ਕੁੜੀ ਦੀ ਸ਼ੱਕੀ ਹਾਲਤ 'ਚ ਮੌਤ, ਨਾਰਾਜ਼ ਪਿੰਡ ਵਾਸੀਆਂ ਨੇ ਪੁਲਸ 'ਤੇ ਕੀਤੀ ਪੱਥਰਬਾਜ਼ੀ

Monday, Mar 01, 2021 - 11:18 AM (IST)

ਕੁੜੀ ਦੀ ਸ਼ੱਕੀ ਹਾਲਤ 'ਚ ਮੌਤ, ਨਾਰਾਜ਼ ਪਿੰਡ ਵਾਸੀਆਂ ਨੇ ਪੁਲਸ 'ਤੇ ਕੀਤੀ ਪੱਥਰਬਾਜ਼ੀ

ਅਲੀਗੜ੍ਹ- ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜ਼ਿਲ੍ਹੇ ਦੇ ਅਕਰਾਬਾਦ ਖੇਤਰ 'ਚ ਚਾਰਾ ਲੈਣ ਗਈ ਇਕ ਕੁੜੀ ਦਾ ਐਲਾਨ ਨੂੰ ਜਬਰ ਜ਼ਿਨਾਹ ਤੋਂ ਬਾਅਦ ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਇਸ ਘਟਨਾ ਤੋਂ ਨਾਰਾਜ਼ ਪਿੰਡ ਵਾਲਿਆਂ ਨੇ ਪੁਲਸ 'ਤੇ ਪੱਥਰਬਾਜ਼ੀ ਕੀਤੀ। ਸੀਨੀਅਰ ਪੁਲਸ ਸੁਪਰਡੈਂਟ ਮੁਨਿਰਾਜ ਜੀ ਨੇ ਸੋਮਵਾਰ ਨੂੰ ਦੱਸਿਆ ਕਿ ਅਕਰਾਬਾਦ ਥਾਣਾ ਖੇਤਰ ਦੇ ਇਕ ਪਿੰਡ ਦੀ ਰਹਿਣ ਵਾਲੀ 16 ਸਾਲਾ ਇਕ ਕੁੜੀ ਐਤਵਾਰ ਸ਼ਾਮ ਖੇਤ 'ਚ ਚਾਰਾ ਲੈਣ ਗਈ ਸੀ। ਉਹ ਜਦੋਂ ਦੇਰ ਸ਼ਾਮ ਤੱਕ ਘਰ ਨਹੀਂ ਆਈ ਤਾਂ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਦੀ ਭਾਲ ਸ਼ੁਰੂ ਕੀਤੀ। ਉਸ ਦੀ ਲਾਸ਼ ਰਾਤ ਨੂੰ ਖੇਤ 'ਚ ਮਿਲੀ। 

PunjabKesariਅਧਿਕਾਰੀ ਨੇ ਦੱਸਿਆ ਕਿ ਲਾਸ਼ ਦੀ ਸਥਿਤੀ ਦੇਖ  ਕੇ ਲੱਗਦਾ ਸੀ ਕਿ ਕੁੜੀ ਦਾ ਗਲ਼ਾ ਘੁੱਟ ਕੇ ਹੱਤਿਆ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਗੁੱਸਾਏ ਪਿੰਡ ਵਾਸੀਆਂ ਨੇ ਲਾਸ਼ ਪੋਸਟਮਾਰਟਮ ਲਈ ਆਪਣੇ ਕਬਜ਼ੇ 'ਚ ਲੈਣ ਦੀ ਕੋਸ਼ਿਸ਼ ਕਰ ਰਹੇ ਪੁਲਸ ਦਲ 'ਤੇ ਪੱਥਰਬਾਜ਼ੀ ਕੀਤੀ, ਜਿਸ 'ਚ ਇੰਸਪੈਕਟਰ ਪ੍ਰਾਣੇਂਦਰ ਕੁਮਾਰ ਜ਼ਖਮੀ ਹੋ ਗਏ। ਸੀਨੀਅਰ ਪੁਲਸ ਸੁਪਰਡੈਂਟ ਨੇ ਦੱਸਿਆ ਕਿ ਦੇਰ ਰਾਤ ਹਾਦਸੇ ਵਾਲੀ ਜਗ੍ਹਾ ਪਹੁੰਚੇ ਸੀਨੀਅਰ ਪੁਲਸ ਅਧਿਕਾਰੀਆਂ ਨੇ ਪਿੰਡ ਵਾਸੀਆਂ ਨੂੰ ਕਾਰਵਾਈ ਦਾ ਭਰੋਸਾ ਦੇ ਕੇ ਉਨ੍ਹਾਂ ਨੂੰ ਮਨਾਇਆ ਅਤੇ ਲਾਸ਼ ਪੋਸਟਮਾਰਟਮ ਲਈ ਭੇਜੀ। ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਬਾਰੇ ਪੱਕੇ ਤੌਰ 'ਤੇ ਕੁਝ ਕਿਹਾ ਜਾ ਸਕਦਾ ਹੈ।

PunjabKesari


author

DIsha

Content Editor

Related News