਨ ਨੂੰ 23, 16 ਜੂਨ ਨੂੰ 20 ਅਤੇ 11 ਜੂਨ ਨੂੰ 17 ਜੂਨ ਤੱਕ ਕੁੱਲ 54 ਮਰੀਜ਼ਾਂ ਦੀ ਮੌਤ ਹੋ ਗਈ। ਇਹ ਅੰਕੜਾ ਸਿਰਫ਼ ਜ਼ਿਲ੍ਹਾ ਹਸਪਤਾਲ ਦਾ ਹੈ। ਅਜਿਹੇ 'ਚ ਪੂਰੇ ਜ਼ਿਲ੍ਹੇ ਦੀ ਹਾਲਤ ਕੀ ਹੋਵੇਗੀ, ਇਸ ਦਾ ਅੰਦਾਜ਼ਾ ਅੰਕੜਿਆਂ ਤੋਂ ਲਗਾਇਆ ਜਾ ਸਕਦਾ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News