ਗੈਂਗਰੇਪ ਪੀੜਤਾ ਨੇ ਕੀਤੀ ਖੁਦਕੁਸ਼ੀ, ਪੁਲਸ ਕਾਰਵਾਈ ਨਾ ਹੋਣ ਤੋਂ ਸੀ ਪਰੇਸ਼ਾਨ

01/08/2020 11:39:45 AM

ਬਾਰਾਬੰਕੀ— ਉੱਤਰ ਪ੍ਰਦੇਸ਼ ਦੇ ਬਾਰਾਬੰਕੀ 'ਚ ਇਕ ਗੈਂਗਰੇਪ ਪੀੜਤਾ ਨੇ ਫਾਂਸੀ ਲਗਾ ਕੇ ਖੁਦਕੁਸ਼ੀ ਕਰ ਲਈ। ਜਹਾਂਗੀਰਾਬਾਦ ਦੇ ਇਕ ਪਿੰਡ ਦੀ ਰਹਿਣ ਵਾਲੀ ਐੱਲ.ਐੱਲ.ਬੀ. ਦੀ ਵਿਦਿਆਰਥਣ ਨੇ ਲੇਖਪਾਲ ਸਮੇਤ 2 ਲੋਕਾਂ 'ਤੇ ਗੈਂਗਰੇਪ ਦਾ ਦੋਸ਼ ਲਗਾਇਆ ਸੀ। ਇਸ ਮਾਮਲੇ 'ਚ 2 ਸਤੰਬਰ ਨੂੰ ਕੇਸ ਦਰਜ ਕੀਤਾ ਗਿਆ ਸੀ ਪਰ ਹਾਲੇ ਤੱਕ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ ਹੈ। ਇਸ ਤੋਂ ਪਰੇਸ਼ਾਨ ਹੋ ਕੇ ਰੇਪ ਪੀੜਤਾ ਨੇ ਫਾਂਸੀ ਲਗਾ ਕੇ ਜਾਨ ਦੇ ਦਿੱਤੀ। ਇਸ ਘਟਨਾ ਤੋਂ ਬਾਅਦ ਪੁਲਸ ਸੁਪਰਡੈਂਟ (ਐੱਸ.ਪੀ.) ਨੇ ਜਾਂਚ ਦੇ ਆਦੇਸ਼ ਦਿੱਤੇ ਹਨ।

ਮਾਸੀ ਦੇ ਘਰ ਰਹਿ ਕੇ ਕਰ ਰਹੀ ਸੀ ਪੜ੍ਹਾਈ
22 ਸਾਲਾ ਐੱਲ.ਐੱਲ.ਬੀ. ਦੀ ਵਿਦਿਆਰਥਣ ਜਹਾਂਗੀਰਾਬਾਦ 'ਚ ਆਪਣੀ ਮਾਸੀ ਦੇ ਘਰ ਰਹਿ ਕੇ ਪੜ੍ਹਾਈ ਕਰ ਰਹੀ ਸੀ। ਬੁੱਧਵਾਰ ਸਵੇਰੇ ਜਦੋਂ ਘਰ ਵਾਲਿਆਂ ਨੇ ਉਸ ਨੂੰ ਜਗਾਉਣ ਲਈ ਦਰਵਾਜ਼ਾ ਖੜਕਾਇਆ ਤਾਂ ਅੰਦਰੋਂ ਕੋਈ ਜਵਾਬ ਨਹੀਂ ਮਿਲਿਆ। ਸ਼ੱਕ ਹੋਣ 'ਤੇ ਘਰ ਵਾਲਿਆਂ ਨੇ ਕਿਸੇ ਤਰ੍ਹਾਂ ਦਰਵਾਜ਼ਾ ਖੋਲ੍ਹਿਆ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ। ਕੁੜੀ ਦੀ ਲਾਸ਼ ਫਾਹੇ ਨਾਲ ਲਟਕੀ ਹੋਈ ਸੀ। ਉਸ ਨੇ ਚੁੰਨੀ ਦਾ ਫਾਹਾ ਬਣਾ ਕੇ ਫਾਂਸੀ ਲਗਾ ਲਈ ਸੀ। ਕਮਰੇ 'ਚ ਕੁੜੀ ਦਾ ਮੋਬਾਇਲ ਫੋਨ ਬਰਾਮਦ ਹੋਇਆ ਹੈ। ਪੁਲਸ ਨੇ ਸ਼ਿਕਾਇਤ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

DIsha

This news is Content Editor DIsha