ਪ੍ਰੇਮਿਕਾ ਦਾ ਵਿਆਹ ਕੀਤੇ ਹੋਰ ਤੈਅ ਹੋਇਆ ਤਾਂ ਪ੍ਰੇਮੀ ਨੇ ਚਾਕੂ ਨਾਲ ਕੀਤੇ ਕਈ ਵਾਰ, ਫਿਰ ਕੀਤੀ ਖ਼ੁਦਕੁਸ਼ੀ

10/15/2020 3:54:07 PM

ਹਰਦੋਈ- ਉੱਤਰ ਪ੍ਰਦੇਸ਼ 'ਚ ਹਰਦੋਈ ਜ਼ਿਲ੍ਹੇ ਦੇ ਕੋਤਵਾਲੀ ਖੇਤਰ 'ਚ ਵੀਰਵਾਰ ਨੂੰ ਇਕ ਵਿਅਕਤੀ ਨੇ ਪ੍ਰੇਮਿਕਾ ਨੂੰ ਚਾਕੂ ਮਾਰ ਕੇ ਜ਼ਖਮੀ ਕਰ ਦਿੱਤਾ ਅਤੇ ਬਾਅਦ 'ਚ ਉਸੇ ਚਾਕੂ ਨਾਲ ਖ਼ੁਦਕੁਸ਼ੀ ਕਰ ਲਈ। ਪੁਲਸ ਸੂਤਰਾਂ ਨੇ ਦੱਸਿਆ ਕਿ ਬੇਹਟੀ ਪਿੰਡ ਦੀ ਰਹਿਣ ਵਾਲੀ ਮੋਨਿਕਾ (19) ਆਪਣੇ ਘਰ ਦੇ ਬਾਹਰ ਕੋਈ ਕੰਮ ਕਰ ਰਹੀ ਸੀ ਕਿ ਘਰ ਦੇ ਸਾਹਮਣੇ ਰਹਿਣ ਵਾਲੇ ਰਾਜੀਵ ਨੇ ਅਚਾਨਕ ਚਾਕੂ ਨਾਲ ਹਮਲਾ ਕਰ ਦਿੱਤਾ। ਕੁੜੀ ਦੇ ਚਿਹਰੇ ਤੋਂ ਲੈ ਕੇ ਸਰੀਰ 'ਤੇ ਕਈ ਜ਼ਖਮੀ ਹੋਏ ਹਨ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਨੌਜਵਾਨ ਨੇ ਖ਼ੁਦ 'ਤੇ ਵੀ ਚਾਕੂ ਨਾਲ ਕਈ ਵਾਰ ਆਪਣੀ ਛਾਤੀ 'ਤੇ ਕੀਤੇ, ਜਿਸ ਨਾਲ ਉਸ ਦੀ ਇਲਾਜ ਲਈ ਲਿਜਾਂਦੇ ਸਮੇਂ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਵਿਆਹੇ ਰਾਜੀਵ ਦਾ ਮੋਨਿਕਾ ਦਾ ਪ੍ਰੇਮ ਪ੍ਰਸੰਗ ਚੱਲ ਰਿਹਾ ਸੀ ਕਿ ਇਸ ਦੌਰਾਨ ਕੁੜੀ ਦਾ ਵਿਆਹ ਤੈਅ ਹੋ ਗਿਆ। ਸੋਮਵਾਰ ਨੂੰ ਉਸ ਦੀ ਸਗਾਈ ਹੋਣ ਵਾਲੀ ਸੀ। ਵਿਆਹ ਤੈਅ ਹੋਣ ਤੋਂ ਬਾਅਦ ਕੁੜੀ ਨੇ ਨੌਜਵਾਨ ਨਾਲ ਗੱਲ ਕਰਨ ਤੋਂ ਮਨ੍ਹਾ ਕਰ ਦਿੱਤਾ ਸੀ। ਇਸ ਗੱਲ ਤੋਂ ਗੁੱਸੇ ਨੌਜਵਾਨ ਨੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ 'ਚ ਕੁੜੀ ਨੂੰ ਗੰਭੀਰ ਹਾਲਤ 'ਚ ਇਲਾਜ ਲਈ ਲਖਨਊ ਭੇਜਿਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਮ੍ਰਿਤਕ ਦਾ ਆਪਣੀ ਪਤਨੀ ਨਾਲ ਵਿਵਾਦ ਚੱਲ ਰਿਹਾ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।


DIsha

Content Editor

Related News